Dates for sending application : ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਅਤੇ ਕੰਪਿਊਟਰ ਫੈਕਲਟੀ ਦੇ ਆਨ ਲਾਈਨ ਤਬਾਦਲਿਆਂ ਸਬੰਧੀ ਅਰਜ਼ੀਆਂ ਪ੍ਰਾਪਤ ਕਰਨ ਲਈ ਐਲਾਨ ਕੀਤਾ ਗਿਆ ਹੈ, ਜਿਸ ਮੁਤਾਬਕ 27 ਮਈ ਤੱਕ ਤਬਾਦਲੇ ਲਈ ਆਨਲਾਈਨ ਅਰਜ਼ੀ ਭੇਜੀ ਜਾਂ ਭੇਜੀ ਹੋਈ ਕਿਸੇ ਅਰਜ਼ੀ ਵਿਚ ਤਬਦੀਲੀ ਕੀਤੀ ਜਾ ਸਕਦੀ ਹੈ। ਜਦਕਿ ਮਨਪਸੰਦ ਸਟੇਸ਼ਨ ਪ੍ਰਾਪਤ ਕਰਨ ਲਈ ਬਾਅਦ ਵਿਚ ਸੂਚਨਾ ਬਾਅਦ ਵਿਚ ਜਾਰੀ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੀਤੇ ਦਿਨ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਤਬਾਦਲੇ ਕਰਵਾਉਣ ਦੇ ਚਾਹਵਾਨ ਅਧਿਆਪਕ ਅਤੇ ਕੰਪਿਊਟਰ ਫੈਕਲਟੀ ਵੱਲੋਂ 20 ਮਈ ਤੋਂ 27 ਮਈ 2020 ਤੱਕ ਆਪਣਾ ਡਾਟਾ ਆਨਲਾਈਨ ਅੱਪਲੋਡ ਕੀਤਾ ਜਾ ਸਕਦਾ ਹੈ ਅਤੇ ਸਟੇਸ਼ਨ ਦੀ ਚੋਣ ਬਾਅਦ ਵਿੱਚ ਜਨਤਕ ਸੂਚਨਾ ਰਾਹੀਂ ਜਾਰੀ ਕੀਤੀ ਜਾਵੇਗੀ। ਬੁਲਾਰੇ ਨੇ ਅੱਗੇ ਦੱਸਿਆ ਕਿ ਅਧਿਆਪਕਾਂ ਅਤੇ ਕੰਪਿਊਟਰ ਫੈਕਲਟੀ ਵੱਲੋਂ ਇੱਕ ਵਾਰ ਭਰੇ ਗਏ ਡਾਟਾ ਨੂੰ 27 ਮਈ ਤੱਕ ਐਡਿਟ ਕੀਤਾ ਜਾ ਸਕਦਾ ਹੈ ਪਰ ਉਸ ਤੋਂ ਬਾਅਦ ਡਾਟਾ ਵਿੱਚ ਕੋਈ ਵੀ ਤਬਦੀਲੀ ਨਹੀਂ ਹੋਵੇਗੀ। ਅਧੂਰੇ ਅਤੇ ਗਲਤ ਵੇਰਵੇ ਪਾਏ ਜਾਣ ‘ਤੇ ਬਦਲੀ ਦੀ ਬੇਨਤੀ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ।
ਬੁਲਾਰੇ ਨੇ ਅੱਗੇ ਦੱਸਿਆ ਕਿ ਵਿਸ਼ੇਸ਼ ਸ਼੍ਰੇਣੀ ਹੇਠ ਅਪਲਾਈ ਕਰਨ ਵਾਲੇ ਅਧਿਆਪਕਾਂ ਅਤੇ ਕੰਪਿਊਟਰ ਫੈਕਲਟੀ ਵੱਲੋਂ ਆਪਣੀ ਸ਼੍ਰੇਣੀ ਸਬੰਧੀ ਦਸਤਾਵੇਜ਼ ਅਰਜ਼ੀ ਦੇ ਨਾਲ ਨੱਥੀ ਕੀਤੇ ਜਾਣੇ ਜ਼ਰੂਰੀ ਹਨ। ਇਹ ਦਸਤਾਵੇਜ਼ ਨੱਥੀ ਨਾ ਹੋਣ ਦੀ ਸੂਰਤ ਵਿੱਚ ਤਬਾਦਲੇ ਦੀ ਬੇਨਤੀ ਨੂੰ ਵਿਸ਼ੇਸ਼ ਸ਼੍ਰੇਣੀ ਹੇਠ ਨਹੀਂ ਮੰਨਿਆ ਜਾਵੇਗਾ। ਇਸ ਤੋਂ ਇਲਾਵਾ ਜਿਨ੍ਹਾਂ ਅਧਿਆਪਕਾਂ ਅਤੇ ਕੰਪਿਊਟਰ ਫੈਕਲਟੀ ਦੇ ਦਸਤਾਵੇਜ਼ ਸਹੀ ਪਾਏ ਜਾਣਗੇ ਉਨ੍ਹਾਂ ਤੋਂ ਮਨਪਸੰਦ ਸਟੇਸ਼ਨ ਦੀ ਮੰਗ ਕੀਤੀ ਜਾਵੇਗੀ। ਇਸ ਦੇ ਨਾਲ ਹੀ ਵੱਖ- ਵੱਖ ਗੇੜਾਂ ਦੀਆਂ ਬਦਲੀਆਂ ਲਈ ਅਧਿਆਪਕਾਂ ਅਤੇ ਕੰਪਿਊਟਰ ਫੈਕਲਟੀ ਨੂੰ ਵਾਰ- ਵਾਰ ਡਾਟਾ ਨਹੀਂ ਭਰਨਾ ਪਵੇਗਾ।