ਪਟਿਆਲਾ ਵਿੱਚ ਅੱਜ ਹੋਈ ਝੜਪ ਮਗਰੋਂ ਜ਼ਿਲ੍ਹੇ ਵਿੱਚ ਕਰਫ਼ਿਊ ਲਾ ਦਿੱਤਾ ਗਿਆ ਹੈ, ਤਾਂਜੋ ਕਾਨੂੰਨ ਵਿਵਸਥਾ ਤੇ ਸ਼ਾਂਤੀ ਨੂੰ ਬਹਾਲ ਕੀਤਾ ਜਾ ਸਕੇ।
ਇਹ ਹੁਕਮ ਅੱਜ ਸ਼ਾਮ 7 ਵਜੇ ਤੋਂ ਲਾਗੂ ਹੋ ਜਾਣਗੇ ਤੇ ਭਲਕੇ 30 ਅਪ੍ਰੈਲ ਸਵੇਰੇ 6 ਵਜੇ ਤੱਕ ਜਾਰੀ ਰਹਿਣਗੇ। ਡੀਸੀ ਸਾਕਸ਼ੀ ਸਾਹਨੀ ਵੱਲੋਂ ਧਾਰਾ 144 ਅਧੀਨ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤੇ ਗਏ ਹਨ।
ਕਰਫ਼ਿਊ ਦੌਰਾਨ ਜ਼ਰੂਰੀ ਸਪਲਾਈਆਂ ਨੂੰ ਬਰਕਰਾਰ ਰੱਖਣ ਅਤੇ ਵਸਤੂਆਂ ਅਤੇ ਵਿਅਕਤੀਆਂ ਦੀ ਸਹੀ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਗਏ ਹਨ ਕਿ ਅਜਿਹੀਆਂ ਜ਼ਰੂਰੀ ਸੇਵਾਵਾਂ/ ਸਪਲਾਈਜ਼ ਤੇ ਇਨ੍ਹਾਂ ਦੀ ਆਵਾਜਾਈ ਵਿੱਚ ਸ਼ਾਮਲ ਲੋਕਾਂ ਨੂੰ, ਐਮਰਜੈਂਸੀ ਅਤੇ ਜ਼ਰੂਰੀ ਸੇਵਾਵਾਂ, ਹਸਪਤਾਲਾਂ ਅਤੇ ਕੈਮਿਸਟਾਂ ਦੀਆਂ ਦੁਕਾਨਾਂ, ਮੀਡੀਆ ਕਰਮੀਆਂ ਆਦਿ ਦੇ ਕਰਮਚਾਰੀਆਂ ਨੂੰ ਛੋਟ ਹੋਵੇਗੀ।
ਜ਼ਿਕਰਯੋਗ ਹੈ ਕਿ ਅੱਜ ਪਟਿਆਲਾ ‘ਚ ਖਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਹਿੰਦੂ ਤੇ ਸਿੱਖ ਜਥੇਬੰਦੀਆਂ ਦੇ ਲੋਕ ਆਹਮੋ-ਸਾਹਮਣੇ ਆ ਗਏ। ਹਿੰਦੂ ਜਥੇਬੰਦੀਆਂ ਮਾਰਚ ਕੱਢਣ ਦੀ ਤਿਆਰੀ ਕਰ ਰਹੀਆਂ ਸਨ। ਇਸ ਦੌਰਾਨ ਕੁਝ ਜਥੇਬੰਦੀਆਂ ਨੇ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਕਾਰਨ ਮਾਹੌਲ ਇੰਨਾ ਖਰਾਬ ਹੋ ਗਿਆ ਕਿ ਦੋਵਾਂ ਧਿਰਾਂ ਵਿਚਾਲੇ ਇੱਟਾਂ-ਪੱਥਰ ਵੀ ਚੱਲੇ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਇਸ ਦੌਰਾਨ SHO ਦੇ ਹੱਥ ’ਤੇ ਸੱਟ ਲੱਗ ਗਈ। ਇਸ ਤੋਂ ਬਾਅਦ SSP ਨੇ ਸਥਿਤੀ ਨੂੰ ਸੰਭਾਲਣ ਲਈ ਹਵਾ ਵਿੱਚ ਫਾਇਰਿੰਗ ਕੀਤੀ। ਪੁਲਿਸ ਨੇ ਸਿੱਖ ਜਥੇਬੰਦੀਆਂ ਨੂੰ ਰੋਸ ਪ੍ਰਦਰਸ਼ਨ ਕਰਨ ਅਤੇ ਹਿੰਦੂ ਜਥੇਬੰਦੀਆਂ ਨੂੰ ਮਾਰਚ ਕੱਢਣ ਤੋਂ ਰੋਕ ਦਿੱਤਾ। ਮੌਕੇ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤੀ ਗਈ ਹੈ। ਪੁਲਿਸ ਨੇ ਸਾਵਧਾਨੀ ਪੱਖੋਂ ਪਟਿਆਲਾ ਦੇ ਕਾਲੀ ਮਾਤਾ ਮੰਦਰ ਨੂੰ ਤਾਲਾ ਲਗਾ ਕੇ ਬੰਦ ਕਰ ਦਿੱਤਾ ਪਰ ਮਾਹੌਲ ਅਜੇ ਵੀ ਤਣਾਅ ਵਾਲਾ ਬਣਿਆ ਹੋਇਆ ਹੈ।