ਪੰਜਾਬ ਤੋਂ ਹਰ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਜਾਂਦੇ ਹਨ। ਸੁਨਹਿਰੀ ਭਵਿੱਖ ਦੀ ਆਸ ਲਏ ਇਹ ਨੌਜਵਾਨ ਵਿਦੇਸ਼ਾਂ ਵਿਚ ਜਾ ਕੇ ਸਖਤ ਮਿਹਨਤਾਂ ਕਰਦੇ ਹਨ ਤਾਂ ਜੋ ਆਪਣੇ ਘਰ ਦੀ ਆਰਥਿਕ ਸਥਿਤੀ ਨੂੰ ਸੁਧਾਰ ਸਕਣ। ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਾਪਰ ਜਾਂਦਾ ਹੈ ਕਿ ਨੌਜਵਾਨਾਂ ਦੇ ਸੁਪਨੇ ਟੁੱਟੇ ਜਾਂਦੇ ਹਨ ਤੇ ਪਰਿਵਾਰ ਵਾਲਿਆਂ ‘ਤੇ ਦੁੱਖਾਂ ਦਾ ਪਹਾੜ ਟੁੱਟ ਜਾਂਦਾ ਹੈ।
ਅਜਿਹਾ ਹੀ ਇਕ ਮਾਮਲਾ ਕਪੂਰਥਲਾ ਤੋਂ ਸਾਹਮਣੇ ਆਇਆ ਹੈ ਜਿਥੇ ਸੁਨਹਿਰੀ ਭਵਿੱਖ ਦੀ ਤਲਾਸ਼ ਵਿਚ ਅਮਰੀਕਾ ਗਏ ਬਲਾਕ ਨਡਾਲਾ ਦੇ ਪਿੰਡ ਤਲਵਾੜਾ (ਕਪੂਰਥਲਾ) ਦੇ ਨੌਜਵਾਨ ਦੀ ਅਮਰੀਕਾ ਵਿਚ ਹਾਰਟ ਅਟੈਕ ਨਾਲ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਿਤਾ ਤਰਲੋਚਨ ਸਿੰਘ ਰੰਧਾਵਾ ਨੇ ਦੱਸਿਆ ਕਿ 5 ਸਾਲ ਪਹਿਲਾਂ ਉਨ੍ਹਾਂ ਨੇ ਆਪਣੇ ਬੇਟੇ ਤਲਵਿੰਦਰ ਸਿੰਘ ਉਰਫ ਟਿੰਡੀ (23 ਸਾਲਾ) ਨੂੰ ਕਰਜ਼ ਲੈ ਕੇ ਵਿਦੇਸ਼ ਅਮਰੀਕਾ ਭੇਜਿਆ ਸੀ।
ਤਲਵਿੰਦਰ ਸਿੰਘ ਉਥੇ ਇਕ ਸਟੋਰ ਵਿਚ ਕੰਮ ਕਰਦਾ ਸੀ। ਬੀਤੀ ਰਾਤ ਦੁਕਾਨ ਤੋਂ ਕੰਮ ਕਰਨ ਦੇ ਬਾਅਦ ਉਹ ਆਪਣੇ ਘਰ ਪਹੁੰਚਿਆ ਤੇ ਅਚਾਨਕ ਸੌਂਦੇ ਸਮੇਂ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ। ਅਮਰੀਕਾ ਵਿਚ ਰਹਿ ਰਹੇ ਉਨ੍ਹਾਂ ਦੇ ਰਿਸ਼ਤੇਦਾਰ ਨੇ ਇਹ ਖਬਰ ਫੋਨ ਰਾਹੀਂ ਦਿੱਤੀ।
ਇਹ ਵੀ ਪੜ੍ਹੋ : ਸ਼ਰਾਬ ਘਪਲਾ : ਕੋਰਟ ਨੇ ਸੁਣਾਇਆ ਫੈਸਲਾ, ਮਨੀਸ਼ ਸਿਸੋਦੀਆ 4 ਮਾਰਚ ਤੱਕ CBI ਰਿਮਾਂਡ ‘ਤੇ
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬੇਟੇ ਨੂੰ ਉਨ੍ਹਾਂ ਨੇ ਲੱਖਾਂ ਰੁਪਏ ਦਾ ਕਰਜ਼ ਲੈ ਕੇ ਅਮਰੀਕਾ ਭੇਜਿਆ ਸੀ, ਜਿਸ ਦਾ ਕਰਜ਼ ਅਜੇ ਤੱਕ ਨਹੀਂ ਚੁਕਾ ਸਕੇ ਹਨ। ਉਨ੍ਹਾਂ ਕਿਹਾ ਕਿ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਭਾਰਤ ਤੇ ਪੰਜਾਬ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਅਮਰੀਕਾ ਵਿਚ ਰਹਿ ਰਹੇ ਪੰਜਾਬੀਆਂ ਤੇ ਸਮਾਜ ਸੇਵੀ ਸੰਸਥਾਵਾਂ ਤੋਂ ਵੀ ਮਦਦ ਦੀ ਅਪੀਲ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: