ਹਾਲ ਹੀ ਵਿੱਚ 26 ਸਾਲਾ ਦਿਲਪ੍ਰੀਤ ਦੀ ਵਿੱਚ ਕੈਨੇਡਾ ਵਿੱਚ ਇੱਕ ਹਾਦਸੇ ਵਿੱਚ ਮੌਤ ਹੋ ਗਈ ਸੀ। ਮ੍ਰਿਤਕ ਨੌਜਵਾਨ ਫਾਜ਼ਿਲਕਾ ਦਾ ਰਹਿਣ ਵਾਲਾ ਸੀ। ਦਿਲਪ੍ਰੀਤ ਦੀ ਲਾਸ਼ ਅੰਮ੍ਰਿਤਸਰ ਏਅਰਪੋਰਟ ਪਹੁੰਚ ਗਈ ਹੈ। ਇਸ ਦੌਰਾਨ ਲਾਸ਼ ਨੂੰ ਦੇਖ ਕੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਇਸ ਦੌਰਾਨ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਲੈਣ ਲਈ ਐਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇਰ ਰਾਤ ਖੁਦ ਏਅਰਪੋਰਟ ਪਹੁੰਚੇ। ਮੰਤਰੀ ਕੁਲਦੀਪ ਧਾਲੀਵਾਲ ਦੇ ਯਤਨਾਂ ਸਦਕਾ ਅੰਮ੍ਰਿਤਸਰ ਦੇ ਨੌਜਵਾਨ ਦੀ ਮ੍ਰਿਤਕ ਦੇਹ ਕੈਨੇਡਾ ਤੋਂ ਲਿਆਂਦੀ ਗਈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਮਦਦ ਲਈ ਮੰਤਰੀ ਧਾਲੀਵਾਲ ਦਾ ਧੰਨਵਾਦ ਕੀਤਾ।
ਇਸ ਦੌਰਾਨ ਮੰਤਰੀ ਧਾਲੀਵਾਲ ਨੇ ਬੜੇ ਦੁੱਖ ਨਾਲ ਕਿਹਾ ਕਿ ਮੈਂ ਫਾਜ਼ਿਲਕਾ, ਪੰਜਾਬ ਦੇ ਵਸਨੀਕ ਦਿਲਪ੍ਰੀਤ ਸਿੰਘ ਗਰੇਵਾਲ ਦੀ ਮ੍ਰਿਤਕ ਦੇਹ ਨੂੰ ਲੈਣ ਏਅਰਪੋਰਟ ਪਹੁੰਚਿਆ ਹਾਂ। ਇਸ 26 ਸਾਲਾਂ ਬੱਚੇ ਦੀ ਹਾਲ ਹੀ ਵਿੱਚ ਕੈਨੇਡਾ ਵਿੱਚ ਇੱਕ ਹਾਦਸੇ ਵਿੱਚ ਮੌਤ ਹੋ ਗਈ ਸੀ। ਪੰਜਾਬ ਤੋਂ ਇਸ ਬੱਚੇ ਦੀ ਮ੍ਰਿਤਕ ਦੇਹ ਲੈਣ ਲਈ ਉਹ ਖੁਦ ਵੀ ਭਾਰੀ ਹਿਰਦੇ ਨਾਲ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ ਹਨ।
ਇਹ ਵੀ ਪੜ੍ਹੋ : ਮਾਨ ਸਰਕਾਰ ਕਰੇਗੀ 16,000 ਨਵੇਂ ਮੁਲਾਜ਼ਮਾਂ ਦੀ ਭਰਤੀ, ਸਾਰੇ ਵਿਭਾਗਾਂ ਤੋਂ ਮੰਗਿਆ ਵੇਰਵਾ
ਦਿਲਪ੍ਰੀਤ ਸਟੱਡੀ ਵੀਜੇ ‘ਤੇ ਕੈਨੇਡਾ ਗਿਆ ਸੀ। 2015 ਵਿੱਚ ਉਸ ਨੂੰ ਕੈਨੇਡਾ ਭੇਜਿਆ ਗਿਆ ਸੀ ਤੇ ਪਿਛਲੇ ਤਿੰਨ ਸਾਲਾਂ ਤੋਂ ਉਸ ਦੀ ਪੀਆਰ ਵੀ ਹੋ ਚੁੱਕੀ ਸੀ। ਉਹ ਪਹਿਲਾਂ ਉੱਥੇ ਮਿਸਤਰੀ ਦਾ ਕੰਮ ਕਰਦਾ ਸੀ ਤੇ ਹੁਣ ਕੈਬ ਚਲਾਉਂਦਾ ਸੀ।ਇਸ ਦੌਰਾਨ ਹੀ ਤੇਜ਼ ਰਫ਼ਤਾਰ ਗੱਡੀ ਨੇ ਉਸ ਦੀ ਗੱਡੀ ਵਿੱਚ ਟੱਕਰ ਮਾਰ ਦਿੱਤੀ।
ਵੀਡੀਓ ਲਈ ਕਲਿੱਕ ਕਰੋ -: