Deputy Commissioner issues: ਜਲੰਧਰ: ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਸ੍ਰੀ ਨਵਜੋਤ ਸਿੰਘ ਮਾਹਲ ਨੇ ਸਿਵਲ, ਪੁਲਿਸ ਅਤੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਦੀਆਂ ਸਾਂਝੀਆ ਟੀਮਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਸ਼ਰਾਬ ਦੇ ਨਜ਼ਾਇਜ਼ ਕਾਰੋਬਾਰ ਖਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸ਼ਰਾਬ ਦੇ ਠੇਕੇਦਾਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਕਿਹਾ ਕਿ ਸਿਵਲ, ਪੁਲਿਸ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਦਾ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ ’ਤੇ ਜ਼ਿਲ੍ਹੇ ਵਿਚੋਂ ਨਜ਼ਾਇਜ ਸ਼ਰਾਬ ਦੇ ਕਾਰੋਬਾਰ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਸਾਂਝੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਰਾਬ ਦੇ ਨਜਾਇਜ਼ ਕਾਰੋਬਾਰ ਵਿੱਚ ਲਿਪਤ ਕਿਸੇ ਵੀ ਵਿਅਕਤੀ ਖਿਲਾਫ਼ ਡਿਜਾਸਟਰ ਮੇਨੈਜਮੈਂਟ ਐਕਟ ਅਤੇ ਐਪੀਡੈਮਿਕਸ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਰਾਬ ਦੀ ਸਮੱਗਲਿੰਗ ਦੀ ਜਾਂਚ ਲਈ ਜ਼ਿਲ੍ਹੇ ਵਿੱਚ ਵਿਸ਼ੇਸ਼ ਨਾਕੇ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲਿਸ, ਸਿਵਲ ਅਤੇ ਆਬਕਾਰੀ ਵਿਭਾਗ ਦੀਆਂ ਸਾਂਝੀਆਂ ਟੀਮਾਂ ਵਲੋਂ ਸਾਂਝੇ ਤੌਰ ’ਤੇ ਜ਼ਿਲ੍ਹੇ ਵਿਚੋਂ ਨਜ਼ਾਇਜ ਸ਼ਰਾਬ ਦੀ ਸਮੱਗਲਿੰਗ ਨੂੰ ਰੋਕਣ ਲਈ ਕੰਮ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਕਿਹਾ ਕਿ ਇਸ ਕੰਮ ਵਿੱਚ ਕਿਸੇ ਪ੍ਰਕਾਰ ਦੀ ਅਣਗਹਿਲੀ ਤੇ ਢਿੱਲ ਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮਸਲੇ ਨੂੰ ਜਲਦ ਤੋਂ ਜਲਦ ਨਿਪਟਾਇਆ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਗੁਰਮੀਤ ਸਿੰਘ, ਵਧੀਕ ਡਿਪਟੀ ਕਮਸ਼ਨਰ ਪੁਲਿਸ-1 ਡੀ ਸੁਧਰਵਿਜ਼ੀ, ਸ੍ਰੀ ਪੀ.ਐਸ.ਭੰਡਾਲ, ਏ.ਈ.ਟੀ.ਸੀ. ਸ਼ੀ ਡੀ.ਐਸ.ਗੜਾ ਅਤੇ ਹੋਰ ਵੀ ