ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਇਸ ਸਕੀਮ ਤਹਿਤ ਅਪਲਾਈ ਕਰਨ ਦੀ ਸਮਾਂ ਸੀਮਾ ਨੂੰ 30 ਦਿਨਾਂ ਤੋਂ ਵਧਾ ਕੇ 60 ਦਿਨ ਕਰ ਦਿੱਤਾ ਗਿਆ ਹੈ। ਬਿਨੈਕਾਰਾਂ ਦੀ ਸਹੂਲਤ ਨੂੰ ਦੇਖਦੇ ਹੋਏ ਅਸ਼ੀਰਵਾਦ ਪੋਰਟਲ ‘ਤੇ ਅਪਲਾਈ ਕਰਨ ਦੀ ਸਮਾਂ ਸੀਮਾ ਵਿਆਹ ਦੀ ਮਿਤੀ ਤੋਂ 30 ਦਿਨ ਬਾਅਦ ਤੱਕ ਨੂੰ ਵਧਾ ਕੇ 60 ਦਿਨ ਤੱਕ ਕਰ ਦਿੱਤਾ ਗਿਆ ਹੈ। ਹੁਣ ਯੋਗ ਪਰਿਵਾਰ ਆਸਾਨੀ ਨਾਲ ਦਸਤਾਵੇਜ਼ੀ ਕਾਰਵਾਈ ਪੂਰੀ ਕਰਕੇ ਸਕੀਮ ਦਾ ਲਾਭ ਲੈ ਸਕਣਗੇ, ਜਿਸ ਨਾਲ ਕੋਈ ਵੀ ਪਰਿਵਾਰ ਸਹਾਇਤਾ ਤੋਂ ਵਾਂਝਾ ਨਹੀਂ ਰਹੇਗਾ।
ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੱਸਿਆ ਕਿ ਵਿਆਹ ਦੀਆਂ ਰਸਮਾਂ ਅਤੇ ਤਿਆਰੀਆਂ ਦੌਰਾਨ ਕਈ ਵਾਰ ਪਰਿਵਾਰਾਂ ਕੋਲ ਸਮਾ ਘੱਟ ਰਹਿ ਜਾਂਦਾ ਹੈ, ਜਿਸ ਕਾਰਨ ਉਹ ਪਹਿਲਾਂ 30 ਦਿਨ ਦੀ ਸੀਮਾ ਵਿੱਚ ਅਪਲਾਈ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ। ਹੁਣ ਨਵੀਂ ਸਮਾਂ-ਸੀਮਾ 60 ਦਿਨ ਹੋਣ ਨਾਲ ਇਹ ਮੁਸ਼ਕਿਲ ਪੂਰੀ ਤਰ੍ਹਾਂ ਦੂਰ ਹੋ ਜਾਵੇਗੀ ਅਤੇ ਵੱਧ ਤੋਂ ਵੱਧ ਯੋਗ ਪਰਿਵਾਰ ਸਕੀਮ ਦਾ ਫਾਇਦਾ ਚੁੱਕ ਸਕਣਗੇ।
ਇਹ ਵੀ ਪੜ੍ਹੋ : BBMB ‘ਚ ਪੰਜਾਬ ਦੇ ਮੁਲਾਜ਼ਮਾਂ ਲਈ ਹੋਵੇਗਾ ਵੱਖਰਾ ਕੈਡਰ ਸਣੇ ਕੈਬਨਿਟ ਮੀਟਿੰਗ ‘ਚ ਲਏ ਗਏ ਕਈ ਅਹਿਮ ਫੈਸਲੇ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਦਾ ਮੁੱਖ ਉਦੇਸ਼ ਯੋਗ ਪਰਿਵਾਰਾਂ ਨੂੰ ਧੀਆਂ ਦੇ ਵਿਆਹ ਲਈ ਆਰਥਿਕ ਮਦਦ ਦੇਣਾ ਹੈ। ਇਸ ਲਈ ਹੁਣ ਸਮਾਂ ਸੀਮਾ ਨੂੰ ਵਧਾ ਦਿੱਤਾ ਗਿਆ ਹੈ ਤਾਂ ਜੋ ਲੋੜਵੰਦ ਪਰਿਵਾਰ ਦਸਤਾਵੇਜ਼ੀ ਕਾਰਵਾਈ ਨੂੰ ਪੂਰਾ ਕਰਕੇ ਸਕੀਮ ਦਾ ਲਾਭ ਲੈ ਸਕਣ।
ਵੀਡੀਓ ਲਈ ਕਲਿੱਕ ਕਰੋ -:
























