Curfew extended in Ludhiana : ਲੁਧਿਆਣਾ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਰਫਤਾਰ ਕਾਬੂ ਵਿੱਚ ਆਉਂਦੀ ਨਜ਼ਰ ਨਹੀਂ ਆ ਰਹੀ ਹੈ, ਜਿਸ ਦੇ ਚੱਲਦਿਆਂ ਪ੍ਰਸ਼ਾਸਨ ਨੇ ਇਥੇ ਲਾਈਆਂ ਗਈਆਂ ਪਾਬੰਦੀਆਂ ਨੂੰ ਜਾਰੀ ਰੱਖਣ ਦਾ ਫੈਸਲਾ ਲੈਂਦੇ ਹੋਏ ਕਰਫਿਊ ਨੂੰ ਪੁਰਾਣੀਆਂ ਸ਼ਰਤਾਂ ਦੇ ਨਾਲ 23 ਮਈ ਤੱਕ ਵਧਾ ਦਿੱਤਾ ਹੈ।
ਡੀਸੀ ਵਰਿੰਦਰ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਕਰਫਿਊ 23 ਮਈ ਤੱਕ ਦਿਨ ਦੇ 12 ਤੋਂ ਸਵੇਰੇ ਪੰਜ ਵਜੇ ਤੱਕ ਲਾਗੂ ਰਹੇਗਾ। ਬਾਜ਼ਾਰ ਸਵੇਰੇ 12 ਵਜੇ ਤੱਕ ਖੁੱਲ੍ਹ ਸਕਣਗੇ। ਸ਼ਰਤਾਂ ਵਿੱਚ ਫਿਲਹਾਲ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਦੀ ਲਾਗ ਕਾਰਨ ਪੈਦਾ ਹੋਈ ਖਤਰਨਾਕ ਸਥਿਤੀ ਨੂੰ ਕਾਬੂ ਕਰਨ ਲਈ ਸਖਤੀ ਵਧਾਉਣ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ਲੁਧਿਆਣਾ ਤੋਂ ਵੱਡੀ ਖਬਰ : ਵਿਧਾਇਕ ਬੈਂਸ ਦੀ ਅਕਾਲੀਆਂ ਨਾਲ ਝੜਪ, ਹੱਥੋਪਾਈ ਤੱਕ ਪਹੁੰਚੀ ਗੱਲ
ਡੀਸੀ ਦਾ ਕਹਿਣਾ ਹੈ ਕਿ ਕੋਰੋਨਾ ਨੂੰ ਜਾਗਰੂਕਤਾ ਅਤੇ ਸਰੀਰਕ ਦੂਰੀ ਦੁਆਰਾ ਹੀ ਕੰਟਰੋਲ ਕੀਤਾ ਜਾ ਸਕਦਾ ਹੈ। ਤੁਹਾਨੂੰ ਭੀੜ ਵਾਲੇ ਖੇਤਰਾਂ ਵਿਚ ਜਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸਦੇ ਨਾਲ ਕਿਸੇ ਨੂੰ ਜਿੰਨਾ ਸੰਭਵ ਹੋ ਸਕੇ ਬਿਨਾਂ ਕੰਮ ਦੇ ਘਰੋਂ ਬਾਹਰ ਨਹੀਂ ਨਿਕਲਣਾ ਚਾਹੀਦਾ ਹੈ।
ਲੁਧਿਆਣਾ ਵਿੱਚ ਕੋਰੋਨਾ ਦੇ ਹਾਲਾਤ ਲਗਾਤਾਰ ਬਦਤਰ ਹੁੰਦੇ ਜਾ ਰਹੀ ਹੈ। ਸ਼ਨੀਵਾਰ ਨੂੰ ਹੀ ਜ਼ਿਲ੍ਹੇ ਵਿਚ ਕੋਰੋਨਾ ਦੀ ਲਾਗ ਕਾਰਨ 25 ਮੌਤਾਂ ਹੋਈਆਂ ਹਨ, ਜਿਨ੍ਹਾਂ ਵਿੱਚੋਂ 7 ਦੂਜੇ ਜ਼ਿਲ੍ਹਿਆਂ ਤੇ ਸੂਬਿਆਂ ਨਾਲ ਸੰਬੰਧਤ ਹਨ। ਉਥੇ ਹੀ ਜ਼ਿਲ੍ਹੇ ਵਿੱਚ ਕੋਰੋਨਾ ਦੇ 1255 ਨਵੇਂ ਮਾਮਲੇ ਸਾਹਮਣੇ ਆਏ। ਲੋਕਾਂ ਦੀ ਲਾਪ੍ਰਵਾਹੀ ਕਾਰਨ ਪਿਛਲੇ ਕੁਝ ਦਿਨਾਂ ਤੋਂ ਸਥਿਤੀ ਲਗਾਤਾਰ ਗੰਭੀਰ ਬਣੀ ਹੋਈ ਹੈ।