ਦਿੱਲੀ ਸਰਕਾਰ ਦੀ ਕੈਬਨਿਟ ਅੱਜ ਅੰਮ੍ਰਿਤਸਰ ਦੌਰੇ ਦੇ ‘ਤੇ ਹੈ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅੱਜ ਆਪਣੇ ਕੈਬਨਿਟ ਮੰਤਰੀਆਂ ਨਾਲ ਅੰਮ੍ਰਿਤਸਰ ਪਹੁੰਚੀ। ਇਸ ਮੌਕੇ ਦਿੱਲੀ ਦੀ CM ਰੇਖਾ ਗੁਪਤਾ ਤੇ ਪੂਰੀ ਕੈਬਨਿਟ ਨੇ ਸਿੰਘ ਸਾਹਿਬਾਨ ਨਾਲ ਮੁਲਾਕਾਤ ਕੀਤੀ ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ CM ਰੇਖਾ ਗੁਪਤਾ ਅੱਗੇ ਮੰਗ ਰੱਖੀ। ਉਨ੍ਹਾਂ ਕਿਹਾ ਕਿ ਤੁਹਾਡੇ ਕੋਲ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਭੁੱਲਰ ਦੀ ਫਾਈਲ ਪਈ ਹੈ, ਉਹ ਹੱਲ ਕਰ ਦਿਓ ਤੁਹਾਡਾ ਇੱਕ ਸਾਈਨ ਵੱਜਣਾ। ਉਨ੍ਹਾਂ ਨੇ ਬੰਦੀ ਸਿੰਘ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਸਬੰਧੀ ਫਾਈਲ ‘ਤੇ ਸਾਈਨ ਕਰਨ ਦੀ ਅਪੀਲ ਕੀਤੀ ਤੇ ਨਾਲ ਹੀ ਗਰੀਬਾਂ ਨੂੰ ਗੱਲ ਲਗਾ ਕੇ ਉਨ੍ਹਾਂ ਦੇ ਮਸਲੇ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦੀ ਨਸੀਹਤ ਵੀ ਦਿੱਤੀ।
ਇਹ ਵੀ ਪੜ੍ਹੋ : GNDU ਦੇ VC ਡਾ. ਕਰਮਜੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਅੱਗੇ ਮੰਗੀ ਮਾਫੀ, ਮਿਲੀ ਧਾਰਮਿਕ ਸਜ਼ਾ
ਦੱਸ ਦੇਈਏ ਕਿ ਦਿੱਲੀ ਦੀ CM ਰੇਖਾ ਗੁਪਤਾ ਦੇ ਇਸ ਦੌਰੇ ਨੂੰ ਧਾਰਮਿਕ ਅਤੇ ਸੱਭਿਆਚਾਰਕ ਦੋਵਾਂ ਦ੍ਰਿਸ਼ਟੀਕੋਣਾਂ ਤੋਂ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ, ਕਿਉਂਕਿ ਉਹ ਇੱਕ ਦਿਨ ਵਿੱਚ ਸ਼ਹਿਰ ਦੇ ਤਿੰਨ ਪ੍ਰਮੁੱਖ ਅਤੇ ਇਤਿਹਾਸਕ ਧਾਰਮਿਕ ਸਥਾਨਾਂ ਦਾ ਦੌਰਾ ਕਰੇਗੀ। ਸ੍ਰੀ ਹਰਮਿੰਦਰ ਸਾਹਿਬ ਮਗਰੋਂ ਮੁੱਖ ਮੰਤਰੀ ਦਾ ਅਗਲਾ ਪੜਾਅ ਸ੍ਰੀ ਦੁਰਗਿਆਣਾ ਤੀਰਥ ਹੋਵੇਗਾ। ਦੌਰੇ ‘ਤੇ ਤੀਜਾ ਅਤੇ ਆਖਰੀ ਧਾਰਮਿਕ ਸਥਾਨ ਸ਼੍ਰੀ ਵਾਲਮੀਕਿ ਤੀਰਥ ਹੈ, ਜਿਸਨੂੰ ਰਾਮਤੀਰਥ ਵੀ ਕਿਹਾ ਜਾਂਦਾ ਹੈ। ਸਾਰੀਆਂ ਧਾਰਮਿਕ ਰਸਮਾਂ ਦੀ ਸਮਾਪਤੀ ਤੋਂ ਬਾਅਦ, ਮੁੱਖ ਮੰਤਰੀ ਦਾ ਵਫ਼ਦ ਰਾਜਾਸਾਂਸੀ ਹਵਾਈ ਅੱਡੇ ਤੋਂ ਦਿੱਲੀ ਲਈ ਰਵਾਨਾ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:
























