ਜਗਰਾਓਂ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਨੌਜਵਾਨ ਦੀ ਵਿਦੇਸ਼ ਜਾਣ ਤੋਂ ਸਿਰਫ ਇਕ ਦਿਨ ਪਹਿਲਾਂ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਵੀਰ ਸਿੰਘ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਜਸਵੀਰ ਆਪਣੇ ਦੋਸਤਾਂ ਨਾਲ ਚੰਡੀਗੜ੍ਹ ਘੁੰਮਣ ਗਿਆ ਸੀ ਤੇ ਉਥੇ ਉਸ ਸੜਕ ਹਾਦਸੇ ਵਿਚ ਉਸ ਦੀ ਜਾਨ ਚਲੀ ਗਈ। ਤਿੰਨੋਂ ਦੋਸਤ ਸਕਾਰਪੀਓ ਗੱਡੀ ਵਿਚ ਸਵਾਰ ਹੋ ਕੇ ਜਾ ਰਹੇ ਸਨ ਕਿ ਰੇਲਿੰਗ ਨਾਲ ਉਨ੍ਹਾਂ ਦੀ ਗੱਡੀ ਦੀ ਟੱਕਰ ਹੋ ਗਈ ਤੇ ਜਿਸ ਨਾਲ ਗੱਡੀ ਪਲਟ ਗਈ ਤੇ ਫਿਰ ਬੇਕਾਬੂ ਹੋ ਕੇ ਦੂਰ ਜਾ ਡਿੱਗੀ। ਹਾਦਸੇ ਵਿਚ ਜਸਵੀਰ ਸਿੰਘ ਦੀ ਮੌਤ ਹੋ ਗਈ ਜਦੋਂ ਕਿ ਉਸ ਦੇ ਦੋਵੇਂ ਦੋਸਤ ਗੰਭੀਰ ਜਖਮੀ ਹੋਏ ਹਨ ਜਿਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜ ਤੱਤਾਂ ‘ਚ ਵਿਲੀਨ ਹੋਏ ਹਾਸਿਆਂ ਦੇ ਬਾਦਸ਼ਾਹ ਜਸਵਿੰਦਰ ਭੱਲਾ, ਅੰਤਿਮ ਵਿਦਾਈ ‘ਚ ਪਹੁੰਚੀ ਪ੍ਰਸ਼ੰਸਕਾਂ ਦੀ ਭੀੜ
ਜਸਵੀਰ ਤੇ ਉਸ ਦੇ ਦੋਵੇਂ ਦੋਸਤ ਜਗਰਾਓਂ ਦੇ ਰਹਿਣ ਵਾਲੇ ਸਨ। ਜਸਵੀਰ ਅਜੇ 20 ਦਿਨ ਪਹਿਲਾਂ ਹੀ ਮਲੇਸ਼ੀਆ ਤੋਂ ਜਗਰਾਓਂ ਵਾਪਸ ਆਇਆ ਸੀ ਤੇ ਕੱਲ੍ਹ ਉਸ ਨੇ ਫਿਰ ਤੋਂ ਮਲੇਸ਼ੀਆ ਵਾਪਸ ਪਰਤ ਜਾਣਾ ਸੀ। ਜਸਵੀਰ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਤਿੰਨੋਂ ਦੋਸਤ ਤੜਕੇ ਤਿੰਨ ਵਜੇ ਦੇ ਕਰੀਬ ਮੁਹਾਲੀ ਦੀ ਏਅਰਪੋਰਟ ਰੋਡ ‘ਤੇ ਸੈਕਟਰ 70 ਵਿੱਚ ਪੈਂਦੇ ਕੂਹਣੀ ਮੋੜ ‘ਤੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਜਖਮੀਆਂ ਦੀ ਪਛਾਣ ਜਸਪੂਰਨ ਸਿੰਘ ਤੇ ਗੈਵਨ ਸਿੰਘ ਵਜੋਂ ਹੋਈ ਹੈ। ਹਾਦਸੇ ਵਿਚ ਗੱਡੀ ਦੇ ਪਰਖੱਚੇ ਉਡ ਗਏ ਹਨ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























