ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮਾਰਚ ਨੂੰ ਡੇਰਾ ਸੱਚਖੰਡ ਬੱਲਾ ‘ਚ ਮੱਥਾ ਟੇਕਣਗੇ। ਇਸ ਲਈ ਦਿੱਲੀ ਦੇ ਮੁਖ ਮੰਤਰੀ 25 ਮਾਰਚ ਨੂੰ ਪੰਜਾਬ ਆਉਣਗੇ। ਇਸ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਜਾ ਰਹੇ ਹਨ। ਵਿਧਾਇਕ ਬਲਕਾਰ ਸਿੰਘ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸੋਮਵਾਰ ਨੂੰ ਤਿਆਰੀਆਂ ਦਾ ਜਾਇਜ਼ਾ ਵੀ ਲਿਆ।
ਸੂਚਨਾ ਮੁਤਾਬਕ ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ ਕਰੀਬ12 ਵਜੇ ਦੇ ਹਾਜ਼ਰ ਹੋਣਗੇ। ਇਸ ਸਬੰਧੀ ਇਲਾਕੇ ਵਿੱਚ ਲਗਾਤਾਰ ਚੈਕਿੰਗ ਵੀ ਕੀਤੀ ਜਾ ਰਹੀ ਹੈ। ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਜਾਂਚ ਕੀਤੀ ਜਾ ਰਹੀ ਹੈ। ਡੇਰਾ ਸੱਚਖੰਡ ਬੱਲਾ ਵਿਖੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ ਪ੍ਰਾਪਰਟੀ ਕਾਰੋਬਾਰੀ ਤੇ ਫਾਇਰਿੰਗ, ਕਮਰ ‘ਚ ਲੱਗੀ ਗੋ.ਲੀ, ਮੁਲਜ਼ਮ ਫਰਾਰ
ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰੇ ਲੋੜੀਂਦੇ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਨਾਲ-ਨਾਲ ਟ੍ਰੈਫਿਕ ਦੇ ਪੁਖਤਾ ਪ੍ਰਬੰਧ ਕਰਨ ਲਈ ਵੀ ਕਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: