Delhi first special train: ਨਵੀਂ ਦਿੱਲੀ: ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਲਾਗੂ ਹੋਏ ਲਾਕਡਾਊਨ ਵਿੱਚ ਲੱਖਾਂ ਮਜ਼ਦੂਰ ਫਸੇ ਹੋਏ ਸਨ । ਹੁਣ ਸਪੇਸ਼ਨ ਟ੍ਰੇਨਾਂ ਰਾਹੀਂ ਇਨ੍ਹਾਂ ਮਜ਼ਦੂਰਾਂ ਦੀ ਘਰ ਵਾਪਸੀ ਹੋ ਰਹੀ ਹੈ । ਇਸ ਵਿਚਾਲੇ ਅੱਜ ਯਾਨੀ ਕਿ ਵੀਰਵਾਰ ਨੂੰ ਰਾਜਧਾਨੀ ਦਿੱਲੀ ਤੋਂ ਮਜ਼ਦੂਰਾਂ ਲਈ ਇੱਕ ਟ੍ਰੇਨ ਰਵਾਨਾ ਹੋਵੇਗੀ, ਜਿਸ ਵਿੱਚ 1200 ਮਜ਼ਦੂਰ ਹੋਣਗੇ । ਦਿੱਲੀ ਤੋਂ ਮਜ਼ਦੂਰਾਂ ਨੂੰ ਲੈ ਕੇ ਰਵਾਨਾ ਹੋਣ ਵਾਲੀ ਪਹਿਲੀ ਲੇਬਰ ਟ੍ਰੇਨ ਮੱਧ ਪ੍ਰਦੇਸ਼ ਜਾਵੇਗੀ । ਇੱਕ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਦੇ ਸ਼ੈਲਟਰ ਹੋਮ ਵਿੱਚ ਰਹਿ ਰਹੇ ਮੱਧ ਪ੍ਰਦੇਸ਼ ਦੇ ਕਰੀਬ 1200 ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਇਹ ਟ੍ਰੇਨ ਉਨ੍ਹਾਂ ਦੇ ਗ੍ਰਹਿ ਸੂਬੇ ਲਈ ਰਵਾਨਾ ਹੋਵੇਗੀ । ਦੱਸ ਦੇਈਏ ਕਿ ਦਿੱਲੀ ਵਿੱਚ ਫਸੇ ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਗ੍ਰਹਿ ਸੂਬੇ ਭੇਜਣ ਲਈ ਦਿੱਲੀ ਸਰਕਾਰ ਇਨ੍ਹਾਂ ਦੋਹਾਂ ਸੂਬਿਆਂ ਦੀਆਂ ਸਰਕਾਰਾਂ ਨਾਲ ਵੀ ਗੱਲਬਾਤ ਕਰ ਰਹੀ ਹੈ ।
ਅਧਿਕਾਰੀਆਂ ਅਨੁਸਾਰ 12 ਹਜ਼ਾਰ ਲੋਕ ਜਿਨ੍ਹਾਂ ਵਿੱਚ ਬਹੁਤ ਸਾਰੇ ਪ੍ਰਵਾਸੀ ਮਜ਼ਦੂਰ, ਸੈਲਾਨੀ, ਸ਼ਰਧਾਲੂਆਂ ਅਤੇ ਵਿਦਿਆਰਥੀ ਸ਼ਾਮਿਲ ਹਨ, ਜਿਨ੍ਹਾਂ ਨੇ ਬੁੱਧਵਾਰ ਤੱਕ ਆਪਣੇ ਗ੍ਰਹਿ ਰਾਜ ਵਾਪਸ ਪਰਤਣ ਦੀ ਇੱਛਾ ਜ਼ਾਹਿਰ ਕੀਤੀ । ਇਨ੍ਹਾਂ ਵਿੱਚ 2,100 ਪ੍ਰਵਾਸੀ ਸ਼ਾਮਿਲ ਹਨ ਜੋ ਅਸਥਾਈ ਸ਼ੈਲਟਰਾਂ ਵਿੱਚ ਫਸੇ ਹੋਏ ਹਨ। ਅਧਿਕਾਰੀਆਂ ਨੇ ਕਿਹਾ ਕਿ ਪ੍ਰਕਿਰਿਆ ਅਜੇ ਜਾਰੀ ਹੈ ਅਤੇ ਉਨ੍ਹਾਂ ਨੂੰ ਵਿਸ਼ੇਸ਼ ਟ੍ਰੇਨਾਂ ਚਲਾ ਕੇ ਵਾਪਿਸ ਭੇਜਣ ਦਾ ਪ੍ਰਬੰਧ ਕੀਤਾ ਜਾਵੇਗਾ ।
ਅਧਿਕਾਰੀਆਂ ਨੇ ਦੱਸਿਆ ਕਿ ਪਹਿਲੀ ਟ੍ਰੇਨ ਵਿੱਚ ਮੱਧ ਪ੍ਰਦੇਸ਼ ਜਾਣ ਵਾਲੇ ਯਾਤਰੀਆਂ ਦੀ ਅੰਤਿਮ ਸੂਚੀ ਤਿਆਰ ਕਰ ਲਈ ਗਈ ਹੈ । ਅਧਿਕਾਰੀ ਨੇ ਦੱਸਿਆ ਕਿ ਪਹਿਲਾਂ ਯਾਤਰੀਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਪ੍ਰੋਟੋਕੋਲ ਅਨੁਸਾਰ ਠੀਕ ਲੋਕਾਂ ਨੂੰ ਹੀ ਟ੍ਰੇਨ ਵਿੱਚ ਚੜ੍ਹਨ ਦੀ ਆਗਿਆ ਦਿੱਤੀ ਜਾਵੇਗੀ । ਮੱਧ ਪ੍ਰਦੇਸ਼ ਸਰਕਾਰ ਵੱਲੋਂ ਉਨ੍ਹਾਂ ਦੇ ਪਿੰਡਾਂ ਵਿੱਚ ਪਹੁੰਚਣ ਲਈ ਆਵਾਜਾਈ ਮੁਹੱਈਆ ਕਰਵਾਉਣ ਤੋਂ ਪਹਿਲਾਂ ਉਨ੍ਹਾਂ ਦੀ ਦੋਹਰੀ ਜਾਂਚ ਕੀਤੀ ਜਾਵੇਗੀ । ਇਹ ਲੋਕਾਂ ਨੂੰ ਲਾਜ਼ਮੀ ਤੌਰ ‘ਤੇ ਦੋ ਹਫ਼ਤਿਆਂ ਦੇ ਹੋਮ ਕੁਆਰੰਟੀਨ ਵਿੱਚ ਰਹਿਣਾ ਪਵੇਗਾ ।
ਦੱਸ ਦੇਈਏ ਕਿ ਰੇਲਵੇ ਨੇ ਬੁੱਧਵਾਰ ਨੂੰ ਦੱਸਿਆ ਕਿ ਉਸ ਨੇ 1 ਮਈ ਤੋਂ ਹੁਣ ਤੱਕ 140 ਮਜ਼ਦੂਰ ਸਪੈਸ਼ਲ ਟ੍ਰੇਨਾਂ ਚਲਾਈਆਂ ਗਈਆਂ ਹਨ, ਜਿਨ੍ਹਾਂ ਵਿੱਚ ਲਾਕਡਾਊਨ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਫਸੇ 1 ਲੱਖ ਤੋਂ ਵਧੇਰੇ ਪ੍ਰਵਾਸੀਆਂ ਨੂੰ ਲਿਜਾਇਆ ਗਿਆ ਹੈ । ਰੇਲਵੇ ਨੇ ਕਿਹਾ ਕਿ ਬੁੱਧਵਾਰ ਨੂੰ ਚੱਲਣ ਵਾਲੀਆਂ 42 ਟ੍ਰੇਨਾਂ ਦੀ ਯੋਜਨਾ ਬਣਾਈ ਗਈ ਸੀ, ਉਸ ਤੋਂ ਬਾਅਦ ਵੀ 10 ਹੋਰ ਟ੍ਰੇਨਾਂ ਚੱਲਣਗੀਆਂ ।