ਯੂਕਰੇਨ ‘ਤੇ ਰੂਸ ਦੇ ਫੌਜੀ ਹਮਲੇ ਅਤੇ ਉਸ ਤੋਂ ਬਾਅਦ ਰੂਸ ‘ਤੇ ਆਰਥਿਕ ਪਾਬੰਦੀਆਂ ਦੇ ਮੱਦੇਨਜ਼ਰ ਕੱਚੇ ਤੇਲ ਦੀਆਂ ਕੀਮਤਾਂ ਨੂੰ ਅੱਗ ਲੱਗੀ ਹੋਈ ਹੈ । ਕੱਚੇ ਤੇਲ ਦੀਆਂ ਕੀਮਤਾਂ 110 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈਆਂ ਹਨ। ਇਸ ਦੇ ਨਾਲ ਹੀ ਮੰਨਿਆ ਜਾ ਰਿਹਾ ਹੈ ਕਿ ਰੂਸ ‘ਤੇ ਲਾਈਆਂ ਗਈਆਂ ਪਾਬੰਦੀਆਂ ਕਾਰਨ ਦੁਨੀਆ ਭਰ ਵਿੱਚ ਕੱਚੇ ਤੇਲ ਦੀ ਸਪਲਾਈ ਵਿੱਚ ਵਿਘਨ ਪੈ ਸਕਦਾ ਹੈ। ਅਜਿਹੇ ਵਿੱਚ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੇ ਐਲਾਨ ਕੀਤਾ ਹੈ ਕਿ ਯੂਕਰੇਨ ‘ਤੇ ਰੂਸ ਦੇ ਹਮਲੇ ਤੋਂ ਬਾਅਦ ਗਲੋਬਲ ਪੱਧਰ ‘ਤੇ ਤੇਲ ਦੀਆਂ ਕੀਮਤਾਂ ਨੂੰ ਸਥਿਰ ਕਰਨ ਲਈ ਅਮਰੀਕੀ ਪ੍ਰਸ਼ਾਸਨ ਨੇ 30 ਹੋਰ ਦੇਸ਼ਾਂ ਨਾਲ ਮਿਲ ਕੇ ਅਮਰੀਕੀ ਰਣਨੀਤਕ ਭੰਡਾਰ ਤੋਂ ਕਰੋੜਾਂ ਬੈਰਲ ਤੇਲ ਦੀ ਸਪਲਾਈ ਕਰਨ ਦਾ ਫੈਸਲਾ ਕੀਤਾ ਹੈ।
ਬਾਇਡੇਨ ਦੇ ਅਨੁਸਾਰ ਉਨ੍ਹਾਂ ਦਾ ਪ੍ਰਸ਼ਾਸਨ ਇਹ ਯਕੀਨੀ ਬਣਾਉਣ ਲਈ ਸਖ਼ਤ ਕਦਮ ਚੁੱਕ ਰਿਹਾ ਹੈ ਕਿ ਰੂਸ ਦੀ ਆਰਥਿਕਤਾ ‘ਤੇ ਲਗਾਈਆਂ ਗਈਆਂ ਅਮਰੀਕੀ ਪਾਬੰਦੀਆਂ ਦਾ ਵਿਆਪਕ ਪ੍ਰਭਾਵ ਹੋਵੇ। ਉਨ੍ਹਾਂ ਨੇ ਸੰਕਲਪ ਲਿਆ ਕਿ ਉਨ੍ਹਾਂ ਦਾ ਪ੍ਰਸ਼ਾਸਨ ਅਮਰੀਕੀ ਕਾਰੋਬਾਰ ਅਤੇ ਖਪਤਕਾਰਾਂ ਦੀ ਸੁਰੱਖਿਆ ਲਈ ਸਾਰੇ ਕਦਮ ਚੁੱਕੇਗਾ। ਬਾਇਡੇਨ ਨੇ ਕਿਹਾ ਕਿ ਮੈਂ ਸਾਰੇ ਅਮਰੀਕੀਆਂ ਪ੍ਰਤੀ ਇਮਾਨਦਾਰ ਰਹਾਂਗਾ ਕਿਉਂਕਿ ਮੈਂ ਹਮੇਸ਼ਾ ਵਾਅਦਾ ਕੀਤਾ ਹੈ । ਰੂਸੀ ਤਾਨਾਸ਼ਾਹ ਨੇ ਦੂਜੇ ਦੇਸ਼ ‘ਤੇ ਹਮਲਾ ਕੀਤਾ ਹੈ ਅਤੇ ਇਸ ਦਾ ਬੋਝ ਪੂਰੀ ਦੁਨੀਆ ‘ਤੇ ਪੈ ਰਿਹਾ ਹੈ ।
