ਪੰਜਾਬ ਵਿਚ ਸੰਘਣੀ ਧੁੰਦ ਦੀ ਵਜ੍ਹਾ ਨਾਲ ਹੋਏ ਸੜਕ ਹਾਦਸਿਆਂ ਵਿਚ 5 ਦੀ ਮੌਤ ਹੋ ਗਈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਚਾਰ ਦਿਨ ਧੁੰਦ ਤੋਂ ਰਾਹਤ ਮਿਲਣ ਦੇ ਆਸਾਰ ਨਹੀਂ ਹਨ। ਇਸੇ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਸੱਤਵੀਂ ਤੱਕ ਦੇ ਵਿਦਿਆਰਥੀਆਂ ਦੀਆਂ ਛੁੱਟੀਆਂ 14 ਜਨਵਰੀ ਤੱਕ ਵਧਾ ਦਿੱਤੀਆਂ ਹਨ।
ਅਬੋਹਰ ਵਿਚ ਗੋਬਿੰਦਗੜ੍ਹ ਰੋਡ ‘ਤੇ ਪੀਟਰ ਰੇਹੜੇ ਤੋਂ ਟਕਰਾਕੇ ਇਕ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਟਿਆਲਾ ਨਾਭਾ ਦੀ ਵਿਸ਼ਵਕਰਮਾ ਕਾਲੋਨੀ ਵਾਸੀ ਨਿਤਿਸ਼ ਕੁਮਾਰ (30) ਵੀਰਵਾਰ ਸ਼ਾਮ ਆਪਣੀ ਬੀਮਾਰ ਮਾਂ ਵੰਦਨਾ ਦੇਵੀ (50) ਨੂੰ ਡਾਕਟਰ ਤੋਂ ਜਾਂਚ ਕਰਵਾ ਕੇ ਦਵਾਈ ਦਿਵਾਉਣ ਜਾ ਰਿਹਾ ਸੀ। ਰਸਤੇ ਵਿਚ ਬੌੜਾਂ ਗੇਟ ਕੋਲ ਰੇਲਵੇ ਬ੍ਰਿਜ ‘ਤੇ ਉਨ੍ਹਾਂ ਦੀ ਬਾਈਕ ਨੂੰ ਤੇਜ਼ ਰਫਤਾਰ ਬੱਸ ਨੇ ਟੱਕਰ ਮਾਰ ਦਿੱਤੀ।
ਇਸੇ ਤਰ੍ਹਾਂ ਬਠਿੰਡਾ ਦੇ ਪਿੰਡ ਬੱਲੂਆਣਾ ਕੋਲ ਇਕ ਕਾਰ ਡਿਵਾਈਡਰ ਨਾਲ ਟਕਰਾ ਕੇ ਦੂਜੇ ਪਾਸੇ ਬਠਿੰਡਾ ਤੋਂ ਆ ਰਹੀ ਮਿੰਨੀ ਬੱਸ ਨਾਲ ਕਾਰ ਦੀ ਭਿਆਨਕ ਟੱਕਰ ਹੋ ਗਈ। ਹਾਦਸੇ ਵਿਚ ਕਾਰ ਡਰਾਈਵਰ ਸਣੇ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਕਾਰ ਸਵਾਰ ਹੋਰ ਤਿੰਨ ਲੋਕ ਗੰਭੀਰ ਜਖਮੀ ਹੋ ਗਏ।
ਇਹ ਵੀ ਪੜ੍ਹੋ : ਪੰਜਾਬ ਸਣੇ ਕਈ ਰਾਜਾਂ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਵਾਧਾ, ਜਾਣੋ ਨਵੇਂ ਭਾਅ
ਧੁੰਦ ਕਾਰਨ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਚੰਡੀਗੜ੍ਹ ਤੋਂ ਜਾਣ ਵਾਲੀਆਂ ਚਾਰ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਤੇ 4 ਜਹਾਜ਼ਾਂ ਨੇ ਦੇਰੀ ਨਾਲ ਉਡਾਣ ਭਰੀ। ਏਅਰਪੋਰਟ ਦੇ ਸੀਈਓ ਰਾਕੇਸ਼ ਸੰਜੇ ਸਹਾਏ ਨੇ ਦੱਸਿਆ ਕਿ ਜਿਹੜੀਆਂ ਚਾਰ ਫਲਾਈਟਾਂ ਰੱਦ ਕੀਤੀਆਂ ਗਈਆਂ ਹਨ ਉਨ੍ਹਾਂ ਨੂੰ ਹੋਰ ਸੂਬਿਆਂ ਵਿਚ ਜਾਣਾ ਸੀ ਜਿਥੇ ਮੌਸਮ ਖਰਾਬ ਸੀ।
ਇੰਟਰਨੈਸ਼ਨਲ ਏਅਰਪੋਰਟ ਤੋਂ ਹੈਦਰਾਬਾਦ ਜਾਣ ਵਾਲੀ ਸਵੇਰੇ 6.20 ਵਜੇ ਦੀ ਫਲਾਈਟ 10.30 ਵਜੇ ਰਵਾਨਾ ਹੋਈ। ਮੁੰਬਈ ਜਾਣ ਵਾਲੀ ਫਲਾਈਟ ਨੇ ਨਿਰਧਾਰਤ ਸਮੇਂ ਤੋਂ 2 ਘੰਟੇ ਨਾਲ ਉਡਾਣ ਭਰੀ। ਸ਼੍ਰੀਨਗਰ ਤੇ ਕੁੱਲੂ ਦੀ ਫਲਾਈਟ ਨੇ 45 ਮਿੰਟ ਦੇਰੀ ਨਾਲ ਉਡਾਣ ਭਰੀ।
ਵੀਡੀਓ ਲਈ ਕਲਿੱਕ ਕਰੋ -: