Death of Darshan Singh Rangera: ਫਤਹਿਗੜ੍ਹ ਸਾਹਿਬ ਤੋਂ ਇੱਕ ਮੰਦਭਾਗੀ ਖਬਰ ਆਈ ਹੈ, ਜਿਥੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੀਤ ਮੈਨੇਜਰ ਦਰਸ਼ਨ ਸਿੰਘ ਰੰਗੇੜਾ ਦਾ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਦਾ ਕਾਰਨ ਹਾਰਟ ਅਟੈਕ ਦੱਸਿਆ ਜਾ ਰਿਹਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ,ਅਕਾਲੀ ਦਲ ਦੇ ਮੀਤ ਪ੍ਰਧਾਨ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ , ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖ਼ਾਲਸਾ ਨੇ ਉਨ੍ਹਾਂ ਦੇ ਦਿਹਾਂਤ ਹੋ ਜਾਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।