ਦਿੱਲੀ ਪੁਲਿਸ ਨੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਨਾਬਾਲਗ ਪਹਿਲਵਾਨ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਕਲੀਨ ਚਿੱਟ ਦੇ ਦਿੱਤੀ ਹੈ। ਦਿੱਲੀ ਪੁਲਿਸ ਨੇ ਵੀਰਵਾਰ ਨੂੰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ 7 ਪਹਿਲਵਾਨਾਂ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਦੋ ਅਦਾਲਤਾਂ ਵਿੱਚ ਚਾਰਜਸ਼ੀਟ ਦਾਖਲ ਕੀਤੀ। ਨਾਬਾਲਗ ਪਹਿਲਵਾਨ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਕੈਂਸਲੇਸ਼ਨ ਰਿਪੋਰਟ ‘ਚ ਕਿਹਾ, ‘ਜਾਂਚ ‘ਚ ਜਿਨਸੀ ਸ਼ੋਸ਼ਣ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਇਸ ਲਈ ਇਸ ਕੇਸ ਨੂੰ ਬੰਦ ਕੀਤਾ ਜਾਵੇ।
ਦੱਸ ਦੇਈਏ ਕਿ 21 ਅਪ੍ਰੈਲ ਨੂੰ 7 ਮਹਿਲਾ ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਦਿੱਲੀ ਪੁਲਿਸ ‘ਚ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਕੀਤੀ ਸੀ। ਇਸ ਮਾਮਲੇ ‘ਚ ਦਿੱਲੀ ਪੁਲਿਸ ਨੇ 28 ਅਪ੍ਰੈਲ ਨੂੰ ਬ੍ਰਿਜ ਭੂਸ਼ਣ ਖਿਲਾਫ ਦੋ ਮਾਮਲੇ ਦਰਜ ਕੀਤੇ ਸਨ। ਪਹਿਲਾ ਮਾਮਲਾ 6 ਬਾਲਗ ਮਹਿਲਾ ਪਹਿਲਵਾਨਾਂ ਦੀ ਸ਼ਿਕਾਇਤ ‘ਤੇ ਸੀ। ਜਦਕਿ 1 ਨਾਬਾਲਗ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਗਿਆ ਸੀ।
6 ਬਾਲਗ ਮਹਿਲਾ ਪਹਿਲਵਾਨਾਂ ਦੀ ਸ਼ਿਕਾਇਤ ‘ਤੇ ਦਰਜ ਕੀਤੇ ਗਏ ਮਾਮਲੇ ‘ਚ ਰੌਸ ਐਵੇਨਿਊ ਅਦਾਲਤ ‘ਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਜਦਕਿ ਦੂਜੀ ਚਾਰਜਸ਼ੀਟ ਨਾਬਾਲਗ ਦੀ ਸ਼ਿਕਾਇਤ ‘ਤੇ ਦਰਜ ਹੋਏ ਮਾਮਲੇ ‘ਚ ਪਟਿਆਲਾ ਦੀ ਅਦਾਲਤ ‘ਚ ਦਾਇਰ ਕੀਤੀ ਗਈ ਸੀ। ਇਸ ਮਾਮਲੇ ‘ਚ ਬ੍ਰਿਜ ਭੂਸ਼ਣ ਨੂੰ ਕਲੀਨ ਚਿੱਟ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ‘ਪੂਰੇ ਭਾਰਤ ‘ਚ ਬੰਦ ਕਰ ਦੇਵਾਂਗੇ ਫੇਸਬੁੱਕ’ ਕਰਨਾਟਕ HC ਦੀ ਸੋਸ਼ਲ ਮੀਡੀਆ ਪਲੇਟਫਾਰਮ ਨੂੰ ਚਿਤਾਵਨੀ
ਬ੍ਰਿਜ ਭੂਸ਼ਣ ਖਿਲਾਫ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ ਕਰਵਾਉਣ ਵਾਲੀ ਨਾਬਾਲਗ ਮਹਿਲਾ ਪਹਿਲਵਾਨ ਨੇ ਆਪਣਾ ਬਿਆਨ ਬਦਲ ਲਿਆ ਸੀ। ਇਸ ਤੋਂ ਪਹਿਲਾਂ ਆਪਣੇ ਬਿਆਨ ‘ਚ ਜਿੱਥੇ ਨਾਬਾਲਗ ਮਹਿਲਾ ਪਹਿਲਵਾਨ ਨੇ ਬ੍ਰਿਜ ਭੂਸ਼ਣ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਸੀ, ਉਥੇ ਹੁਣ ਉਸ ਨੇ ਆਪਣਾ ਬਿਆਨ ਬਦਲਦੇ ਹੋਏ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ‘ਤੇ ਭੇਦਭਾਵ ਦਾ ਦੋਸ਼ ਲਗਾਇਆ ਹੈ।
ਨਾਬਾਲਗ ਨੇ ਮੈਜਿਸਟ੍ਰੇਟ ਦੇ ਸਾਹਮਣੇ ਦਿੱਤੇ ਆਪਣੇ ਪਹਿਲੇ ਬਿਆਨ ‘ਚ ਜਿਨਸੀ ਸ਼ੋਸ਼ਣ ਦੀ ਗੱਲ ਕਹੀ ਸੀ। ਦੂਜੇ ਬਿਆਨ ਵਿੱਚ, ਨਾਬਾਲਗ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਨੂੰ ਵਾਪਸ ਲੈ ਲਿਆ ਅਤੇ ਕਿਹਾ ਕਿ ਮੈਨੂੰ ਚੁਣਿਆ ਨਹੀਂ ਗਿਆ ਸੀ, ਮੈਂ ਬਹੁਤ ਮਿਹਨਤ ਕੀਤੀ ਸੀ, ਮੈਂ ਡਿਪਰੈਸ਼ਨ ਵਿੱਚ ਸੀ, ਇਸ ਲਈ ਗੁੱਸੇ ਵਿੱਚ ਮੈਂ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ ਕਰਵਾਇਆ ਸੀ।
ਵੀਡੀਓ ਲਈ ਕਲਿੱਕ ਕਰੋ -: