ਚੰਡੀਗੜ੍ਹ ‘ਚ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਮਲੋਆ-ਝਾਮਪੁਰ ਰੋਡ ‘ਤੇ ਸ਼ੁੱਕਰਵਾਰ ਨੂੰ ਕੱਪੜੇ ‘ਚ ਲਪੇਟੀ ਹੋਈ ਨਵਜੰਮੀ ਬੱਚੀ ਦੀ ਲਾਸ਼ ਮਿਲੀ ਹੈ। ਜਿਸ ‘ਤੋਂ ਬਾਅਦ ਇਲਾਕੇ ਵਿਚ ਹੜਕੰਪ ਮਚ ਗਿਆ ਹੈ। ਇਸ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚੀ ਅਤੇ ਬੱਚੀ ਨੂੰ ਹਸਪਤਾਲ ਲੈ ਕੇ ਗਈ, ਜਿੱਥੇ ਡਾਕਟਰ ਨੇ ਵੀ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਜਾਣਕਾਰੀ ਅਨੁਸਾਰ ਇਸ ਸਬੰਧੀ ਕਿਸੇ ਰਾਹਗੀਰ ਨੇ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ। ਉਸ ਨੇ ਪੁਲੀਸ ਨੂੰ ਦੱਸਿਆ ਕਿ ਮਲੋਆ-ਝਾਮਪੁਰ ਸੜਕ ਦੇ ਕਿਨਾਰੇ ਇੱਕ ਨਵਜੰਮੇ ਬੱਚੇ ਨੂੰ ਕੱਪੜੇ ਵਿੱਚ ਲਪੇਟਿਆ ਪਿਆ ਸੀ। ਇਸ ਦੌਰਾਨ ਆਸਪਾਸ ਦੇ ਲੋਕ ਵੀ ਇਕੱਠੇ ਹੋ ਗਏ। ਇਸ ‘ਤੋਂ ਬਾਅਦ ਪੁਲਿਸ ਵੀ ਉਥੇ ਪਹੁੰਚੀ ਅਤੇ ਨਵਜੰਮੇ ਬੱਚੇ ਨੂੰ GMSH-16 ਲੈ ਗਈ, ਜਿੱਥੇ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : DGP ਗੌਰਵ ਯਾਦਵ ਸਣੇ ਪੰਜਾਬ ਦੇ 5 IPS ਅਧਿਕਾਰੀ ਕੇਂਦਰ ’ਚ ਇੰਪੈਨਲ
ਥਾਣਾ ਮਲੋਆ ਦੀ ਪੁਲੀਸ ਨੇ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਮੁਲਜ਼ਮ ਦੀ ਭਾਲ ਕਰ ਰਹੀ ਹੈ। ਪੁਲਿਸ ਨੇ ਆਸਪਾਸ ਦੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ।ਇਸ ਮਾਮਲੇ ਦੀ ਜਾਂਚ ਲਈ ਲੋਇਆ ਥਾਣੇ ਨੇ GMCH-32, GMSH-16 ਸਮੇਤ ਸਿਵਲ ਹਸਪਤਾਲਾਂ ਤੋਂ ਇੱਕ-ਦੋ ਦਿਨਾਂ ਵਿੱਚ ਪੈਦਾ ਹੋਏ ਬੱਚਿਆਂ ਦਾ ਰਿਕਾਰਡ ਮੰਗਿਆ ਹੈ। ਹਸਪਤਾਲ ‘ਚ ਚੈਕਅੱਪ ਲਈ ਆਉਣ ਵਾਲੀਆਂ ਗਰਭਵਤੀ ਔਰਤਾਂ ਬਾਰੇ ਵੀ ਪੁਲਸੀ ਜਾਂਚ ਕਰ ਰਹੀ ਹੈ। ਤਾਂ ਜੋ ਬੱਚੇ ਦੀ ਅਸਲ ਮਾਂ ਤੱਕ ਪਹੁੰਚਿਆ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: