ਪੰਜਾਬ ਵਿਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਹੋਈ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਦਿੱਲੀ ਪੁਲਿਸ ਵੱਲੋਂ ਅੰਤਰਰਾਸ਼ਟਰੀ ਤੇ ਅੰਤਰਰਾਜੀ ਪਾਕਿ-ਸਮਰਥਿਤ ਗੈਂਗਸਟਰ ਤੋਂ ਅੱਤਵਾਦੀ ਬਣੇ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ ਤੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਮੁਲਜ਼ਮਾਂ ‘ਚੋਂ ਇੱਕ ਪੰਜਾਬ ਨਾਲ ਸਬੰਧਤ ਹੈ।
ਇਸ ਸਬੰਧੀ ਹੁਣ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਮੁਲਜ਼ਮਾਂ ਤੋਂ ਸਖਤੀ ਨਾਲ ਪੁੱਛਗਿਛ ਕੀਤੀ ਜਾਵੇਗੀ। ਜਾਣਕਾਰੀ ਮੁਤਾਬਕ ਇਨ੍ਹਾਂ ਵੱਲੋਂ ਗੁਰਦਾਸਪੁਰ ਵਿਚ ਥਾਣੇ ਦੇ ਬਾਹਰ ਗ੍ਰਨੇਡ ਹਮਲਾ ਵੀ ਕੀਤਾ ਗਿਆ ਸੀ। ਪੁਲਿਸ ਨੇ ਦੱਸਿਆ ਕਿ ਇਸ ਮਾਡਿਊਲ ਦੇ ਤਾਰ ਪਾਕਿਸਤਾਨ ਨਾਲ ਜੁੜੇ ਹੋਏ ਹਨ। ਇਸ ਗੈਂਗ ਦਾ ਮੁੱਖ ਸਰਗਣਾ ਸ਼ਾਹਜਾਦ ਭੱਟੀ ਦੱਸਿਆ ਜਾ ਰਿਹਾ ਹੈ, ਜੋ ਕਿ ਪਾਕਿਸਤਾਨੀ ਗੈਂਗਸਟਰੀ ਹੈ ਤੇ ਉਹ ਉਥੇ ਬੈਠਾ ਹੀ ਇਸ ਨੂੰ ਆਪ੍ਰੇਟ ਕਰ ਰਿਹਾ ਸੀ। ਗ੍ਰਿਫਤਾਰ ਕੀਤੇ ਤਿੰਨੋਂ ਮੁਲਜ਼ਮਾਂ ਦੇ ਤਾਰ ਪੰਜਾਬ, ਉੱਤਰ ਪ੍ਰਦੇਸ਼, ਲਖਨਊ, ਮੁਰਦਾਬਾਦ ਤੇ ਮੱਧ ਪ੍ਰਦੇਸ਼ ਦੇ ਖੇਤਰਾਂ ਨਾਲ ਜੁੜੇ ਹੋਏ ਹਨ। ਇਹ ਨੈਟਵਰਕ ਪੰਜਾਬ, ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਵਿਚ ਨੌਜਵਾਨਾਂ ਦੀ ਭਰਤੀ ਕਰ ਰਿਹਾ ਸੀ।
ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਦਾਅਵਾ, ‘ਰਾਹੁਲ ਗਾਂਧੀ ਨੇ ਇਕ ਮੰਤਰੀ ਨੂੰ ਹਟਾਉਣ ਦਾ ਪਾਇਆ ਸੀ ਦਬਾਅ’
ਪੁਲਿਸ ਨੇ ਦੱਸਿਆ ਕਿ ਇਸ ਨੈੱਟਵਰਕ ਦਾ ਮੁੱਖ ਨਿਸ਼ਾਨਾ ਦਿੱਲੀ-ਐੱਨਸੀਆਰ ਸੀ, ਜਿੱਥੇ ਇਹ ਵਿਸਫੋਟਕ ਹਮਲਿਆਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਪੰਜਾਬ ਨਾਲ ਜੁੜੇ ਸ਼ੱਕੀ ਮੁਲਜ਼ਮਾਂ ਨੂੰ ਗੈਂਗਸਟਰ ਨੈੱਟਵਰਕ ਦੀ ਵਰਤੋਂ ਕਰਕੇ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਿੱਚ ਪ੍ਰਮੁੱਖ ਮੰਨਿਆ ਜਾਂਦਾ ਹੈ।
ਵੀਡੀਓ ਲਈ ਕਲਿੱਕ ਕਰੋ -:
























