Death of a farmer sitting : ਜਲਾਲਾਬਾਦ : ਕਿਸਾਨ ਆਪਣੇ ਹੱਕਾਂ ਵਾਸਤੇ ਲਗਾਤਾਰ ਸੰਘਰਸ਼ ਕਰ ਰਹੇ ਹਨ ਅਤੇ ਖੇਤੀ ਕਾਨੂੰਨ ਰੱਦ ਕਰਵਾਉਣ ’ਤੇ ਡਟੇ ਹੋਏ ਹਨ। ਇਸ ਵਿੱਚ ਆਏ ਦਿਨ ਕਿਸੇ ਨਾ ਕਿਸੇ ਕਿਸਾਨ ਦੀ ਦਾਨ ਜਾਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਜਲਾਲਾਬਾਦ ਦੇ ਪਿੰਡ ਮਹਿਮਜੋਈਆ ਤੋਂ ਸਾਹਮਣੇ ਆਇਆ ਹੈ ਜਿਥੇ ਦੇ ਕਿਸਾਨ ਕਸ਼ਮੀਰ ਲਾਲ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਕਸ਼ਮੀਰ ਸਿੰਘ 3 ਦਿਨ ਪਹਿਲਾਂ ਹੀ ਦਿੱਲੀ ਵਿਚ ਟਿਕਰੀ ਬਾਰਡਰ ਦੇ ਅੰਦੋਲਨ ਤੋਂ ਵਾਪਸ ਪਰਤਿਆ ਸੀ ਅਤੇ ਹੁਣ ਵੀ ਉਹ ਮਹਿਜਮਜੋਈਆ ਦੇ ਟੋਲ ਪਲਾਜ਼ਾ ‘ਤੇ ਧਰਨੇ ਵਿੱਚ ਸ਼ਾਮਲ ਸੀ।
ਮਿਲੀ ਜਾਣਕਾਰੀ ਮੁਤਾਬਕ ਕਸ਼ਮੀਰ ਸਿੰਘ ਨੂੰ ਐਂਬੂਲੈਂਸ ਤੋਂ ਛਾਤੀ ਵਿੱਚ ਦਰਦ ਨਾਲ 31 ਦਸੰਬਰ ਨੂੰ ਬਹਾਦਰਗੜ੍ਹ ਦੇ ਹਸਪਤਾਲ ਲਿਜਾਇਆ ਗਿਆ। ਇੱਥੇ ਡਾਕਟਰਾਂ ਨੇ ਐਸਿਡ ਕਾਰਨ ਦਰਦ ਦੀ ਸ਼ਿਕਾਇਤ ਹੋਣ ਦੀ ਗੱਲ ਕਹਿ ਕੇ ਮੁੱਢਲੇ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ। ਇਸ ਤੋਂ ਬਾਅਦ, ਕਿਸਾਨ ਪੰਜਾਬ ਮੇਲ ਤੋਂ ਆਪਣੇ ਪਿੰਡ ਪਹੁੰਚਿਆ ਅਤੇ ਸਾਰਾ ਦਿਨ ਮਹਿਮਜੋਈਆ ਟੋਲ ਪਲਾਜ਼ਾ ‘ਤੇ ਸ਼ਾਮਲ ਰਿਹਾ। ਸ਼ਾਮ ਨੂੰ ਉਸ ਨੂੰ ਹਾਰਟ ਅਟੈਕ ਆਇਆ ਅਤੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਫਾਜ਼ਿਲਕਾ ਭੇਜ ਦਿੱਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਿਸਾਨ ਸੰਘਰਸ਼ ਦੌਰਾਨ ਉਸ ਦੇ ਛੋਟੇ ਭਰਾ ਬਲਰਾਜ ਰਾਜ ਦੀ ਵੀ ਟੋਲ ਪਲਾਜ਼ਾ ‘ਤੇ ਦਿਲ ਦੀ ਧੜਕਨ ਰੁਕਣ ਕਾਰਨ ਮੌਤ ਹੋ ਚੁੱਕੀ ਹੈ।
ਜ਼ਿਕਰਯੋਗ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 39ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਦੌਰਾਨ ਆਏ ਦਿਨ ਕਿਸੇ ਨਾ ਕਿਸੇ ਕਿਸਾਨ ਦੀ ਮੌਤ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲੇ ਵਿੱਚ ਟਿਕਰੀ ਬਾਰਡਰ ’ਤੇ ਇੱਕ ਨੌਜਵਾਨ ਕਿਸਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ, ਜੋਕਿ ਟਿਕਰੀ ਬਾਰਡਰ ’ਤੇ ਸੰਘਰਸ਼ ਵਿੱਚ ਸ਼ਾਮਲ ਸੀ। ਨੌਜਵਾਨ ਦੀ ਪਛਾਣ ਜਸ਼ਨਪ੍ਰੀਤ ਵਜੋਂ ਹੋਈ ਹੈ, ਜੋਕਿ ਪੰਜਾਬ ਦੇ ਬਠਿੰਡਾ ਦਾ ਰਹਿਣ ਵਾਲਾ ਸੀ। ਉਸ ਦੀ ਉਮਰ 18 ਸਾਲ ਦੀ ਸੀ।