ਪਿਛਲੇ ਹਫਤੇ ਯਾਤਰੀਆਂ ਨੂੰ ਲੈ ਕੇ ਮਨਾਲੀ ਜਾ ਰਹੀ ਲਾਪਤਾ ਬੱਸ ਦੇ ਕੰਡਕਟਰ ਜਗਸੀਰ ਸਿੰਘ ਦੀ ਮ੍ਰਿਤਕ ਦੇਹ ਨੂੰ ਬਰਾਮਦ ਕਰ ਲਈ ਗਈ ਹੈ। ਜਾਣਕਾਰੀ ਮੁਤਾਬਕ ਕੰਡਕਟਰ ਦੀ ਲਾਸ਼ ਕੁੱਲੂ ਤੋਂ ਮਿਲੀ ਹੈ। ਬੀਤੇ ਦਿਨ ਬੱਸ ਡਰਾਈਵਰ ਦੀ ਮ੍ਰਿਤਕ ਦੇਹ ਵੀ ਮਿਲੀ ਸੀ।
ਲਾਪਤਾ ਬੱਸ ਡਰਾਈਵਰ ਅਤੇ ਕੰਡਕਟਰ ਦੀ ਭਾਲ ਲਈ ਪਟਿਆਲਾ ਤੋਂ ਪੀ.ਆਰ.ਟੀ.ਸੀ. ਅਧਿਕਾਰੀਆਂ ਦੀ ਟੀਮ ਭੇਜੀ ਗਈ ਹੈ। ਡਰਾਈਵਰ ਸਤਿਗੁਰੂ ਸਿੰਘ ਦੀ ਮ੍ਰਿਤਕ ਦੇਹ ਨੂੰ ਪੰਜਾਬ ਅਤੇ ਕੰਡਕਟਰ ਜਗਸੀਰ ਸਿੰਘ ਦੀ ਲਾਸ਼ ਨੂੰ ਕੁੱਲੂ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਪੀ.ਆਰ.ਟੀ.ਸੀ. ਚੰਡੀਗੜ੍ਹ ਡਿਪੂ ਦੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਉਹ ਹੜਤਾਲ ’ਤੇ ਚਲੇ ਗਏ ਹਨ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਕੰਡਕਟਰ ਅਤੇ ਡਰਾਈਵਰ ਲਈ ਕੋਈ ਐਲਾਨ ਕੀਤਾ ਜਾਵੇ। ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਅਤੇ ਅਲਟੀਮੇਟਮ ਦਿੱਤਾ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਹੋਰ ਡਿਪੂਆਂ ਵਿੱਚ ਵੀ ਕੰਮ ਬੰਦ ਕਰਕੇ ਹੜਤਾਲ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪਟਿਆਲਾ ‘ਚ ਹੋਈ ਬੇਅਦਬੀ, ਗੁਰਦੁਆਰਾ ਸਾਹਿਬ ਤੋਂ CCTV ਫੁਟੇਜ ਆਈ ਸਾਹਮਣੇ
ਇਹ ਵੀ ਪਤਾ ਲੱਗਾ ਹੈ ਕਿ ਦੋ ਨੌਜਵਾਨ ਖਰੜ ਤੋਂ ਹਿਮਾਚਲ ਘੁੰਮਣ ਗਏ ਸਨ, ਪਰ ਅਜੇ ਤੱਕ ਉਨ੍ਹਾਂ ਬਾਰੇ ਕੁਝ ਪਤਾ ਨਹੀਂ ਲੱਗਾ। ਪਰਿਵਾਰ ਨੇ ਸੋਸ਼ਲ ਮੀਡੀਆ ਰਾਹੀਂ ਮਦਦ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਬੈਂਸ ਨੇ ਵੀ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: