ਦਿੱਲੀ ਸਰਕਾਰ ਨੇ ਵਿਗੜਦੇ ਏਅਰ ਕੁਆਲਿਟੀ ਇੰਡੈਕਸ ਦੇ ਮੱਦੇਨਜ਼ਰ ਅੱਜ ਮੰਗਲਵਾਰ ਤੋਂ BS-III ਪੈਟਰੋਲ, BS-IV ਡੀਜ਼ਲ ਚਾਰ ਪਹੀਆ ਵਾਹਨਾਂ ਦੇ ਸੰਚਾਲਨ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਦਾ ਮਤਲਬ ਇਹ ਹੈ ਕਿ ਹੁਣ ਦਿੱਲੀ-NCR ਵਿੱਚ BS-III ਪੈਟਰੋਲ ਅਤੇ BS-IV ਡੀਜ਼ਲ ਵਾਹਨਾਂ ‘ਤੇ ਪਾਬੰਦੀ 12 ਜਨਵਰੀ ਤੱਕ ਜਾਰੀ ਰਹੇਗੀ। ਦਿੱਲੀ ਸਰਕਾਰ ਨੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਇਹ ਹੁਕਮ ਜਾਰੀ ਕੀਤਾ ਹੈ।
ਲਾਗੂ ਕੀਤੀਆਂ ਪਾਬੰਦੀਆਂ ਅਨੁਸਾਰ 12 ਜਨਵਰੀ ਤੱਕ BS-III ਪੈਟਰੋਲ ਅਤੇ BS-IV ਡੀਜ਼ਲ ਵਾਹਨਾਂ ‘ਤੇ ਪਾਬੰਦੀ ਰਹੇਗੀ। ਪਾਬੰਦੀ ਦੇ ਬਾਵਜੂਦ ਇਨ੍ਹਾਂ ਵਾਹਨਾਂ ਨੂੰ ਦਿੱਲੀ-NCR ਦੀਆਂ ਸੜਕਾਂ ‘ਤੇ ਚੱਲਣ ‘ਤੇ 20,000 ਰੁਪਏ ਦਾ ਜੁਰਮਾਨਾ ਭਰਨਾ ਪਵੇਗਾ। ਦੂੱਜੇ ਪਾਸੇ ਬਿਲਡਰਾਂ ਨੇ ਵੀ ਗ੍ਰੈਪ-3 ਵਿੱਚ ਲਾਗੂ ਬੇਲੋੜੇ ਉਸਾਰੀ ਕਾਰਜਾਂ ’ਤੇ ਰੋਕ ਲਾਉਣ ’ਤੇ ਨਾਰਾਜ਼ਗੀ ਪ੍ਰਗਟਾਈ ਹੈ। ਦਿੱਲੀ-ਐੱਨਸੀਆਰ ‘ਚ ਪ੍ਰਦੂਸ਼ਣ ਅਜੇ ਵੀ ਚਿੰਤਾਜਨਕ ਪੱਧਰ ‘ਤੇ ਹੈ।
ਇਹ ਵੀ ਪੜ੍ਹੋ : ਜਲੰਧਰ ‘ਚ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਸਿਰ ‘ਤੇ ਲੱਗੀਆਂ ਗੰਭੀਰ ਸੱਟਾਂ
ਦਿੱਲੀ ਦੀ ਹਵਾ ਦੀ ਗੁਣਵੱਤਾ ਪ੍ਰਤੀਕੂਲ ਮੌਸਮੀ ਸਥਿਤੀਆਂ – ਸ਼ਾਂਤ ਹਵਾਵਾਂ ਅਤੇ ਘੱਟ ਤਾਪਮਾਨ ਕਾਰਨ ਸੋਮਵਾਰ ਨੂੰ ਗੰਭੀਰ ਸ਼੍ਰੇਣੀ ਵਿੱਚ ਵਿਗੜ ਗਈ, ਜਿਸ ਨਾਲ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਨੇ ਸਾਰੇ NCR ਰਾਜਾਂ ਨੂੰ ਪ੍ਰਦੂਸ਼ਣ ਵਿਰੋਧੀ ਉਪਾਵਾਂ ਨੂੰ ਹੋਰ ਸਖਤੀ ਨਾਲ ਲਾਗੂ ਕਰਨ ਲਈ ਕਿਹਾ ਹੈ। ਦੱਸਿਆ ਜਾ ਰਿਹਾ ਹੈ ਜੇਕਰ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੁੰਦਾ ਹੈ, ਤਾਂ ਸ਼ੁੱਕਰਵਾਰ ਤੋਂ ਪਹਿਲਾਂ ਇਹ ਪਾਬੰਦੀ ਹਟਾਈ ਜਾ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਦੱਸ ਦੇਈਏ ਕਿ ਦਿੱਲੀ-NCR ਸਮੇਤ ਪੂਰੇ ਉੱਤਰ ਭਾਰਤ ਵਿੱਚ ਕਈ ਦਿਨਾਂ ਤੋਂ ਕੜਾਕੇ ਦੀ ਠੰਢ ਪੈ ਰਹੀ ਹੈ। ਸਰਦੀਆਂ ਦੇ ਨਾਲ-ਨਾਲ ਦਿੱਲੀ ਦੀ ਹਵਾ ਵੀ ਖਰਾਬ ਹੋ ਗਈ ਹੈ। ਦਿੱਲੀ ‘ਚ ਹਵਾ ਦੀ ਗੁਣਵੱਤਾ ਨਾਜ਼ੁਕ ਸ਼੍ਰੇਣੀ ‘ਚ ਪਹੁੰਚ ਗਈ ਹੈ। ਸੋਮਵਾਰ ਨੂੰ ਦਿੱਲੀ ਦਾ AQI 402 ਦਰਜ ਕੀਤਾ ਗਿਆ। ਧਿਆਨ ਯੋਗ ਹੈ ਕਿ ਹਾਲ ਹੀ ਵਿੱਚ ਵੱਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ, CAQM ਨੇ ਗ੍ਰੇਪ ਦਾ ਤੀਜਾ ਪੜਾਅ ਲਾਗੂ ਕੀਤਾ ਸੀ।