Death of Youngman due to Corona Virus : ਕੋਰੋਨਾ ਨੇ ਅੱਜ ਸੂਬੇ ਵਿਚ ਵਿਚ ਇਕ ਜਾਨ ਲੈ ਲਈ। ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ 32 ਸਾਲਾ ਨੌਜਵਾਨ ਨੇ ਦਮ ਤੋੜ ਦਿੱਤਾ। ਮਿਠਾਨ ਸਵਾਮੀ ਨਾਂ ਦਾ ਇਸ ਨੌਜਵਾਨ ਦੀ ਹਾਲਤ ਕਾਫੀ ਗੰਭੀਰ ਸੀ, ਜਿਸ ਦੇ ਚੱਲਦਿਆਂ ਉਸ ਨੂੰ ਪਿਛਲੇ 48 ਘੰਟਿਆਂ ਤੋਂ ਵੈਂਟੀਲੇਟਰ ’ਤੇ ਰਕਿਆ ਗਿਆ ਸੀ। ਡਾਕਟਰਾਂ ਮੁਤਾਬਕ ਮਰੀਜ਼ ਐਆਈਵੀ ਪਾਜ਼ੀਟਿਵ ਤੋਂ ਇਲਾਵਾ ਟੀਬੀ ਤੋਂ ਵੀ ਪੀੜਤ ਸੀ। ਇਸ ਮੌਤ ਨਾਲ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ ਜ਼ਿਲੇ ਵਿਚ ਵਧ ਕੇ 4 ਹੋ ਗਈ ਹੈ। ਇਸ ਤੋਂ ਇਲਾਵਾ ਪੂਰੇ ਪੰਜਾਬ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 33 ਹੋ ਗਈ ਹੈ।
ਦੱਸਣਯੋਗ ਹੈ ਕਿ ਪੂਰੀ ਦੁਨੀਆ ਵਿਚ ਫੈਲੇ ਕੋਰੋਨਾ ਵਾਇਰਸ ਨੇ ਹਰੇਕ ਦੇਸ਼ ਨੂੰ ਆਪਣੇ ਸ਼ਿਕੰਜੇ ਵਿਚ ਲੈ ਲਿਆ ਹੈ। ਦੁਨੀਆ ਭਰ ਤੋਂ ਹੁਣ ਤੱਕ ਕੋਰੋਨਾ ਵਾਇਰਸ ਦੇ 42,15,496 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਕਿ ਇਸ ਨਾਲ ਹੁਣ ਤੱਕ ਪੂਰੀ ਦੁਨੀਆ ਵਿਚ 2,84,680 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 15,06,240 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਜੇਕਰ ਭਾਰਤ ਦੀ ਗੱਲ ਕਰੀਏ ਤਾਂ ਇਥੇ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਹੁਣ ਤੱਕ ਦੇਸ਼ ਵਿਚ ਇਸ ਦੇ 67424 ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ ਦੇਸ਼ ਤੱਕ ਹੋਣ ਤੱਕ 2215 ਤੋਂ ਵੱਧ ਲੋਕਾਂ ਦੀ ਜਾਨ ਇਸ ਖਤਰਨਾਕ ਵਾਇਰਸ ਕਾਰਨ ਜਾ ਚੁੱਕੀ ਹੈ। ਪੰਜਾਬ ਵਿਚ ਹੁਣ ਤੱਕ ਕੋਰੋਨਾ ਦੇ 1950 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 33 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 160 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਤੋਂ ਜੰਗ ਫਤਿਹ ਕਰਕੇ ਘਰਾਂ ਨੂੰ ਪਰਤ ਚੁੱਕੇ ਹਨ।