ਰੂਪਨਗਰ : ਜ਼ਿਲ੍ਹਾ ਮੈਜਿਸਟਰੇਟ ਸ੍ਰੀ ਗਿਰੀਸ਼ ਦਿਆਲਨ, ਆਈ.ਏ.ਐਸ ਵੱਲੋਂ ਨਵੇਂ ਹੁਕਮ ਲਾਗੂ ਕੀਤੇ ਗਏ ਹਨ। ਨਵੇਂ ਹੁਕਮਾਂ ਮੁਤਾਬਕ ਰਾਤ ਦਾ ਕਰਫਿਊ ਰੋਜ਼ਾਨਾ ਸ਼ਾਮ 8 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ, ਜਿਸ ਦੌਰਾਨ ਛੋਟਾਂ ਵਾਲੀ ਆਵਾਜਾਈ ਨੂੰ ਛੱਡ ਕੇ ਸਾਰੀਆਂ ਗੈਰ-ਜ਼ਰੂਰੀ ਗਤੀਵਿਧੀਆਂ ‘ਤੇ ਸਖਤ ਮਨਾਹੀ ਹੋਵੇਗੀ।
ਐਤਵਾਰ ਦਾ ਕਰਫਿਊ ਸ਼ਨੀਵਾਰ ਨੂੰ ਸ਼ਾਮ 8 ਵਜੇ ਤੋਂ ਲੈ ਕੇ ਸੋਮਵਾਰ ਸਵੇਰੇ 5 ਵਜੇ ਤੱਕ ਰਹੇਗਾ। ਸਾਰੀਆਂ ਦੁਕਾਨਾਂ ਸਵੇਰੇ 5 ਵਜੇ ਤੋਂ ਸ਼ਾਮ 7 ਵਜੇ ਦੇ ਵਿਚਕਾਰ ਖੁੱਲ੍ਹੀਆਂ ਰਹਿ ਸਕਦੀਆਂ ਹਨ ਬਾਸ਼ਰਤੇ ਮਾਰਕੀਟ ਐਸੋਸੀਏਸ਼ਨਾਂ, ਮਾਲ ਮੈਨੇਜਮੈਂਟਸ, ਆਦਿ ਦੁਆਰਾ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਸਾਰੇ ਰੈਸਟੋਰੈਂਟ (ਸਮੇਤ ਹੋਟਲ), ਕੈਫੇ, ਕਾਫੀ ਸ਼ਾਪਸ, ਫਾਸਟ ਫੂਡ ਆਊਟਲੈਟਸ, ਢਾਬੇ ਆਦਿ, ਸਿਨੇਮਾ, ਜਿੰਮ, ਅਜਾਇਬ ਘਰ ਨੂੰ ਆਪਣੇ ਸਾਰੇ ਕਰਮਚਾਰੀਆਂ ਨੂੰ ਕੋਵਿਡ ਦੀ ਘੱਟੋ ਘੱਟ ਇਕ ਖੁਰਾਕ ਲਗਵਾਉਣ ਨਾਲ ਸਟਾਫ ਦੀ ਵੱਧ ਤੋਂ ਵੱਧ 50 ਫੀਸਦੀ ਸਮਰੱਥਾ ਨਾਲ ਖੋਲ੍ਹਣ ਦੀ ਇਜਾਜ਼ਤ ਹੋਵੇਗੀ।
ਰੈਸਟੋਰੈਂਟ ਘਰੇਲੂ ਸਪੁਰਦਗੀ ਅਤੇ ਟੇਕ ਅਵੇਅ ਲਈ ਰਾਤ 9 ਵਜੇ ਤੱਕ ਖੁੱਲ੍ਹ ਸਕਦੇ ਹਨ ਪਰ ਕਰਫਿਊ ਸਮੇਂ ਡਾਈਨ-ਇੰਨ ‘ਤੇ ਪਾਬੰਦ ਰਹੇਗੀ। ਮਾਲਕ / ਪ੍ਰਬੰਧਨ 100 ਫੀਸਦੀ ਟੀਕਾਕਰਣ ਅਤੇ ਸਟਾਫ ਦੀ ਗਿਣਤੀ ਸਬੰਧੀ ਪਾਬੰਦੀਆਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਕੋਵਿਡ ਮਾਨੀਟਰਾਂ ਦੀ ਨਿਯੁਕਤੀ ਕਰਨਗੇ। ਉਲੰਘਣਾਵਾਂ ਲਈ ਪ੍ਰਬੰਧਨ ਅਤੇ ਗਾਹਕ ਦੋਵਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਬਾਰ, ਪੱਬ ਅਤੇ ਅਹਾਤੇ ਬੰਦ ਰਹਿਣਗੇ। ਵਿਆਹ / ਸਸਕਾਰ ਸਬੰਧੀ ਵੱਧ ਤੋਂ ਵੱਧ 50 ਵਿਅਕਤੀਆਂ ਦੇ ਇਕੱਠ ਦੀ ਆਗਿਆ ਹੈ। ਸਮਾਜਿਕ, ਰਾਜਨੀਤਿਕ ਅਤੇ ਧਾਰਮਿਕ ਇਕੱਠਾਂ ‘ਤੇ ਪਾਬੰਦੀ ਰਹੇਗੀ।
ਇਹ ਵੀ ਪੜ੍ਹੋ : ਪੰਜਾਬ ‘ਚ ਬੁੱਧਵਾਰ ਨੂੰ ਮਿਲੇ ਕੋਰੋਨਾ ਦੇ 688 ਨਵੇਂ ਕੇਸ, 46 ਨੇ ਤੋੜਿਆ ਦਮ