ਇਹ ਵੀ ਪੜ੍ਹੋ: ਯੂਕਰੇਨ ਸਰਕਾਰ ਦਾ ਵੱਡਾ ਫ਼ੈਸਲਾ, ਰੂਸ ਖਿਲਾਫ਼ ਲੜਨ ਵਾਲੇ ਵਿਦੇਸ਼ੀਆਂ ਲਈ ਵੀਜ਼ੇ ਦੀ ਸ਼ਰਤ ਕੀਤੀ ਖ਼ਤਮ
ਉਨ੍ਹਾਂ ਕਿਹਾ ਕਿ ਮੈਂ ਇਹ ਐਲਾਨ ਕਰਨਾ ਚਾਹੁੰਦਾ ਹਾਂ ਕਿ ਅਮਰੀਕਾ ਨੇ 30 ਹੋਰ ਦੇਸ਼ਾਂ ਨਾਲ ਮਿਲ ਕੇ ਦੁਨੀਆ ਭਰ ਦੇ ਤੇਲ ਭੰਡਾਰਾਂ ਤੋਂ 6 ਕਰੋੜ ਬੈਰਲ ਤੇਲ ਦੇਣ ਦਾ ਫੈਸਲਾ ਕੀਤਾ ਹੈ। ਸੰਯੁਕਤ ਰਾਜ ਅਮਰੀਕਾ ਇਸ ਪਹਿਲਕਦਮੀ ਦੀ ਅਗਵਾਈ ਕਰੇਗਾ ਅਤੇ ਅਸੀਂ ਆਪਣੇ ਰਣਨੀਤਕ ਪੈਟਰੋਲੀਅਮ ਭੰਡਾਰਾਂ ਤੋਂ 3 ਕਰੋੜ ਬੈਰਲ ਤੇਲ ਜਾਰੀ ਕਰ ਰਹੇ ਹਾਂ। ਜੇਕਰ ਲੋੜ ਪਈ ਤਾਂ ਹੋਰ ਕੱਚਾ ਤੇਲ ਉਪਲਬਧ ਕਰਵਾਇਆ ਜਾਵੇਗਾ।
ਦੱਸ ਦੇਈਏ ਕਿ ਜੇਕਰ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਨੂੰ ਨਾ ਰੋਕਿਆ ਗਿਆ ਤਾਂ ਕੱਚੇ ਤੇਲ ਦੀ ਕੀਮਤ ਹੋਰ ਵਧ ਸਕਦੀ ਹੈ, ਜਿਸ ਨਾਲ ਭਾਰਤ ਸਮੇਤ ਉਨ੍ਹਾਂ ਦੇਸ਼ਾਂ ਦੀ ਮੁਸੀਬਤ ਵਧ ਜਾਵੇਗੀ, ਜੋ ਕੱਚੇ ਤੇਲ ਦੇ ਆਯਾਤ ‘ਤੇ ਨਿਰਭਰ ਹਨ । ਦਰਅਸਲ, ਰੂਸ ਦੁਨੀਆ ਦੇ ਸਭ ਤੋਂ ਵੱਡੇ ਤੇਲ ਉਤਪਾਦਕ ਦੇਸ਼ਾਂ ਵਿੱਚੋਂ ਇੱਕ ਹੈ। ਰੂਸ ਆਪਣੇ 35 ਫੀਸਦੀ ਕੱਚੇ ਤੇਲ ਦੀ ਸਪਲਾਈ ਯੂਰਪ ਨੂੰ ਕਰਦਾ ਹੈ। ਭਾਰਤ ਰੂਸ ਤੋਂ ਕੱਚਾ ਤੇਲ ਖਰੀਦਦਾ ਹੈ। ਦੁਨੀਆ ਵਿੱਚ 10 ਬੈਰਲ ਤੇਲ ਦੀ ਜੋ ਸਪਲਾਈ ਕੀਤੀ ਜਾਂਦੀ ਹੈ ਉਸ ਵਿੱਚ ਇੱਕ ਡਾਲਰ ਰੂਸ ਤੋਂ ਆਉਂਦਾ ਹੈ। ਅਜਿਹੇ ਵਿੱਚ ਕੱਚੇ ਤੇਲ ਦੀ ਸਪਲਾਈ ਵਿੱਚ ਵਿਘਨ ਪੈਣ ਕਾਰਨ ਕੀਮਤਾਂ ਵਿੱਚ ਹੋਰ ਵਾਧਾ ਹੋ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: