ਅੰਮ੍ਰਿਤਸਰ ਪੁਲਿਸ ਦੀ ਹਿਰਾਸਤ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਮਗਰੋਂ ਪਰਿਵਾਰਕ ਮੈਂਬਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਹ ਪੁਲਿਸ ਪ੍ਰਸ਼ਾਸਨ ‘ਤੇ ਸਵਾਲ ਚੁੱਕ ਰਹੇ ਹਨ।
ਮਿਲੀ ਜਾਣਕਾਰੀ ਮੁਤਾਬਕ ਅਮ੍ਰਿਤਸਰ ਪੁਲਿਸ ਨੇ ਫ਼ਿਰੋਜ਼ਪੁਰ ਦੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ 47 ਸਾਲਾਂ ਹਰਬੰਸ ਸਿੰਘ ਨੂੰ ਨਸ਼ੇ ਦੇ ਕੇਸ ਵਿੱਚ ਹਿਰਾਸਤ ਵਿੱਚ ਲਿਆ ਸੀ। ਪਰ ਹਰਬੰਸ ਸਿੰਘ ਦੀ ਪੁਲਿਸ ਦੀ ਹਿਰਾਸਤ ਵਿੱਚ ਮੌਤ ਹੋ ਗਈ, ਜਿਸ ‘ਤੇ ਪਰਿਵਾਰ ਗੁੱਸੇ ਵਿੱਚ ਹੈ।
ਇਹ ਵੀ ਪੜ੍ਹੋ : ‘PM ਮੋਦੀ ਇਸ ਗ੍ਰਹਿ ਦੇ ਸਭ ਤੋਂ ਤਾਕਤਵਰ ਵਿਅਕਤੀ’, ਬ੍ਰਿਟਿਸ਼ ਸਾਂਸਦ ਨੇ ਤਾਰੀਫ਼ਾਂ ਦੇ ਬੰਨ੍ਹੇ ਪੁਲ
ਹਰਬੰਸ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਦੇ ਪੋਸਟਮਾਟਮ ਹਾਲ ਲਿਆਂਦਾ ਗਿਆ ਹੈ, ਜਿਥੇ ਕੁਝ ਦੇਰ ਤਕ ਡਾਕਟਰ ਪੋਸਟਮਾਰਟਮ ਕਰਨਗੇ। ਇਸ ਦੌਰਾਨ ਪੋਸਟਮਾਟਮ ਹਾਲ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਮੌਜੂਦ ਹਨ।
ਵੀਡੀਓ ਲਈ ਕਲਿੱਕ ਕਰੋ -: