ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਵੀ ਈਡੀ ਦੇ ਸਾਹਮਣੇ ਪੇਸ਼ ਨਹੀਂ ਹੋਣਗੇ।ਇਹ ਪੰਜਵੀਂ ਵਾਰ ਹੈ ਜਦੋਂ ਕੇਜਰੀਵਾਲ ਨੇ ਈਡੀ ਦੇ ਸੰਮਨ ਦੀ ਅਣਦੇਖੀ ਕੀਤੀ ਹੈ। ਆਮ ਆਦਮੀ ਪਾਰਟੀ ਨੇ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਈਡੀ ਦਾ ਸੰਮਨ ਗੈਰ-ਕਾਨੂੰਨੀ ਹੈ। ਈਡੀ ਦੇ ਸੰਮਨ ਨੂੰ ਲੈ ਕੇ ਕੇਂਦਰ ‘ਤੇ ਹਮਲਾ ਕਰਦੇ ਹੋਏ ਆਮ ਆਦਮੀ ਪਾਰਟੀ ਨੇ ਕਿਹਾ ਕਿ ਮੋਦੀ ਜੀ ਦਾ ਮਕਸਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨਾ ਹੈ ਅਤੇ ਅਜਿਹਾ ਕਰਕੇ ਉਹ ਦਿੱਲੀ ਦੀ ਸਰਕਾਰ ਡਿਗਾਉਣਾ ਚਾਹੁੰਦੇ ਹਨ। ਅਸੀਂ ਇਹ ਕਦੇ ਨਹੀਂ ਹੋਣ ਦੇਵਾਂਗੇ।
ਇਸ ਤੋਂ ਪਹਿਲਾਂ ਈਡੀ ਨੇ 3 ਜਨਵਰੀ, 17 ਜਨਵਰੀ, 21 ਦਸੰਬਰ ਤੇ 2 ਨਵੰਬਰ ਨੂੰ ਦਿੱਲੀ ਸੀਐੱਮ ਨੂੰ ਸੰਮਨ ਭੇਜਿਆ ਸੀ ਪਰ ਉਹ ਪੇਸ਼ ਨਹੀਂ ਹੋਏ ਸਨ।ਈਡੀ ਦੇ ਲਗਾਤਾਰ ਸੰਮਨ ਜਾਰੀ ਕਰਨ ਦੇ ਬਾਅਦ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਸੀ ਕਿ ਇਹ ਸਾਰੀ ਪ੍ਰਕਿਰਿਆ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਲਈ ਕੀਤੀ ਜਾ ਰਹੀ ਹੈ। ਈਡੀ ਉਨ੍ਹਾਂ ਨੂੰ ਪੁੱਛਗਿਛ ਦੇ ਬਹਾਨੇ ਬੁਲਾ ਕੇ ਗ੍ਰਿਫਤਾਰ ਕਰਨਾ ਚਾਹੁੰਦੀ ਹੈ। ‘ਆਪ’ ਦਾ ਕਹਿਣਾ ਹੈ ਕਿ ਜੇਕਰ ਈਡੀ ਨੂੰ ਪੁੱਛਗਿਛ ਕਰਨੀ ਹੈ ਤਾਂ ਉਹ ਆਪਣੇ ਸਵਾਲ ਲਿਖ ਕੇ ਕੇਜਰੀਵਾਲ ਨੂੰ ਦੇ ਸਕਦੀ ਹੈ।
ਇਹ ਵੀ ਪੜ੍ਹੋ : IGI ਏਅਰਪੋਰਟ ‘ਤੇ ਕਸਟਮ ਵਿਭਾਗ ਦੀ ਕਾਰਵਾਈ, 82 ਕਰੋੜ ਦੀ ਹੈਰੋ.ਇਨ ਸਣੇ ਮਹਿਲਾ ਗ੍ਰਿਫਤਾਰ
ਕੇਜਰੀਵਾਲ ਨੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੂੰ ਸੰਮਨ ਕਿਉਂ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਜਾਂਚ ਨੂੰ ਚੱਲਦੇ ਹੋਏ ਦੋ ਸਾਲ ਹੋ ਗਏ ਤਾਂ ਫਿਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਉਂ ਬੁਲਾਇਆ ਜਾ ਰਿਹਾ ਹੈ। ਸੀਬੀਆਈ ਨੇ 8 ਮਹੀਨੇ ਪਹਿਲਾਂ ਬੁਲਾਇਆ ਸੀ। ਮੈਂ ਗਿਆ ਸੀ ਤੇ ਜਵਾਬ ਵੀ ਦਿੱਤੇ ਸਨ। ਜਦੋਂ ਲੋਕ ਸਭਾ ਚੋਣਾਂ ਦੇ ਪਹਿਲਾਂ ਬੁਲਾਇਆ ਜਾ ਰਿਹਾ ਹੈ ਤਾਂ ਉਨ੍ਹਾਂ ਦਾ ਮਕਸਦ ਮੈਨੂੰ ਪੁੱਛਗਿਛ ਕਰਨਾ ਨਹੀਂ ਹੈ। ਉਹ ਲੋਕ ਤਾਂ ਮੈਨੂੰ ਬੁਲਾ ਕੇ ਗ੍ਰਿਫਤਾਰ ਕਰਨਾ ਚਾਹੁੰਦੇ ਹਨ ਤਾਂ ਕਿ ਪ੍ਰਚਾਰ ਨਾ ਕਰ ਸਕਾਂ।
ਵੀਡੀਓ ਲਈ ਕਲਿੱਕ ਕਰੋ –