ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਚੀਮਾ ਨੇ ਪੰਜਾਬ ਦੇ ਥਰਮਲ ਪਲਾਂਟ ਬੰਦ ਕਰਨ ਲਈ ਅਦਾਲਤ ਵਿੱਚ ਦਾਇਰ ਕੀਤੀ ਅਪੀਲ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਤਿੱਖਾ ਹਮਲਾ ਬੋਲਿਆ।
ਦਲਜੀਤ ਚੀਮਾ ਨੇ ਕਿਹਾ ਕਿ ਇਹ ਪੰਜਾਬ ਨਾਲ ਬਹੁਤ ਵੱਡਾ ਧੋਖਾ ਤੇ ਸਾਜ਼ਿਸ਼ ਹੈ। ਸੂਬਾ ਪਹਿਲਾਂ ਹੀ ਬਿਜਲੀ ਸੰਕਟ ਨਾਲ ਜੂਝ ਰਿਹਾ ਹੈ, ਉਸ ਨੂੰ ਹੋਰ ਗੰਭੀਰ ਕਰਨ ਦੀ ਗੰਦੀ ਰਾਜਨੀਤੀ ਖੇਡੀ ਜਾ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਕੇਜਰੀਵਾਲ ਪਹਿਲਾਂ ਐਸਆਈਵਾਈਐਲ ਦੇ ਮੁੱਦੇ ‘ਤੇ ਪੰਜਾਬ ਖਿਲਾਫ ਆਏ ਤੇ ਫਿਰ ਖੇਤੀ ਕਾਨੂੰਨਾਂ ‘ਤੇ ਉਨ੍ਹਾਂ ਦਾ ਦੋਗਲਾ ਚਿਹਰਾ ਸਾਹਮਣੇ ਆਇਆ। ਹੁਣ ਥਰਮਲ ਪਲਾਂਟਾਂ ਨੂੰ ਕੋਰਟ ਰਾਹੀਂ ਬੰਦ ਕਰਵਾ ਕੇ ਪੰਜਾਬ ਇੰਡਸਟਰੀ, ਵਪਾਰੀਆਂ ਤੇ ਕਿਸਾਨਾਂ ਦੇ ਨਾਲ ਆਮ ਲੋਕਾਂ ਦਾ ਸੱਤਿਆਨਾਸ਼ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਆਪਣੀਆਂ ਇਨ੍ਹਾਂ ਹਰਕਤਾਂ ਦਾ ਜਵਾਬ ਪੰਜਾਬ ਵਾਸੀਆਂ ਨੂੰ ਦੇਣਾ ਪਏਗਾ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ ਕਿ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਇਹ 10 ਪਾਵਰ ਪਲਾਂਟ ਬਹੁਤ ਪੁਰਾਣੀ ਟੈਕਨਾਲੋਜੀ ਦੇ ਕਾਰਨ ਹਨ ਜਿਸ ਕਾਰਨ ਉਹ ਜ਼ਿਆਦਾ ਪ੍ਰਦੂਸ਼ਣ ਪੈਦਾ ਕਰ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਵੱਲੋਂ ਮੱਧ ਪ੍ਰਦੇਸ਼ ਦੇ ਇੱਕ ਹੋਰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਦਾ ਪਰਦਾਫਾਸ਼
ਇਨ੍ਹਾਂ ਪਲਾਂਟਾਂ ਦਾ ਪ੍ਰਦੂਸ਼ਣ ਦਿੱਲੀ ਦੇ ਵਾਤਾਵਰਣ ਨੂੰ ਪ੍ਰਭਾਵਤ ਕਰ ਰਿਹਾ ਹੈ, ਜਿਸ ਕਰਕੇ ਇਨ੍ਹਾਂ ਨੂੰ ਬੰਦ ਕਰਨਾ ਚਾਹੀਦਾ ਹੈ। ਪਰ ਅੱਜ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਥਰਮਲ ਪਾਵਰ ਪਲਾਂਟ ਬੰਦ ਕਰਨ ਦੀ ਅਪੀਲ ਵਾਪਿਸ ਲੈਣ ਲਈ ਕਿਹਾ ਹੈ।