ਦਿੱਲੀ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਨੇ ਸ਼ਨੀਵਾਰ ਸਵੇਰੇ ਇੱਕ PCR ਵੈਨ ਦੇ ਅੰਦਰ ਕਥਿਤ ਤੌਰ ‘ਤੇ ਆਪਣੇ ਆਪ ਨੂੰ ਗੋਲੀ ਮਾਰ ਲਈ। ਇਹ ਘਾਟਾਂ ਸਿਵਲ ਲਾਈਨਜ਼ ਖੇਤਰ ਵਿੱਚ ਚਾਂਦਗੀ ਰਾਮ ਅਖਾੜੇ ਦੇ ਨੇੜੇ ਵਾਪਰੀ ਹੈ। ਮ੍ਰਿਤਕ ਹੈੱਡ ਕਾਂਸਟੇਬਲ ਦੀ ਪਛਾਣ ਇਮਰਾਨ ਮੁਹੰਮਦ ਵੱਜੋਂ ਹੋਈ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਪੁਲਿਸ ਦੇ ਡਿਪਟੀ ਕਮਿਸ਼ਨਰ (ਉੱਤਰੀ) ਸਾਗਰ ਸਿੰਘ ਕਲਸੀ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ 6.25 ਵਜੇ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸਿਵਲ ਲਾਈਨ ਥਾਣੇ ਦੇ PCR ਵੈਨ ਦੇ ਇੰਚਾਰਜ ਹੈੱਡ ਕਾਂਸਟੇਬਲ ਇਮਰਾਨ ਮੁਹੰਮਦ ਨੇ ਆਪਣੀ ਸਰਕਾਰੀ ਬੰਦੂਕ ਨਾਲ ਖੁਦ ਨੂੰ ਗੋਲੀ ਮਾਰ ਲਈ ਹੈ। ਕਲਸੀ ਨੇ ਦੱਸਿਆ ਕਿ ਇਮਰਾਨ ਨੂੰ ਤੁਰੰਤ ਬਡਾ ਹਿੰਦੂ ਰਾਓ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ਕੇਂਦਰੀ ਜੇਲ੍ਹ ‘ਚੋਂ 13 ਮੋਬਾਈਲ ਫ਼ੋਨ ਤੇ 80 ਤੰਬਾਕੂ ਦੇ ਪਾਊਚ ਬਰਾਮਦ, ਪੁਲਿਸ ਨੇ ਜਾਂਚ ਕੀਤੀ ਸ਼ੁਰੂ
ਡਿਪਟੀ ਕਮਿਸ਼ਨਰ ਕਲਸੀ ਅਨੁਸਾਰ PCR ਡਰਾਈਵਰ ਅਤੇ ਉਸ ਦਾ ਸਾਥੀ ਕਾਂਸਟੇਬਲ ਅਤੁਲ ਭਾਟੀ ਟਾਇਲਟ ਗਏ ਸਨ, ਇਸ ਦੌਰਾਨ ਇਮਰਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਉਨ੍ਹਾਂ ਦੱਸਿਆ ਕਿ ਇਮਰਾਨ ਵੱਲੋਂ ਖ਼ੁਦਕੁਸ਼ੀ ਦੇ ਕਰਨਾ ਦਾ ਪਤਾ ਨਹੀਂ ਲੱਗਿਆ ਹੈ। ਪਰ ਮਾਮਲੇ ਦੀ ਜਾਂਚ ਲਈ ਕ੍ਰਾਈਮ ਟੀਮ ਨੂੰ ਬੁਲਾਇਆ ਗਿਆ ਹੈ। ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਨੇ ਪਹਾੜਗੰਜ ਪੁਲਿਸ ਸਟੇਸ਼ਨ ਵਿੱਚ ਖੁਦਕੁਸ਼ੀ ਕਰ ਲਈ ਸੀ।
ਵੀਡੀਓ ਲਈ ਕਲਿੱਕ ਕਰੋ -: