ਕਾਂਗਰਸ ਪਾਰਟੀ ਵਿੱਚ ਚੱਲ ਰਹੇ ਕਲੇਸ਼ ਦੌਰਾਨ ਕਈ ਵਿਧਾਇਕ ਤੇ ਮੰਤਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਦਾ ਵਿਰੋਧ ਕਰਦੇ ਆ ਰਹੇ ਹਨ। ਇਸੇ ਵਿਰੋਧ ਦੌਰਾਨ ਲੁਧਿਆਣਾ ਜ਼ਿਲ੍ਹੇ ਦੇ ਕਾਂਗਰਸੀ ਆਗੂ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ ਤੇ ਮੁੜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਦੱਸਣਯੋਗ ਹੈ ਕਿ ਦਲਜੀਤ ਸਿੰਘ ਭੋਲਾ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਲੜ ਚੁੱਕੇ ਸਨ ਅਤੇ ਪਿਛਲੇ ਸਾਲ ਅਪ੍ਰੈਲ ਵਿੱਚ ਹੀ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਪਾਰਟੀ ਛੱਡਣ ਦੇ ਆਪਣੇ ਕਾਰਨ ਦੱਸਦੇ ਹੋਏ ਆਗੂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ, ਜਿਸ ਕਰਕੇ ਉਹ ਪਾਰਟੀ ਦੀ ਮੁੱਢਲੀ ਲਡਰਸ਼ਿਪ ਅਤੇ ਕਾਂਗਰਸ ਸਰਕਾਰ ਦੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ।
ਇਹ ਵੀ ਪੜ੍ਹੋ : ਕਾਂਗਰਸ ਹਾਈਕਮਾਨ ਪੰਜਾਬ ਇਕਾਈ ‘ਚ ਵੱਡਾ ਫੇਰਬਦਲ ਕਰਨ ਦੀ ਤਿਆਰੀ ‘ਚ, ਇਸ ਹਫਤੇ ਮਿਲ ਸਕਦਾ ਹੈ ਜਾਖੜ ਦੀ ਜਗ੍ਹਾ ਨਵਾਂ ਪ੍ਰਧਾਨ