ਲੋਕ ਸਭਾ ਵਿੱਚ ਅੱਜ ਯਾਨੀ ਮੰਗਲਵਾਰ ਨੂੰ ਦਿੱਲੀ ‘ਚ ਅਧਿਕਾਰੀਆਂ ਦੇ ਪੋਸਟਿੰਗ-ਟਰਾਂਸਫਰ ‘ਤੇ ਕੰਟਰੋਲ ਨਾਲ ਸਬੰਧਤ ਬਿੱਲ ਪੇਸ਼ ਕੀਤਾ ਗਿਆ। ਇਸ ‘ਤੇ ਵੀ ਵਿਰੋਧੀ ਧਿਰ ਦੇ ਨੇਤਾਵਾਂ ਨੇ ਸਦਨ ‘ਚ ਹੰਗਾਮਾ ਕੀਤਾ ਅਤੇ ਸ਼ਰਮ ਕਰੋ-ਸ਼ਰਮ ਕਰੋ ਦੇ ਨਾਅਰੇ ਲਾਏ। ਕਾਂਗਰਸ ਨੇਤਾ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਕਿਹਾ- ਇਹ ਬਿੱਲ ਸੰਵਿਧਾਨ ਦੀ ਉਲੰਘਣਾ ਹੈ, ਸੁਪਰੀਮ ਕੋਰਟ ਦੇ ਫੈਸਲੇ ਨੂੰ ਬਦਲਣ ਦੀ ਕੋਸ਼ਿਸ਼ ਹੈ।
ਇਹ ਵੀ ਪੜ੍ਹੋ : ਅਬੋਹਰ ‘ਚ ਟਰੱਕ-ਟਰਾਲੀ ਦੀ ਆਹਮੋ-ਸਾਹਮਣੇ ਟੱਕਰ, ਡਰਾਈਵਰ-ਕੰਡਕਟਰ ਗੰਭੀਰ ਜ਼ਖਮੀ
ਅਮਿਤ ਸ਼ਾਹ ਨੇ ਕਿਹਾ ਕਿ ਸੰਵਿਧਾਨ ਸੰਸਦ ਨੂੰ ਦਿੱਲੀ ਲਈ ਕਾਨੂੰਨ ਬਣਾਉਣ ਦੀ ਇਜਾਜ਼ਤ ਦਿੰਦਾ ਹੈ। ਬਿੱਲ ਵਿਰੁੱਧ ਜੋ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਉਹ ਸਿਰਫ਼ ਸਿਆਸੀ ਹਨ, ਇਨ੍ਹਾਂ ਦਾ ਕੋਈ ਆਧਾਰ ਨਹੀਂ ਹੈ। ਇਸ ਬਿੱਲ ਦਾ ਨਾਂ ਗਵਰਨਮੈਂਟ ਆਫ ਨੈਸ਼ਨਲ ਕੈਪੀਟਲ ਟੈਰੀਟਰੀ ਆਫ ਦਿੱਲੀ (ਸੋਧ) ਬਿੱਲ 2023 ਹੈ। ਇਸ ਨੂੰ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਸਦਨ ਵਿੱਚ ਪੇਸ਼ ਕੀਤਾ।
ਵੀਡੀਓ ਲਈ ਕਲਿੱਕ ਕਰੋ -: