ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿਚ ਬੀਤੀ ਰਾਤ ਦਰਦਨਾਕ ਹਾਦਸਾ ਵਾਪਰ ਗਿਆ ਜਿਥੇ ਖਾਣਾ ਬਣਾਉਂਦੇ ਸਮੇਂ ਸਿਲੰਡਰ ਫਟ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਵਾਜ਼ ਨਾਲ ਪੂਰਾ ਇਲਾਕਾ ਸਹਿਮ ਗਿਆ। ਹਾਦਸੇ ਵਿਚ ਪਤੀ-ਪਤਨੀ ਸਣੇ ਦੋ ਬੱਚੇ ਉਸ ਦੀ ਚਪੇਟ ਵਿਚ ਆ ਗਏ। ਝੁਲਸੇ ਪਤੀ-ਪਤਨੀ ਤੇ ਬੱਚਿਆਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਜਿਥੇ ਉਨ੍ਹਾਂ ਦੀ ਹਾਲਤ ਗੰਭੀਰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਪੀਜੀਆਈ ਰੈਫਰ ਕਰ ਦਿੱਤਾ।
ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਅਚਾਨਕ ਘਰ ਤੋਂ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਜਿਸ ਦੇ ਬਾਅਦ ਉਹ ਘਟਨਾ ਵਾਲੀ ਥਾਂ ‘ਤੇ ਪਹੁੰਚੇ ਤਾਂ ਦੇਖਿਆ ਕਿ ਸਿਲੰਡਰ ਦੇ ਫਟਣ ਨਾਲ ਇਕ ਹੀ ਪਰਿਵਾਰ ਦੇ 4 ਲੋਕ ਬੁਰੀ ਤਰ੍ਹਾਂ ਉਸ ਦੀ ਚਪੇਟ ਵਿਚ ਆ ਗਏ ਹਨ ਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਇਹ ਵੀ ਪੜ੍ਹੋ : ਭੋਗ ਸਮਾਗਮ ਤੋਂ ਵਾਪਸ ਪਰਤ ਰਹੇ ਬਾਈਕ ਸਵਾਰ ਪਤੀ-ਪਤਨੀ ਦੀ ਟਰੱਕ ਨਾਲ ਹੋਈ ਟੱ.ਕ.ਰ, ਦੋਵਾਂ ਦੇ ਮੁੱ/ਕੇ ਸਾ.ਹ
ਲਲਿਤਾ ਦੇਵੀ ਨੇ ਦੱਸਿਆ ਕਿ ਉਨ੍ਹਾਂ ਦਾ ਗੁਆਂਢੀ ਕ੍ਰਿਸ਼ਨ ਪੰਡਿਤ ਬਾਹਰ ਤੋਂ ਸਿਲੰਡਰ ਭਰਵਾ ਕੇ ਲਿਆਇਆ ਸੀ ਤੇ ਜਿਵੇਂ ਹੀ ਉਸ ਦੀ ਪਤਨੀ ਸੀਮਾ ਨੇ ਖਾਣਾ ਬਣਾਉਣ ਲਈ ਅੱਗ ਲਗਾਈ ਤਾਂ ਕਮਰੇ ਵਿਚ ਅਚਾਨਕ ਅੱਗ ਲੱਗ ਗਈ ਤੇ ਸਿਲੰਡਰ ‘ਚ ਧਮਾਕਾ ਹੋ ਗਿਆ। ਲੋਕ ਇਕੱਠੇ ਹੋ ਗਏ ਤੇ ਲੋਕਾਂ ਦੀ ਮਦਦ ਨਾਲ ਸਿਲੰਡਰ ਵਿਚ ਲੱਗੀ ਅੱਗ ਨੂੰ ਬੁਝਾਇਆ ਗਿਆ। ਕਮਰੇ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।
ਵੀਡੀਓ ਲਈ ਕਲਿੱਕ ਕਰੋ -:
