ਦਿੱਲੀ ਪੁਲਿਸ ਨੂੰ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਦੋ ਫ਼ੋਨ ਕਾਲ ਆਏ। ਘਟਨਾ ਤੋਂ ਬਾਅਦ ਤੋਂ ਹੀ ਪੁਲਿਸ ਦੀਆਂ ਕਈ ਟੀਮਾਂ ਦੋਸ਼ੀਆਂ ਦੀ ਭਾਲ ‘ਚ ਤਾਇਨਾਤ ਹਨ।
ਦਿੱਲੀ ਪੁਲਿਸ ਦੇ ਅਨੁਸਾਰ, ਬਾਹਰੀ ਜ਼ਿਲ੍ਹਾ ਪੁਲਿਸ ਨੂੰ ਬੁੱਧਵਾਰ ਨੂੰ ਇੱਕ ਹੀ ਵਿਅਕਤੀ ਤੋਂ ਦੋ ਪੀਸੀਆਰ ਕਾਲਾਂ ਆਈਆਂ। ਜਿਸ ਨੇ ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ ਅਤੇ ਬਿਹਾਰ ਦੇ ਮੁੱਖ ਮੰਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ। ਪੀਸੀਆਰ ਵਿੱਚ ਤਾਇਨਾਤ ਜਵਾਨਾਂ ਨੇ ਤੁਰੰਤ ਘਟਨਾ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦਿੱਤੀ।
ਇਹ ਵੀ ਪੜ੍ਹੋ : 9ਵਾਂ ਅੰਤਰਰਾਸ਼ਟਰੀ ਯੋਗ ਦਿਵਸ: ਭਾਰਤ ‘ਚ ਪਹਾੜ ਤੋਂ ਪਾਣੀ ਤੱਕ ਆਸਨ ਹੀ ਆਸਨ… ਦੇਖੋ ਤਸਵੀਰਾਂ
ਫਿਲਹਾਲ ਦੋਸ਼ੀਆਂ ਦੀ ਭਾਲ ‘ਚ ਦਿੱਲੀ ਪੁਲਿਸ ਦੀਆਂ ਕਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਵਿਚ ਸਾਈਬਰ ਸੈੱਲ ਦੀ ਮਦਦ ਵੀ ਲਈ ਜਾ ਰਹੀ ਹੈ, ਤਾਂ ਜੋ ਉਸ ਨੰਬਰ ਨੂੰ ਟਰੇਸ ਕੀਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: