DCP of Amritsar reported Corona : ਅੱਜ ਅੰਮ੍ਰਿਤਸਰ ਜ਼ਿਲੇ ਵਿਚ 75 ਮਾਮਲੇ ਸਾਹਮਣੇ ਆਏ ਹਨ, ਜਿਸ ਵਿਚ ਇਥੇ ਦੇ ਡਿਪਟੀ ਕਮਿਸ਼ਨਰ ਪੁਲਿਸ ਜਗਮੋਹਨ ਸਿੰਘ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ। ਉਥੇ ਹੀ ਜ਼ਿਲੇ ਵਿਚ ਕੋਰੋਨਾ ਕਾਰਨ ਦੋ ਮਰੀਜ਼ਾਂ ਨੇ ਦਮ ਤੋੜ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਡੀਸੀਪੀ ਜਗਮੋਹਨ ਸਿੰਘ ਨੇ ਸੋਮਵਾਰ ਨੂੰ ਸ਼ੱਕ ਵਜੋਂ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ, ਜਿਸ ਦੀ ਅੱਜ ਸਰਕਾਰੀ ਮੈਡੀਕਲ ਕਾਲਜ ਤੋਂ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਆਪਣੀ ਡਿਊਟੀ ਨਿਭਾਉਣ ਦੇ ਚੱਲਦਿਆਂ ਰੋਜ਼ਾਨਾ ਕਈ ਲੋਕਾਂ ਦੇ ਸੰਪਰਕ ਵਿਚ ਆਉਣ ਨਾਲ ਉਹ ਇਸ ਬੀਮਾਰੀ ਦੀ ਲਪੇਟ ਵਿਚ ਆਏ ਹੋ ਸਕਦੇ ਹਨ। ਹਾਲਾਂਕਿ ਡੀਸੀਪੀ ਵਿਚ ਕੋਰੋਨਾ ਦੇ ਕੋਈ ਲੱਛਣ ਨਹੀਂ ਪਾਏ ਜਾ ਰਹੇ ਹਨ ਪਰ ਉਨ੍ਹਾਂ ਦੀ ਰਿਪੋਰਟ ਵਿਚ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ।
ਉਥੇ ਹੀ ਅੱਜ ਅੰਮ੍ਰਿਤਸਰ ਵਿਚ ਕੋਰਨਾ ਦੇ 75 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੋ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਵੀ ਹੋਈ ਹੈ। ਇਨ੍ਹਾਂ ਵਿਚ ਡਿਪਟੀ ਕਮਿਸ਼ਨਰ ਤੋਂ ਇਲਾਵਾ ਬੀਐਸਐਫ ਦੇ ਤਿੰਨ ਜਵਾਨ ਤੇ ਪੰਜਾਬ ਪੁਲਿਸ ਦੇ ਤਿਨ ਮੁਲਾਜ਼ਮ ਵੀ ਸ਼ਾਮਲ ਹਨ। ਦੱਸਣਯੋਗ ਹੈ ਕਿ ਇਹ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਹੁਣ ਜ਼ਿਲੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 1721 ਤੱਕ ਪਹੁੰਚ ਗਈ ਹੈ, ਜਿਨ੍ਹਾਂ ਵਿਚੋਂ 1197 ਲੋਕ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਉਥੇ ਹੀ ਜ਼ਿਲੇ ਵਿਚ ਹੁਣ ਤੱਕ ਕੋਰੋਨਾ ਨਾਲ 74 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਦੇ ਸਿਆਸੀ ਸੱਕਤਰ ਮੇਜਰ ਅਮਰਦੀਪ ਸਿੰਘ ਦੇ ਡਰਾਈਵਰ ਕਾਂਸਟੇਬਲ ਬਿਲਾਵਲ ਸਿੰਘ ਦੀ ਵੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਮੇਜਰ ਅਮਰਦੀਪ ਸਿੰਘ ਜਿੰਨ੍ਹਾਂ ਦਾ ਪਹਿਲਾਂ ਕੋਰੋਨਾ ਨੈਗੇਟਿਵ ਆਇਆ ਸੀ, ਨੇ ਵੀ ਦੁਬਾਰਾ ਕੋਰੋਨਾ ਟੈਸਟ ਕਰਾਇਆ ਹੈ ਅਤੇ ਆਪਣੇ ਆਪ ਨੂੰ ਘਰ ਵਿੱਚ ਕੁਆਰੰਟੀਨ ਕਰ ਲਿਆ ਹੈ।