ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ। ਜਗਜੀਤ ਡੱਲੇਵਾਲ ਦਾ ਮਰਨ ਵਰਤ 51ਵੇਂ ਦਿਨ ਵੀ ਜਾਰੀ ਹੈ। ਉਹ ਪਾਣੀ ਨੂੰ ਹਜ਼ਮ ਕਰਨ ਤੋਂ ਵੀ ਅਸਮਰੱਥ ਹੋ ਗਏ ਹਨ। ਉਹ ਜਿੰਨਾ ਵੀ ਪਾਣੀ ਪੀਂਦੇ ਹਨ, ਉਹ ਤੁਰੰਤ ਹੀ ਬਾਹਰ ਆ ਜਾਂਦਾ ਹੈ।
ਅੱਜ ਸੁਪਰੀਮ ਕੋਰਟ ਵਿਚ ਜਗਜੀਤ ਡੱਲੇਵਾਲ ਮਾਮਲੇ ‘ਤੇ ਸੁਣਵਾਈ ਹੋਵੇਗੀ। ਦੂਜੇ ਪਾਸੇ ਖਨੌਰੀ ਬਾਰਡਰ ‘ਤੇ ਦੁਪਹਿਰ 2 ਵਜੇ ਤੋਂ 111 ਕਿਸਾਨ ਕਾਲੇ ਕੱਪੜੇ ਪਾ ਕੇ ਭੁੱਖ ਹੜਤਾਲ ਸ਼ੁਰੂ ਕਰਨਗੇ। ਫਸਲਾਂ ਡਾਕਟਰਾਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਕੁਝ ਵੀ ਹੋ ਸਕਦਾ ਹੈ। ਉਨ੍ਹਾਂ ਦੇ ਸਰੀਰ ਦੇ ਅੰਗ ਕੰਮ ਕਰਨਾ ਬੰਦ ਕਰ ਰਹੇ ਹਨ ਤੇ ਸਰੀਰ ਮਲਟੀਪਲ ਆਰਗਨ ਫੇਲੀਅਰ ਵੱਲ ਵੱਧ ਰਿਹਾ ਹੈ। ਦੱਸ ਦੇਈਏ ਕਿ 66 ਸਾਲਾਂ ਡੱਲੇਵਾਲ 26 ਨਵੰਬਰ ਤੋਂ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਕਿਸਾਨਾਂ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਅੰਦੋਲਨਕਾਰੀ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਕੇਂਦਰ ‘ਤੇ ਦਬਾਅ ਬਣਾਉਣ ਲਈ ਮਰਨ ਵਰਤ ‘ਤੇ ਹਨ।
ਇਹ ਵੀ ਪੜ੍ਹੋ : ਮਰੀਜ਼ ਨੂੰ ਲਿਜਾ ਰਾਹੀਂ ਐਂਬੂਲੈਂਸ ਗੰਨੇ ਦੀ ਟਰਾਲੀ ਨਾਲ ਟ.ਕਰਾ.ਈ, ਐਂਬੂਲੈਂਸ ਚਾਲਕ ਦੀ ਮੌਕੇ ‘ਤੇ ਹੋਈ ਮੌ/ਤ
ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਸੰਘਰਸ਼ ਵਿਚ ਆਉਣ ਵਾਲੇ ਦਿਨਾਂ ਵਿਚ ਸੰਯੁਕਤ ਕਿਸਾਨ ਮੋਰਚਾ ਵੀ ਨਜ਼ਰ ਆਏਗਾ। 13 ਜਨਵਰੀ ਨੂੰ ਪਟਿਆਲਾ ਦੇ ਪਾਤੜਾਂ ਵਿਚ 3 ਮੋਰਚੇ ਦੇ ਨੇਤਾਵਾਂ ਦੀ ਮੀਟਿੰਗ ਹੋਈ। 18 ਜਨਵਰੀ ਨੂੰ ਇਕ ਹੋਰ ਮੀਟਿੰਗ ਫਿਰ ਪਾਤੜਾਂ ਵਿਚ ਹੋਵੇਗੀ। ਇਸ ਵਿਚ 26 ਜਨਵਰੀ ਨੂੰ ਹੋਣ ਵਾਲੇ ਟਰੈਕਟਰ ਮਾਰਚ ਨੂੰ ਲੈ ਕੇ ਰਣਨੀਤੀ ਬਣਾਈ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: