ਦੀਵਾਲੀ ਦੇ ਮੱਦੇਨਜ਼ਰ ਸ਼ਹਿਰ ਵਿਚ ਪਟਾਕਿਆਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਸਖਤ ਹੋ ਗਏ ਹਨ। ਅੱਜ ਡੀਸੀਪੀ ਲਾਅ ਐਂਡ ਆਰਡਰ ਅੰਕੁਰ ਗੁਪਤਾ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿਚ ਉੁਨ੍ਹਾਂ ਨੇ ਪਟਾਕਾ ਵੇਚਣ ਵਾਲਿਆਂ ਨੂੰ ਲੈ ਕੇ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪਟਾਕੇ ਦੀ ਦੁਕਾਨ ਲਗਾਉਣ ਦੇ ਇੱਛੁਕ ਲੋਕ ਆਪਣਾ ਲਾਇਸੈਂਸ ਅਪਲਾਈ ਕਰ ਸਕਦੇ ਹਨ। ਅਸਥਾਈ ਲਾਇਸੈਂਸ ਡਰਾਅ ਰਾਹੀਂ ਜਾਰੀ ਕੀਤਾ ਜਾਵੇਗਾ। ਲਾਇਸੈਂਸ ਅਪਲਾਈ ਕਰਨ ਵਾਲੇ ਦੀ ਉਮਰ 18 ਸਾਲ ਤੋਂ ਘੱਟ ਨਹੀਂ ਹੋਣੀ ਚਾਹੀਦੀ।
30 ਅਕਤੂਬਰ ਨੂੰ ਲਾਇਸੈਂਸ ਦਾ ਡਰਾਅ ਕੱਢਿਆ ਜਾਵੇਗਾ। ਇੱਛੁਕ ਵਿਅਕਤੀ 21 ਤੋਂ 25 ਅਕਤੂਬਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੀ ਅਰਜ਼ੀ ਜਮ੍ਹਾ ਕਰਵਾ ਸਕਦੇ ਹਨ। 25 ਅਕਤੂਬਰ ਦੀ ਸ਼ਾਮ 5 ਵਜੇ ਦੇ ਬਾਅਦ ਆਉਣ ਵਾਲੀਆਂ ਅਰਜ਼ੀਆਂ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਡਰਾਅ 30 ਅਕਤੂਬਰ ਨੂੰ ਦੁਪਹਿਰ 3 ਵਜੇ ਰੈੱਡ ਕਰਾਸ ਭਵਨ ਵਿਚ ਕੱਢਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੁਪਰੀਮ ਕੋਰਟ ਜਾਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਜਾਂ ਸਰਕਾਰ ਵਲੋਂ ਜਾਰੀ ਕੀਤੇ ਹੁਕਮਾਂ ਵਿੱਚ ਕਿਸੇ ਪ੍ਰਕਾਰ ਦੀ ਸੋਧ/ਤਬਦੀਲੀ ਹੁੰਦੀ ਹੈ ਤਾਂ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: