ਮਾਛੀਵਾੜਾ ਸਾਹਿਬ ਵਿਖੇ 11 ਅਗਸਤ ਨੂੰ ਘਰੋਂ ਕਿਸੇ ਕੰਮ ਲਈ ਗਏ ਨੌਜਵਾਨ ਪ੍ਰਵਾਸੀ ਮਜ਼ਦੂਰ ਦੀ ਲਾਸ਼ ਮਿਲਣ ਨਾਲ ਦਹਿਸ਼ਤ ਦਾ ਮਾਹੌਲ ਹੈ। ਉਸ ਦੀ ਲਾਸ਼ ਸਰਹੰਦ ਨਹਿਰ ਵਿੱਚੋਂ ਮਿਲੀ ਸੀ। ਉਸ ਦੇ ਪਰਿਵਾਰ ਵਾਲਿਆਂ ਨੇ ਉਸ ਦਾ ਕਤਲ ਹੋਣ ਦਾ ਖਦਸ਼ਾ ਪ੍ਰਗਟਾਇਆ ਹੈ। ਮ੍ਰਿਤਕ ਮਜ਼ਦੂਰ ਦੀ ਪਛਾ 20 ਸਾਲਾਂ ਰਾਜੇਸ਼ ਕੁਮਾਰ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ।
ਮਿਲੀ ਜਾਣਕਾਰੀ ਮੁਤਾਬਕ ਸਮਰਾਲਾ ਰੋਡ ‘ਤੇ ਪੈਂਦੀ ਗੁਰਾਂ ਕਾਲੋਨੀ ਦੇ ਰਹਿਣ ਵਾਲੇ ਮ੍ਰਿਤਕ ਦੇ ਪਿਤਾ ਰਾਜੇਸ਼ ਕੁਮਾਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਦਾ ਪੁੱਤਰ ਘਰੋਂ ਕਿਸੇ ਕੰਮ ਲਈ ਬਾਹਰ ਗਿਆ। ਉਸ ਦੇ ਵਾਪਸ ਨਾ ਆਉਣ ‘ਤੇ ਪਰਿਵਾਰ ਵੱਲੋਂ ਉਸ ਦੀ ਭਾਲ ਵਿੱਚ ਦਿਨ-ਰਾਤ ਇੱਕ ਕੀਤਾ। ਜਦੋਂ ਉਸ ਦੀ ਲਾਸ਼ ਸਰਹੰਦ ਨਹਿਰ ਵਿੱਚੋਂ ਮਿਲੀ।
ਇਹ ਵੀ ਪੜ੍ਹੋ : PM ਮੋਦੀ ਆਉਣਗੇ ਪੰਜਾਬ, 24 ਅਗਸਤ ਨੂੰ ਮੁੱਲ੍ਹਾਂਪੁਰ ਵਿਖੇ ਕੈਂਸਰ ਹਸਪਤਾਲ ਦਾ ਕਰਨਗੇ ਉਦਘਾਟਨ
ਮੁਨੀਸ਼ ਦੀ ਇਸ ਤਰ੍ਹਾਂ ਲਾਸ਼ ਮਿਲਣ ਨਾਲ ਪ੍ਰਵਾਸੀ ਭਾਈਚਾਰੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਮ੍ਰਿਤਕ ਦੇ ਪਿਤਾ ਨੇ ਰੌਂਦੇ-ਕੁਰਲਾਉਂਦੇ ਕਿਹਾ ਕਿ ਮੁਨੀਸ਼ ਮੇਰਾ ਇਕਲੌਤਾ ਬੇਟਾ ਸੀ, ਜਿਸ ਦਾ ਕਤਲ ਕਰਕੇ ਨਹਿਰ ਵਿੱਚ ਸੁੱਟਿਆ ਗਿਆ ਹੈ। ਪਰਿਵਾਰ ਵੱਲੋਂ ਕਤਲ ਦੇ ਦੋਸ਼ ਲਗਾਉਣ ‘ਤੇ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
ਵੀਡੀਓ ਲਈ ਕਲਿੱਕ ਕਰੋ -: