ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 34 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹਨ ਜਿਸ ਨੂੰ ਲੈ ਕੇ ਬੀਤੇ ਦਿਨੀਂ ਸੁਪਰੀਮ ਕੋਰਟ ਵਿਚ ਵੀ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਕਿਹਾ ਕਿ ਕਿਸ ਤਰ੍ਹਾਂ ਦੇ ਕਿਸਾਨ ਨੇਤਾ ਹਨ, ਜੋ ਚਾਹੁੰਦੇ ਹਨ ਕਿ ਡੱਲੇਵਾਲ ਮਰ ਜਾਣ। ਉਨ੍ਹਾਂ ‘ਤੇ ਦਬਾਅ ਦਿਖ ਰਿਹਾ ਹੈ। ਕੋਰਟ ਨੇ ਕਿਹਾ ਕਿ ਉਹ ਡੱਲੇਵਾਲ ਨੂੰ ਹਸਪਤਾਲ ਸ਼ਿਫਟ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਤੋਂ ਸੰਤੁਸ਼ਟ ਨਹੀਂ ਹਨ। ਇਸ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਨੇ ਖਨੌਰੀ ਬਾਰਡਰ ਤੋਂ ਵੀਡੀਓ ਸੰਦੇਸ਼ ਜਾਰੀ ਕੀਤਾ।
ਜਾਰੀ ਵੀਡੀਓ ਸੰਦੇਸ਼ ਵਿਚ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮੇਰੇ ਮਰਨ ਵਰਤ ਦਾ ਕਾਰਨ ਕੇਂਦਰ ਸਰਕਾਰ ਹੈ। ਕੇਂਦਰ ਨੇ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਹੀ ਲਾਗੂ ਨਹੀਂ ਕੀਤੀਆਂ। ਇਸ ਲਈ ਮਜ਼ਬੂਰਨ ਕਿਸਾਨਾਂ ਨੂੰ ਧਰਨੇ ਲਗਾਉਣੇ ਪਏ ਅਤੇ ਮੈਨੂੰ ਮਰਨ ਵਰਤ ਰੱਖਣਾ ਪਿਆ। ਪਰ ਕੋਰਟ ਨੂੰ ਕਿਸੇ ਨੇ ਭਰਮ ‘ਚ ਪਾ ਦਿੱਤਾ ਕਿ ਮੇਰੇ ‘ਤੇ ਮਰਨ ਵਰਤ ਨੂੰ ਲੈ ਕੇ ਦਬਾਅ ਪਾਇਆ ਜਾ ਰਿਹਾ। ਉਨ੍ਹਾਂ ਕੋਰਟ ਨੂੰ ਜਵਾਬ ਦਿੰਦੇ ਆਖਿਆ ਮੈਂ ਸਭ ਤੋਂ ਜ਼ਿਆਦਾ ਉਮਰ ਦਾ ਕਿਸਾਨ ਆਗੂ ਹਾਂ, ਮੈਂ ਆਪਣਾ ਫ਼ਰਜ਼ ਸਮਝਦੇ ਹੋਏ ਮਰਨ ਵਰਤ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ : ਡੋਨਾਲਡ ਟਰੰਪ ਨੇ H-1B ਵੀਜ਼ੇ ਦਾ ਕੀਤਾ ਸਮਰਥਨ, ਭਾਰਤੀਆਂ ਨੂੰ ਮਿਲ ਸਕਦਾ ਵੱਡਾ ਫਾਇਦਾ
ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਵਿਚ ਭਰਤੀ ਕਰਾਉਣ ਦੀਆਂ ਕੋਸ਼ਿਸ਼ਾਂ ਬਾਰੇ ਰਿਪੋਰਟ ਮੰਗੀ ਸੀ। ਇਸ ਉਤੇ ਪੰਜਾਬ ਸਰਕਾਰ ਦਾ ਕਹਿਣਾ ਹੈਕਿ ਜੇਕਰ ਡੱਲੇਵਾਲ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਤਾਂ ਕਿਸਾਨ ਇਸ ਦਾ ਵਿਰੋਧ ਕਰ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -: