Delhi Police issues notice : ਨਵੀਂ ਦਿੱਲੀ: ਦਿੱਲੀ ਪੁਲਿਸ ਨੇ 26 ਜਨਵਰੀ ਹਿੰਸਾ ਦੇ ਮਾਮਲੇ ਵਿੱਚ ਕਾਰਵਾਈ ਕਰਨ ਵਿੱਚ ਇੱਕ ਨਵੀਂ ਹੀ ਮਿਸਾਲ ਪੇਸ਼ ਕਰ ਦਿੱਤੀ ਹੈ। ਪੁਲਿਸ ਨੇ ਪੰਜਾਬ ਦੇ ਇੱਕ ਅਜਿਹੇ ਕਿਸਾਨ ਨੂੰ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਸਬੰਧੀ ਕਾਨੂੰਨੀ ਨੋਟਿਸ ਭੇਜ ਦਿੱਤਾ ਹੈ, ਜਿਸ ਦੀ ਮੌਤ ਹੋ ਚੁੱਕੀ ਹੈ। ਦੱਸਣਯੋਗ ਹੈ ਕਿ ਇਹ ਜਗੀਰ ਸਿੰਘ ਕਿਸਾਨ ਤਾਂ 26 ਜਨਵਰੀ ਹਿੰਸਾ ਵਿੱਚ ਸ਼ਾਮਲ ਵੀ ਨਹੀਂ ਹੋਇਆ ਸੀ। ਇਸ ਦੀ ਮੌਤ ਤਾਂ 31 ਦਸੰਬਰ ਨੂੰ ਹੀ ਹੋ ਚੁੱਕੀ ਹੈ।
ਇਸ ਬਾਰੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦਾ ਕਹਿਣਾ ਹੈ ਕਿ ਇਸ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਦਿੱਲੀ ਪੁਲਿਸ ਸਿਰਫ ਕਿਸਾਨਾਂ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਅਜਿਹੀਆਂ ਕਾਰਵਾਈਆਂ ਕਰ ਰਹੀ ਹੈ।