ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਇੱਕ ਪੰਜਾਬੀ ਨੌਜਵਾਨਾਂ ਦੀ ਅਮਰੀਕਾ ਦੇ ਕੈਲੀਫੋਰਨੀਆ ‘ਚ ਸ਼ੱਕੀ ਹਾਲਤ ‘ਚ ਮੌਤ ਹੋ ਗਈ ਹੈ। ਉਸ ਦੀ ਲਾਸ਼ ਕਾਰ ਵਿੱਚੋਂ ਮਿਲੀ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਵਾਸੀ ਖੰਨਾ ਵੱਜੋਂ ਹੋਈ ਹੈ। ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰ ਮੌਤ ਦੀ ਖਬਰ ਖੰਨਾ ‘ਚ ਪਰਿਵਾਰਕ ਮੈਂਬਰਾ ਨੂੰ ਮਿਲ ਗਈ ਹੈ। ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਅਮਨਦੀਪ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ।

ਮ੍ਰਿਤਕ ਅਮਨਦੀਪ ਸਿੰਘ ਦੀ ਮਾਤਾ ਜਸਪਾਲ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ 7 ਸਾਲ ਪਹਿਲਾਂ ਅਮਰੀਕਾ ਗਿਆ ਸੀ। ਉਹ ਐਮਾਜ਼ਾਨ ਦੇ ਇੱਕ ਸ਼ੋਅਰੂਮ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਅਮਨਦੀਪ ਸਿੰਘ ਨੇ 7 ਸਾਲ ਬਾਅਦ ਦੀਵਾਲੀ ‘ਤੇ ਘਰ ਆਉਣਾ ਸੀ। ਮ੍ਰਿਤਕ ਦੀ ਮਾਂ ਨੇ ਕਿਹਾ ਕਿ ਅਮਨਦੀਪ ਸਿੰਘ ਲਈ ਕੁੜੀ ਲੱਭਣੀ ਸੀ। ਘਰ ‘ਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਪਰ ਉਸ ਦੀ ਮੌਤ ਦੀ ਖਬਰ ਆਉਣ ਤੋਂ ਬਾਅਦ ਇਹ ਖੁਸ਼ੀ ਮਾਤਮ ‘ਚ ਬਦਲ ਗਈ।
ਇਹ ਵੀ ਪੜ੍ਹੋ : ਮੋਹਾਲੀ : ਇੰਟਰਨੈਸ਼ਨਲ ਏਅਰਪੋਰਟ ਨੂੰ ਪੰਜਾਬੀ ਵਿਰਾਸਤ ਨਾਲ ਜੋੜਨ ਦੀ ਤਿਆਰੀ, ਹੋਣਗੇ ਨਵੇਂ ਬਦਲਾਅ
ਪਰਿਵਾਰ ਨੇ ਪੰਜਾਬ ਸਰਕਾਰ ਨੂੰ ਅਮਨਦੀਪ ਦੀ ਲਾਸ਼ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ। ਮ੍ਰਿਤਕ ਦੇ ਭਰਾ ਰਜਿੰਦਰ ਸਿੰਘ ਨੇ ਦੱਸਿਆ ਕਿ ਅਮਨਦੀਪ ਸਿੰਘ ਦਾ ਰਾਤ ਨੂੰ ਫੋਨ ਆਇਆ ਸੀ ਪਰ ਦੇਰ ਰਾਤ ਹੋਣ ਕਾਰਨ ਪਰਿਵਾਰਕ ਮੈਂਬਰਾਂ ਨੂੰ ਪਤਾ ਨਹੀਂ ਲੱਗਾ। ਜਿਸ ਕਾਰਨ ਉਸ ਦਾ ਫ਼ੋਨ ਨਹੀਂ ਚੁੱਕਿਆ ਜਾ ਸਕਿਆ। ਉਹ ਸਵੇਰੇ ਵੀ ਵਾਰ-ਵਾਰ ਫੋਨ ਕਰਦਾ ਰਿਹਾ ਪਰ ਕਿਸੇ ਨੇ ਨਹੀਂ ਚੁੱਕਿਆ। ਕੁਝ ਸਮੇਂ ਬਾਅਦ ਪੁਲਿਸ ਅਧਿਕਾਰੀ ਦਾ ਫ਼ੋਨ ਆਇਆ, ਜਿਸ ਨੇ ਦੱਸਿਆ ਕਿ ਅਮਨਦੀਪ ਦੀ ਲਾਸ਼ ਕਾਰ ‘ਚੋਂ ਮਿਲੀ ਹੈ।
ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “























