ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਸਾਬਕਾ ਕ੍ਰਿਕਟਰ ਯਸ਼ਪਾਲ ਸ਼ਰਮਾ (66) ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ, ਜਿਨ੍ਹਾਂ ਦਾ ਹਾਰਟ ਅਟੈਕ ਕਾਰਨ ਨਵੀਂ ਦਿੱਲੀ ਵਿੱਚ ਦਿਹਾਂਤ ਹੋ ਗਿਆ। ਉਹ ਆਪਣੇ ਪਿੱਛੇ ਪਤਨੀ, ਦੋ ਬੇਟੀਆਂ ਅਤੇ ਇੱਕ ਬੇਟਾ ਛੱਡ ਗਏ ਹਨ।
ਇਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸ਼ਰਮਾ ਨੂੰ ਇਕ ਸ਼ਾਨਦਾਰ ਕ੍ਰਿਕਟਰ ਦੱਸਿਆ, ਜਿਨ੍ਹਾਂ ਨੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ 1983 ਦੀ ਵਿਸ਼ਵ ਕੱਪ ਜੇਤੂ ਟੀਮ ਦਾ ਮੈਂਬਰ ਬਣਾਇਆ। ਪੰਜਾਬ ਦੀ ਮਿੱਟੀ ਦਾ ਪੁੱਤਰ ਹੋਣ ਦੇ ਨਾਤੇ ਸ਼ਰਮਾ ਹਮੇਸ਼ਾ ਸਾਰੇ ਖਾਸਕਰ ਪੰਜਾਬੀਆਂ ਨੂੰ ਇੱਕ ਵਧੀਆ ਬੱਲੇਬਾਜ਼ ਦੇ ਨਾਲ-ਨਾਲ ਭਾਰਤੀ ਕ੍ਰਿਕਟ ਟੀਮ ਦੇ ਰਾਸ਼ਟਰੀ ਸਿਲੈਕਟਰ ਵਜੋਂ ਯਾਦ ਕਰਦੇ ਰਹਿਣਗੇ।
ਦੁਖੀ ਪਰਿਵਾਰ, ਰਿਸ਼ਤੇਦਾਰਾਂ ਅਤੇ ਪ੍ਰਸ਼ੰਸਕਾਂ ਨਾਲ ਦਿਲੀ ਹਮਦਰਦੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਉਹ ਇਸ ਦੁੱਖ ਦੀ ਘੜੀ ਵਿੱਚ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਅਤੇ ਵਿਛੜੀ ਰੂਹ ਨੂੰ ਸਦੀਵੀ ਸ਼ਾਂਤੀ ਬਖਸ਼ਣ ਦੀ ਅਰਦਾਸ ਕੀਤੀ।
ਇਹ ਵੀ ਪੜ੍ਹੋ : ਨਵਜੋਤ ਸਿੰਘ ਸਿੱਧੂ ਪਹੁੰਚੇ ਹਾਈਕੋਰਟ, ਹੁਣ ਨਿਸ਼ਾਨੇ ‘ਤੇ ਇਨਕਮ ਟੈਕਸ ਵਿਭਾਗ
ਦੱਸਣਯੋਗ ਹੈ ਕਿ ਯਸ਼ਪਾਲ ਸ਼ਰਮਾ 1983 ‘ਚ ਵਿਸ਼ਵਵਿਜੇਤਾ ਭਾਰਤੀ ਕ੍ਰਿਕੇਟ ਟੀਮ ਦੇ ਮੈਂਬਰ ਸਨ।ਜਾਣਕਾਰੀ ਮੁਤਾਬਕ ਯਸ਼ਪਾਲ ਸ਼ਰਮਾ ਅੱਜ ਸਵੇਰੇ ਮਾਰਨਿੰਗ ਵਾਕ ‘ਤੇ ਗਏ ਸਨ।ਸਵੇਰੇ ਦੀ ਸੈਰ ਤੋਂ ਵਾਪਸ ਆ ਕੇ ਉਨ੍ਹਾਂ ਨੇ ਘਰ ਕਿਹਾ ਸੀ ਕਿ ਉਨ੍ਹਾਂ ਨੂੰ ਥੋੜਾ ਅਜੀਬ ਲੱਗ ਰਿਹਾ ਹੈ।
ਉਨ੍ਹਾਂ ਦੇ ਕਾਲਜੇ ‘ਚ ਦਰਦ ਦੀ ਸ਼ਿਕਾਇਤ ਕੀਤੀ।ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਏ ਜਾਣ ਦੀ ਕੋਸ਼ਿਸ਼ ਕੀਤੀ ਗਈ, ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਦੀ ਸਵੇਰੇ 7.40 ‘ਤੇ ਉਨ੍ਹਾਂ ਦਾ ਦਿਹਾਂਤ ਹੋ ਗਿਆ।