ਕਲਾਨੌਰ ਦੇ ਪਿੰਡ ਭਾਗੋਵਾਲ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਛੁੱਟੀ ‘ਤੇ ਆਏ ਫੌਜੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਫੌਜੀ ਦੀ ਪਛਾਣ ਮਹਿਕਦੀਪ ਸਿੰਘ ਵਜੋਂ ਹੋਈ ਹੈ। ਜਦੋਂ ਮਹਿਕਦੀਪ ਹਾਦਸੇ ਦਾ ਸ਼ਿਕਾਰ ਹੋਇਆ ਉਸ ਸਮੇਂ ਉਹ ਆਪਣੇ ਪਰਿਵਾਰ ਨਾਲ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਪਰਤ ਰਿਹਾ ਸੀ
ਹਾਦਸੇ ਵਿਚ ਪਰਿਵਾਰਕ ਮੈਂਬਰ ਵੀ ਜ਼ਖਮੀ ਹੋਏ ਹਨ ਤੇ ਜਦੋਂ ਉਨ੍ਹਾਂ ਨੂੰ ਮਹਿਕਮਦੀਪ ਦੀ ਮੌਤ ਦੀ ਖਬਰ ਮਿਲੀ, ਉਦੋਂ ਤੋਂ ਪੂਰਾ ਪਰਿਵਾਰ ਸਦਮੇ ਵਿਚ ਹੈ ਤੇ ਉਨ੍ਹਾਂ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਜਾਣਕਾਰੀ ਮੁਤਾਬਕ ਮਹਿਕਦੀਪ ਸਿੰਘ ਬੀਤੇ ਦਿਨੀਂ ਆਪਣੀ ਕਾਰ ਵਿਚ ਪਰਿਵਾਰ ਸਣੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਵਾਪਸ ਪਰਤ ਰਿਹਾ ਸੀ ਕਿ ਪਿੰਡ ਭਾਗੋਵਾਲ ਦੇ ਪੈਟਰੋਲ ਪੰਪ ਨੇੜੇ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਕਾਰ ਸੜਕ ਕਿਨਾਰੇ ਲੱਗੇ ਦਰੱਖਤ ਵਿਚ ਜਾ ਵੱਜੀ, ਜਿਸ ਕਰਕੇ ਹਾਦਸਾ ਵਾਪਰ ਗਿਆ।
ਇਹ ਵੀ ਪੜ੍ਹੋ : ਅਹਿਮਦਾਬਾਦ ਜਹਾਜ਼ ਹਾ.ਦ.ਸੇ ‘ਚ Air India ‘ਤੇ ਡਿੱਗੀ ਗਾਜ਼, DGCA ਨੇ 3 ਅਧਿਕਾਰੀਆਂ ਨੂੰ ਨੌਕਰੀ ਤੋਂ ਹਟਾਉਣ ਦੇ ਦਿੱਤੇ ਹੁਕਮ
ਫੌਜੀ ਮਹਿਕਦੀਪ ਦੀ ਤਾਂ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਉਸ ਦੀ ਮਾਂ ਤੇ ਪਤਨੀ ਜ਼ਖਮੀ ਹੋ ਗਏ ਹਨ ਜੋ ਜੇਰੇ ਇਲਾਜ ਹਨ। ਜਵਾਨਾਂ ਵੱਲੋਂ ਜੱਦੀ ਪਿੰਡ ਵਿਖੇ ਸਲਾਮੀ ਦੇ ਕੇ ਮਹਿਕਦੀਪ ਸਿੰਘ ਦਾ ਅੰਤਿਮ ਸਸਕਾਰ ਕੀਤਾ ਗਿਆ ਹੈ ਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਵੀਡੀਓ ਲਈ ਕਲਿੱਕ ਕਰੋ -: