ਰੂਸ ਤੇ ਯੂਕਰੇਨ ਵਿੱਚ ਜੰਗ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਜਾਰੀ ਹੈ। ਬੁੱਧਵਾਰ ਨੂੰ ਕਾਰੋਬਾਰ ਦੌਰਾਨ ਬ੍ਰੇਂਟ ਕਰੂਡ ਪੰਜ ਫੀਸਦੀ ਦੀ ਤੇਜ਼ੀ ਨਾਲ 110 ਡਾਲਰ ਪ੍ਰਤੀ ਬੈਰਲ ਦੇ ਪਾਰ ਪਹੁੰਚ ਗਿਆ ਜੋ ਇਸ ਦਾ ਅੱਠ ਸਾਲਾਂ ਦਾ ਸਭ ਤੋਂ ਉੱਚਾ ਪੱਧਰ ਹੈ। ਇਸੇ ਤਰ੍ਹਾਂ ਡਬਲਿਊ.ਟੀ.ਆਈ. ਵੀ 4.88 ਫੀਸਦੀ ਤੇਜ਼ੀ ਨਾਲ 108.64 ਡਾਲਰ ‘ਤੇ ਪਹੁੰਚ ਗਿਆ। ਇਸ ਨਾਲ ਆਉਣ ਵਾਲੇ ਦਿਨਾਂ ਵਿੱਚ ਪੈਟਰੋਲ-ਡੀਜ਼ਲ ਦੀ ਕੀਮਤ 25 ਰੁਪਏ ਪ੍ਰਤੀ ਲੀਟਰ ਤੱਕ ਵਧ ਸਕਦੀ ਹੈ।
ਇੱਕ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਅਮਰੀਕਾ ਤੇ ਉਸ ਦੇ ਸਹਿਯੋਗੀ ਦੇਸ਼ਾਂ ਨੇ ਰੂਸ ‘ਤੇ ਸਖਤ ਪਾਬੰਦੀਆਂ ਲਾਈਆਂ ਹਨ, ਜਿਸ ਦਾ ਵੱਡਾ ਅਸਰ ਹੋ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਨਾਲ ਰੂਸ ਤੋਂ ਬਰਾਮਦ ਪ੍ਰਭਾਵਿਤ ਹੋ ਸਕਦੀ ਹੈ। ਰੂਸ ਦੂਨੀਆ ਦਾ ਤੀਜਾ ਸਭ ਤੋਂ ਵੱਡਾ ਤੇਲ ਉਤਪਾਦਕ ਦੇਸ਼ ਹੈ। ਪੂਰਬੀ ਯੂਰਪ ਵਿੱਚ ਸੰਘਰਸ ਤੇਜ਼ ਹੋਣ ਨਾਲ ਤੇਲ ਦੀਆਂ ਕੀਮਤਾਂ ‘ਤੇ ਦਬਾਅ ਪਿਆ ਹੈ। ਇਸ ਵਿਚਾਲੇ ਮਹਾਮਾਰੀ ਤੋਂ ਉਭਰ ਰਹੀ ਗਲੋਬਲ ਇਕਾਨਮੀ ਵਿੱਚ ਮੰਗ ਵਧ ਰਹੀ ਹੈ। ਇਹੀ ਕਾਰਨ ਹੈ ਕਿ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਤੇਜ਼ੀ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਕੱਚੇ ਤੇਲ ਦੀ ਕੀਮਤ ਵਧਣ ਨਾਲ ਮੰਨਿਆ ਜਾ ਰਿਹਾ ਹੈ ਕਿ ਪੰਜ ਰਾਜਾਂ ਦੀਆਂ ਚੋਣਾਂ ਪਿੱਛੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਵੇਗਾ। ਦੁਨੀਆ ਦੇ ਕਈ ਦੇਸ਼ਾਂ ਵਿੱਚ ਪੈਟਰੋਲ-ਡੀਜ਼ਲ ਦੀ ਕੀਮਤ ਵਿੱਚ ਭਾਰੀ ਵਾਧਾ ਹੋ ਸਕਦਾ ਹੈ।
ਦਿੱਲੀ ਵਿੱਚ ਅਜੇ ਪੈਟਰੋਲ ਦੀ ਕੀਮਤ 95.41 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 86.67 ਰੁਪਏ ਲੀਟਰ ਹੈ। ਪਰ ਅਗਲੇ ਕੁਝ ਦਿਨਾਂ ਵਿੱਚ ਇਸ ਵਿੱਚ 25 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋ ਸਕਦਾ ਹੈ।