ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀਆਂ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਅਜਿਹੀ ਕੋਈ ਨਾ ਕੋਈ ਮੰਦਭਾਗੀ ਖਬਰ ਸਾਹਮਣੇ ਆ ਹੀ ਜਾਂਦੀ ਹੈ ਜਿਸ ਨਾਲ ਵਿਦੇਸ਼ ਗਏ ਨੌਜਵਾਨਾਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰ ਤੱਕ ਰੁਲ ਜਾਂਦੇ ਹਨ। ਅਜਿਹਾ ਹੀ ਭਾਣਾ ਇਟਲੀ ਗਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਜਿਸ ਦੀ ਉਥੇ ਦਿਲ ਦੀ ਧੜਕਣ ਰੁਕਣ ਨਾਲ ਜਾਨ ਚਲੀ ਗਈ।
ਇਹ ਵੀ ਪੜ੍ਹੋ : ਪਰਾਲੀ ਦਾ ਪ੍ਰਬੰਧਨ ਸਰਕਾਰ ਲਈ ਬਣਿਆ ਵੱਡੀ ਚੁਣੌਤੀ, ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ
ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਉਮਰ 42 ਸਾਲ ਵਜੋਂ ਹੋਈ ਹੈ। ਬਲਵਿੰਦਰ ਪਟਿਆਲਾ ਦੇ ਜ਼ਿਲ੍ਹਾ ਸਮਾਣਾ ਦਾ ਵਸਨੀਕ ਸੀ। ਬਲਵਿੰਦਰ ਚੰਗੇ ਭਵਿੱਖ ਦੀ ਆਸ ਲਈ ਅਜੇ ਕੁਝ ਸਮਾਂ ਪਹਿਲਾਂ ਹੀ ਇਟਲੀ ਦੇ ਸ਼ਹਿਰ ਰੋਮ ਵਿਚ ਗਿਆ ਸੀ। ਮ੍ਰਿਤਕ ਬਲਵਿੰਦਰ ਸਿੰਘ ਦਾ ਸਸਕਾਰ ਤੇ ਅੰਤਿਮ ਰਸਮਾਂ ਇਲਾਕੇ ਦੇ ਸਮੂਹ ਗੁਰਦੁਆਰਿਆਂ, ਸਮਾਜ ਸੇਵੀ ਸੰਸਥਾ ਤੇ ਭਾਰਤੀ ਭਾਈਚਾਰੇ ਦੇ ਸਹਿਯੋਗ ਨਾਲ ਤੇ ਪਰਿਵਾਰ ਦੀ ਸਹਿਮਤੀ ਨਾਲ ਇਟਲੀ ਵਿਚ ਹੀ ਕੀਤੀਆਂ ਜਾਣਗੀਆਂ।
ਵੀਡੀਓ ਲਈ ਕਲਿੱਕ ਕਰੋ : –