ਮੁੱਖ ਮੰਤਰੀ ਭਗਵੰਤ ਮਾਨ ਵਾਲੀ ਪੰਜਾਬ ਸਰਕਾਰ ਨੇ ਬਜਟ ਪੇਸ਼ ਕਰ ਦਿੱਤਾ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਵਿਧਾਨ ਸਭਾ ਵਿੱਚ ਵਿੱਤੀ ਸਾਲ 2022-23 ਲਈ ਕਲ 1,55,860 ਕਰੋੜ ਰੁਪਏ ਦੇ ਕੁਲ ਖਰਚੇ ਦਾ ਬਜਟ ਰੱਖਿਆ, ਜੋਕਿ ਸਾਲ 2021-22 ਦੇ ਸੋਧੇ ਅਨੁਮਾਨਾਂ ਨਾਲੋਂ 14.20 ਫੀਦੀ ਵਧ ਹੈ।
ਬਜਟ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਵੱਖ-ਵੱਖ ਸਰੋਤਾਂ ਦਾ ਪਤਾ ਲਗਾਉਣ ਲਈ 200 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਲਈ 6947 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਆਉਂਦੇ ਹਨ 2.5 ਲੱਖ ਵਿਦਿਆਰਥੀਆਂ ਲਈ 640 ਕਰੋੜ ਰੁਪਏ ਰੱਖੇ ਗਏ ਹਨ।
ਪੰਜਾਬ ਦੇ ਬਜਟ ਵਿੱਚ ਖੇਤੀਬਾੜੀ ਲਈ 11580 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਸਿੱਧੀ ਬਿਜਾਈ ਲਈ ਕਿਸਾਨਾਂ ਦੀ ਮਦਦ ਲਈ 450 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।
ਵਿੱਤ ਮੰਤਰੀ ਨੇ ਨਵੇਂ ਮੁਹੱਲਾ ਕਲੀਨਿਕ ਲਈ 77 ਕਰੋੜ ਦਾ ਬਜਟ ਰੱਖਿਆ। ਵਿੱਤ ਮੰਤਰੀ ਨੇ ਦੱਸਿਆ ਕਿ 15 ਅਗਸਤ ਨੂੰ 75 ਮੁਹੱਲਾ ਕਲੀਨਿਕ ਸ਼ੁਰੂ ਹੋ ਜਾਣਗੇ। ਰਾਜ ਵਿੱਚ ਕੁੱਲ 117 ਮੁਹੱਲਾ ਕਲੀਨਿਕ ਸਥਾਪਿਤ ਕੀਤੇ ਜਾਣਗੇ। ਪੰਜਾਬ ਸਰਕਾਰ ਸੜਕ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦਾ ਇਲਾਜ ਕਰਵਾਏਗੀ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲੇ ਵਿਅਕਤੀ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ 61 ਬੱਸ ਸਟੈਂਡਾਂ ਅਤੇ 45 ਨਵੇਂ ਬੱਸ ਸਟੈਂਡਾਂ ਦਾ ਨਵੀਨੀਕਰਨ ਕੀਤਾ ਜਾਏਗਾ।
ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪੁਲਿਸ ਦੇ ਆਧੁਨਿਕੀਕਰਨ ਲਈ 108 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ। ਜ਼ਿਲ੍ਹਿਆਂ ਵਿੱਚ 30 ਕਰੋੜ ਨਾਲ ਸਾਈਬਰ ਕਰਾਈਮ ਕੰਟਰੋਲ ਰੂਮ ਬਣਾਏ ਜਾਣਗੇ। ਰਾਜ ਪ੍ਰਬੰਧਕ ਨਿਯੁਕਤ ਕਰਨ ਦੀ ਵੀ ਵਿਵਸਥਾ ਹੈ। ਪਰਾਲੀ ਸਾੜਨ ਤੋਂ ਰੋਕਣ ਦੇ ਉਪਾਅ ਸੁਝਾਉਣ ਲਈ 200 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਪੰਜਾਬ ਅਤੇ ਮਹਿਲਾ ਮਿੱਤਰ ਕੇਂਦਰਾਂ ਵਿੱਚ ਸੀਸੀਟੀਵੀ ਲਈ 5 ਕਰੋੜ ਰੁਪਏ ਰੱਖੇ ਗਏ ਹਨ। ਮੋਹਾਲੀ ‘ਚ ਜੇਲ੍ਹ ਬਣਾਈ ਜਾਵੇਗੀ।
ਪ੍ਰਿੰਸੀਪਲ ਤੇ ਅਧਿਆਪਕਾਂ ’ਤੇ ਪ੍ਰਸ਼ਾਸਨਿਕ ਕੰਮ ਦਾ ਦਬਾਅ ਘੱਟ ਕਰਨ ਲਈ ਸਕੂਲਾਂ ਵਿੱਚ ਅਸਟੇਟ ਮੈਨੇਜਰ ਬਣਾਏ ਜਾਣਗੇ। ਮਿਡ ਡੇ ਮੀਲ ਤਹਿਤ 17 ਲੱਖ ਵਿਦਿਆਰਥੀਆਂ ਨੂੰ ਭੋਜਨ ਮੁਹੱਈਆ ਕਰਵਾਉਣ ਲਈ 473 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਜੋ ਕਿ ਪਿਛਲੇ ਸਾਲ ਨਾਲੋਂ 35 ਫੀਸਦੀ ਵੱਧ ਹੈ।
ਵੀਡੀਓ ਲਈ ਕਲਿੱਕ ਕਰੋ -: