ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਕੜਾਕੇ ਦੀ ਠੰਡ ਪੈ ਰਹੀ ਹੈ। ਆਲਮ ਇਹ ਹੈ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹਿਮਾਚਲ ਤੋਂ ਵੀ ਵੱਧ ਠੰਡ ਪੈ ਰਹੀ ਹੈ। ਠੰਡ ਦਾ ਕਹਿਰ ਆਉਣ ਵਾਲੇ ਦਿਨਾਂ ਵਿਚ ਹੋਰ ਵਧੇਗਾ। ਮੌਸਮ ਵਿਭਾਗ ਨੇ ਅੱਜ ਤੇ ਸ਼ਨੀਵਾਰ ਦੋ ਦਿਨ ਮਾਝਾ, ਦੁਆਬਾ ਤੇ ਪੂਰਬੀ ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿਚ ਹਲਕੀ ਤੋਂ ਮੱਧਮ ਮੀਂਹ ਦੀ ਸੰਭਾਵਨਾ ਪ੍ਰਗਟਾਈ ਹੈ।
ਇਸ ਦੇ ਨਾਲ ਹੀ ਸ਼ੁੱਕਰਵਾਰ ਤੋਂ ਤਿੰਨ ਦਿਨ ਲਈ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਇਸ ਦੌਰਾਨ ਜ਼ਿਆਦਾ ਪ੍ਰਭਾਵਿਤ ਇਲਾਕਿਆਂ ਵਿਚ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹਿਣ ਦੀ ਸੰਭਾਵਨਾ ਹੈ।
ਪੰਜਾਬ ਵਿਚ ਵੀਰਵਾਰ ਨੂੰ ਪਹਿਲੀ ਵਾਰ ਪਾਰਾ ਤਿੰਨ ਡਿਗਰੀ ਸੈਲਸੀਅਸ ਦੇ ਹੇਠਾਂ ਆ ਗਿਆ ਹੈ। ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 2.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਸਾਧਾਰਨ ਤੋਂ 3.7 ਡਿਗਰੀ ਸੈਲਸੀਅਸ ਹੇਠਾਂ ਰਿਹਾ। ਪਟਿਆਲੇ ਦਾ ਤਾਪਮਾਨ 4.8 ਡਿਗਰੀ ਸੈਲਸੀਅਸ ਰਿਹਾ ਜੋ ਸਾਧਾਰਨ ਤੋਂ 2.3 ਡਿਗਰੀ ਸੈਲਸੀਅਸ ਹੇਠਾਂ ਤੇ ਬਠਿੰਡੇ ਦਾ ਤਾਪਮਾਨ 4.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਦੱਸ ਦੇਈਏ ਕਿ ਵੀਰਵਾਰ ਨੂੰ ਅੰਮ੍ਰਿਤਸਰ ਤੇ ਪਠਾਨਕੋਟ ਦਾ ਘੱਟੋ-ਘੱਟ ਤਾਪਮਾਨ 6.4 ਡਿਗਰੀ ਸੈਲਸੀਅਸ, ਫਰੀਦਕੋਟ ਦਾ 4.2 ਗੁਰਦਾਸਪੁਰ ਦਾ 6.0, ਫਤਿਹਗੜ੍ਹ ਸਾਹਿਬ ਦਾ 6.2, ਜਲੰਧਰ ਦਾ 3.7 ਤੇ ਫਿਰੋਜ਼ਪੁਰ ਦਾ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪੰਜਾਬ ਵਿਚ ਸਭ ਤੋਂ ਵੱਧ 23.2 ਡਿਗਰੀ ਸੈਲਸੀਅਸ ਤਾਪਮਾਨ ਸਮਰਾਲਾ ਵਿਚ ਦਰਜ ਕੀਤਾ ਗਿਆ। ਦੂਜੇ ਪਾਸੇ ਅੰਮ੍ਰਿਤਸਰ ਦਾ ਅਧਿਕਤਮ ਤਾਪਮਾਨ 20.2, ਲੁਧਿਆਣੇ ਦਾ 21.8, ਪਟਿਆਲੇ ਦਾ 22.1, ਪਠਾਨਕੋਟ ਦਾ 21.0, ਜਲੰਧਰ ਦਾ 20.7, ਬਠਿੰਡੇ ਦਾ 22.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਤਰਨਤਾਰਨ ‘ਚ ਪੁਲਿਸ ਤੇ ਬਦ.ਮਾਸ਼ਾਂ ਵਿਚਾਲੇ ਮੁਕਾਬਲਾ, ਗੈਂਗ.ਸਟਰ ਨੂੰ ਲੱਗੀਆਂ 2 ਗੋਲੀਆਂ, ਸਾਥੀ ਸਣੇ ਕਾਬੂ
ਬਹੁਤ ਸਾਰੀਆਂ ਥਾਵਾਂ ‘ਤੇ ਕੋਹਰਾ ਵੀ ਪਵੇਗਾ।22 ਦਸੰਬਰ ਦੀ ਸ਼ਾਮ ਤੋਂ ਪੰਜਾਬ ਵਿਚ ਪੱਛਮੀ ਗੜਬੜੀ ਸਰਗਰਮ ਹੋ ਜਾਵੇਗਾ ਜਿਸ ਦੇ ਪ੍ਰਭਾਵ ਨਾਲ ਕਈ ਜ਼ਿਲ੍ਹਿਆਂ ਵਿਚ ਹਲਕੇ ਤੋਂ ਮੱਧਮ ਮੀਂਹ ਪੈ ਸਕਦਾ ਹੈ। ਸਵੇਰ ਤੇ ਰਾਤ ਦੇ ਸਮੇਂ ਸੰਘਣੀ ਧੁੰਦ ਪੈ ਰਹੀ ਹੈ ਤੇ ਸਿਰਫ ਥੋੜ੍ਹੀ ਦੂਰ ਤੱਕ ਹੀ ਦਿਖਾਈ ਦੇਣਾ ਮੁਸ਼ਕਲ ਹੋ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ : –