ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਦਲੇਰ ਨੇ ਕਬੂਤਰਬਾਜ਼ੀ ਮਾਮਲੇ ‘ਚ ਦੋ ਸਾਲ ਦੀ ਸਜ਼ਾ ਵਿਰੁੱਧ ਅਪੀਲ ਕੀਤੀ ਹੈ। ਦਲੇਰ ਨੇ ਹਾਈਕੋਰਟ ਤੋਂ ਸਜ਼ਾ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਵੇਲੇ ਦਲੇਰ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਹੈ। ਜਿਥੇ ਉਹ ਰੋਡ ਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਸਾਬਕਾ ਕ੍ਰਿਕਟਰ ਕਾਂਗਰਸੀ ਆਗੂ ਨਵਜੋਤ ਸਿੱਧੂ ਨਾਲ ਉਸੇ ਬੈਰਕ ਵਿੱਚ ਬੰਦ ਹੈ।
ਦੱਸ ਦੇਈਏ ਕਿ ਦਲੇਰ ਮਹਿੰਦੀ ਪਹਿਲਾਂ ਸ਼ੋਅ ਕਰਨ ਲਈ ਵਿਦੇਸ਼ ਜਾਂਦੇ ਸਨ। ਇਸ ਦੌਰਾਨ ਦੋਸ਼ ਲਾਇਆ ਗਿਆ ਕਿ ਉਨ੍ਹਾਂ ਦੀ ਟੀਮ ਦੇ ਨਾਲ 10 ਲੋਕਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਮੈਂਬਰ ਬਣਾ ਕੇ ਅਮਰੀਕਾ ਭੇਜਿਆ ਗਿਆ, ਜਿਸ ਬਦਲੇ ਰੁਪਏ ਲਏ ਗਏ। ਇਸ ਨੂੰ ਕਬੂਰਤਬਾਜ਼ੀ ਯਾਨੀ ਮਨੁੱਖੀ ਸਮੱਗਲਿੰਗ ਕਰਾਰ ਦੇ ਕੇ 2003 ਵਿੱਚ ਦਲੇਰ ਦੇ ਭਰਾ ਸ਼ਮਸ਼ੇਰ ਸਿੰਘ ‘ਤੇ ਕੇਸ ਦਰਜ ਹੋਇਆ। ਜਾਂਚ ਦੌਰਾਨ ਦਲੇਰ ਮਹਿੰਦੀ ਦਾ ਨਾਂ ਵੀ ਸਾਹਮਣੇ ਆਇਆ ਸੀ।
ਇਸ ਮਾਮਲੇ ਵਿੱਚ 2018 ਵਿੱਚ ਪਟਿਆਲਾ ਦੀ ਹੇਠਲੀ ਅਦਾਲਤ ਨੇ ਦਲੇਰ ਮਹਿੰਦੀ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ। ਇਸ ਦੇ ਖਿਲਾਫ ਦਲੇਰ ਨੇ ਪਟਿਆਲਾ ਸੈਸ਼ਨ ਕੋਰਟ ਵਿੱਚ ਅਪੀਲ ਕੀਤੀ ਸੀ। 5 ਦਿਨ ਪਹਿਲਾਂ ਪਟਿਆਲਾ ਦੀ ਸੈਸ਼ਨ ਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ, ਜਿਸ ਤੋਂ ਬਾਅਦ ਦਲੇਰ ਨੂੰ ਗ੍ਰਿਫਤਾਰ ਕਰਕੇ ਸਜ਼ਾ ਭੁਗਤਣ ਲਈ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ : ਯਾਤਰਾ ਖਤਮ ਹੋਣ ਤੋਂ ਪਹਿਲਾਂ ਹੀ ਅਮਰਨਾਥ ਗੁਫਾ ਵਿਚ ਪੂਰੀ ਤਰ੍ਹਾਂ ਤੋਂ ਪਿਘਲ ਗਿਆ ਸ਼ਿਵਲਿੰਗ
ਦਲੇਰ ਮਹਿੰਦੀ ਨੂੰ ਪਟਿਆਲਾ ਜੇਲ੍ਹ ਵਿੱਚ ਨਵਜੋਤ ਸਿੱਧੂ ਦੀ ਬੈਰਕ ਵਿੱਚ ਰੱਖਿਆ ਗਿਆ ਹੈ, ਜਿੱਥੇ ਉਨ੍ਹਾਂ ਨੂੰ ਜੇਲ੍ਹ ਮੁਨਸ਼ੀ ਦਾ ਕੰਮ ਸੌਂਪਿਆ ਗਿਆ ਹੈ। ਜੇਲ੍ਹ ਸਟਾਫ਼ ਉਨ੍ਹਾਂ ਨੂੰ ਰੋਜ਼ਾਨਾ ਰਜਿਸਟਰ ਦੇਣਗੇ, ਜਿਸ ਦਾ ਕੰਮ ਉਹ ਵਾਪਸ ਕਰਨਗੇ। ਸਿੱਧੂ ਵਾਂਗ ਉਹ ਵੀ ਬੈਰਕਾਂ ਦੇ ਅੰਦਰੋਂ ਕੰਮ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: