Death in car-motorcycle collision : ਮੋਗਾ : ਅਜੇ ਬੀਤੇ ਦਿਨੀਂ ਹੀ ਮੋਗਾ ਵਿੱਚ ਕਾਂਗਰਸੀ ਵਰਕਰ ’ਤੇ ਦੋ ਵਿਅਕਤੀਆਂ ਦੇ ਕਤਲ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਤੇ ਹੁਣ ਇੱਕ ਹੋਰ ਅਜਿਹੀ ਹੀ ਖਬਰ ਸਾਹਮਣੇ ਆਈ ਹੈ, ਜਿਥੇ ਬੀਤੀ ਦੇਰ ਰਾਤ ਮੋਗਾ ਸ਼ਹਿਰ ਦੇ ਬਾਹਰੀ ਹਿੱਸੇ ‘ਤੇ ਸਲੀਨਾ ਪਿੰਡ ਵਿਖੇ ਇੱਕ ਕਾਂਗਰਸੀ ਵਰਕਰ ਦੀ ਗੱਡੀ ਥੱਲੇ ਆ ਕੇ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਪੰਜਾਬ ਕਾਂਗਰਸ ਦੇ ਸੋਸ਼ਲ ਮੀਡੀਆ ਸੈੱਲ ਦੇ ਕੋਆਰਡੀਨੇਟਰ ਪਰਮਵਿਜੇ ਸਿੰਘ ਉਰਫ ਮਿੱਕੀ ਖ਼ਿਲਾਫ਼ ਪੁਲਿਸ ਵੱਲੋਂ ਧਾਰਾ 304-ਏ (ਲਾਪਰਵਾਹੀ ਨਾਲ ਮੌਤ ਦਾ ਕਾਰਨ ਬਣਨਾ), 279, 337 ਅਤੇ 427 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਮ੍ਰਿਤਕ ਦੀ ਪਛਾਣ 54 ਸਾਲਾ ਗੁਰਬਚਨ ਸਿੰਘ ਵਜੋਂ ਹੋਈ ਹੈ। ਇਹ ਕੇਸ ਉਸ ਦੇ ਲੜਕੇ ਲਵਪ੍ਰੀਤ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ, ਜਿਸ ਵਿਚ ਦੋਸ਼ ਲਗਾਇਆ ਗਿਆ ਸੀ ਕਿ ਉਹ ਅਤੇ ਉਸਦੇ ਪਿਤਾ ਮੋਟਰਸਾਈਕਲ’ ’ਤੇ ਮੋਗਾ ਤੋਂ ਸਲੀਨਾ ਪਿੰਡ ਜਾ ਰਹੇ ਸਨ ਤਾਂ ਪਰਮਵਿਜੇ ਨੇ ਸਕਾਰਪੀਓ ਚਲਾਉਂਦੇ ਹੋਏ ਉਨ੍ਹਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ। ਗੁਰਬਚਨ ਸਿੰਘ ਨੂੰ ਜ਼ਖਮੀ ਹਾਲਤ ਵਿੱਚ ਮੋਗਾ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਐਤਵਾਰ ਸਵੇਰੇ ਉਸ ਨੇ ਦਮ ਤੋੜ ਦਿੱਤਾ। ਪੁਲਿਸ ਵੱਲੋਂ ਪਰਮਵਿਜੈ ਦੀ ਭਾਲ ਕੀਤੀ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਬੀਤੇ ਬੁੱਧਵਾਰ ਚੋਣ ਮੁਹਿੰਮ ਦੌਰਾਨ ਮੋਗਾ ਜ਼ਿਲੇ ਦੇ ਵਾਰਡ 9 ਵਿੱਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਦੀ ਆਪਸ ਵਿੱਚ ਝੜਪ ਹੋ ਗਈ। ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਕਿਸੇ ਮੁੱਦੇ ‘ਤੇ ਤਿੱਖੀ ਬਹਿਸ ਹੋਈ ਅਤੇ ਬਾਅਦ ਵਿਚ ਇਹ ਹਿੰਸਾ ਵਿਚ ਬਦਲ ਗਈ। ਅਕਾਲੀ ਕਾਰਕੁੰਨਾਂ ਨੇ 14 ਫਰਵਰੀ ਨੂੰ ਚੋਣਾਂ ਲਈ ਚੋਣ ਪ੍ਰਚਾਰ ਕਰਦਿਆਂ ਦੋਸ਼ ਲਾਇਆ ਹੈ ਕਿ ਜਦੋਂ ਉਨ੍ਹਾਂ ਨੇ ਜਾਣ ਦੀ ਕੋਸ਼ਿਸ਼ ਕੀਤੀ ਤਾਂ ਕਾਂਗਰਸੀ ਵਰਕਰਾਂ ਨੇ ਉਨ੍ਹਾਂ ‘ਤੇ ਗੱਡੀ ਚੜ੍ਹਾ ਦਿੱਤੀ ਸੀ, ਜਿਸ ਕਾਰਨ ਕਾਂਗਰਸੀ ਵਰਕਰਾਂ ਨੂੰ ਗ੍ਰਿਫਤਾਰ ਕੀਤ ਗਿਆ ਹੈ।