ਦਿੱਲੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਭਲਸਵਾ ਡੇਅਰੀ ਖੇਤਰ ਵਿੱਚ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਦੇ ਸ਼ੱਕ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਸ਼ੱਕੀ ਵਿਅਕਤੀਆਂ ਦੇ ਕਿਰਾਏ ਦੇ ਘਰ ਤੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅਧਿਕਾਰੀਆਂ ਵੱਲੋਂ ਸ਼ਨੀਵਾਰ ਨੂੰ ਦਿੱਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਵਿਅਕਤੀਆਂ ਦੇ ਘਰ ਤੋਂ ਮਨੁੱਖੀ ਖੂਨ ਦੇ ਨਿਸ਼ਾਨ ਵੀ ਮਿਲੇ ਹਨ।
ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੀਰਵਾਰ ਨੂੰ ਜਗਜੀਤ ਸਿੰਘ ਉਰਫ ਜੱਗਾ (29) ਅਤੇ ਨੌਸ਼ਾਦ ਨੂੰ ਅੱਤਵਾਦੀ ਸੰਗਠਨਾਂ ਨਾਲ ਸਬੰਧ ਰੱਖਣ ਅਤੇ ਅਪਰਾਧਾਂ ‘ਚ ਸ਼ਾਮਲ ਹੋਣ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ। ਦਿੱਲੀ ਪੁਲਿਸ ਦੇ ਬੁਲਾਰੇ ਸੁਮਨ ਨਲਵਾ ਨੇ ਕਿਹਾ ਕਿ ਦੋਸ਼ੀਆਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ 14 ਦਿਨਾਂ ਦੀ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : BCCI ਦਾ ਵੱਡਾ ਫੈਸਲਾ, ਰੋਹਿਤ-ਵਿਰਾਟ ਦੀ T-20 ਟੀਮ ਤੋਂ ਕੀਤੀ ਪੱਕੀ ਛੁੱਟੀ
ਇਸ ਦੇ ਨਾਲ ਹੀ ਨਲਵਾ ਨੇ ਦੱਸਿਆ ਕਿ ਤਫਤੀਸ਼ ਦੌਰਾਨ ਹੋਏ ਖੁਲਾਸੇ ਤੋਂ ਬਾਅਦ ਦੋਵੇਂ ਮੁਲਜ਼ਮਾਂ ਨੂੰ ਪੁਲਿਸ ਟੀਮ ਉਨ੍ਹਾਂ ਦੇ ਸ਼ਰਧਾਨੰਦ ਕਾਲੋਨੀ, ਭਲਸਵਾ ਡੇਅਰੀ ‘ਚ ਕਿਰਾਏ ਦੇ ਮਕਾਨ ‘ਚ ਲੈ ਗਈ, ਜਿੱਥੋਂ 2 ਹੈਂਡ ਗ੍ਰੇਨੇਡ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਫੋਰੈਂਸਿਕ ਸਾਇੰਸ ਲੈਬਾਰਟਰੀ (FSL) ਦੀ ਟੀਮ ਨੂੰ ਉਨ੍ਹਾਂ ਦੇ ਘਰ ਤੋਂ ਮਨੁੱਖੀ ਖੂਨ ਦੇ ਨਿਸ਼ਾਨ ਵੀ ਮਿਲੇ ਹਨ। ਪੁਲਿਸ ਨੇ ਕਿਹਾ ਸੀ ਕਿ ਮੁਲਜ਼ਮਾਂ ਕੋਲੋਂ 3 ਪਿਸਤੌਲ ਅਤੇ 22 ਕਾਰਤੂਸ ਬਰਾਮਦ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਜੱਗਾ ਦੇ ਕੈਨੇਡਾ ‘ਚ ਰਹਿ ਰਹੇ ਖਾਲਿਸਤਾਨੀ ਅੱਤਵਾਦੀ ਨਾਲ ਸਬੰਧ ਹੋਣ ਦਾ ਸ਼ੱਕ ਦੱਸਿਆ ਜਾ ਰਿਹਾ ਸੀ। ਪੁਲਿਸ ਨੇ ਦੱਸਿਆ ਸੀ ਕਿ ਨੌਸ਼ਾਦ ਅੱਤਵਾਦੀ ਸੰਗਠਨ ‘ਹਰਕਤ ਉਲ-ਅੰਸਾਰ’ ਨਾਲ ਜੁੜਿਆ ਹੋਇਆ ਹੈ। ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਜਗਜੀਤ ਬਦਨਾਮ ਬੰਬੀਹਾ ਗੈਂਗ ਦਾ ਮੈਂਬਰ ਹੈ ਅਤੇ ਉਸ ਨੂੰ ਵਿਦੇਸ਼ਾਂ ਵਿਚ ਸਥਿਤ ਦੇਸ਼ ਵਿਰੋਧੀ ਅਨਸਰਾਂ ਤੋਂ ਹਦਾਇਤਾਂ ਮਿਲਦੀਆਂ ਰਹੀਆਂ ਹਨ। ਪੁਲਿਸ ਨੇ ਕਿਹਾ ਕਿ ਉਹ ਉੱਤਰਾਖੰਡ ਵਿੱਚ ਇੱਕ ਕਤਲ ਕੇਸ ਵਿੱਚ ਪੈਰੋਲ ’ਤੇ ਰਿਹਾਅ ਹੋਣ ਤੋਂ ਬਾਅਦ ਫਰਾਰ ਹੋ ਗਿਆ ਸੀ।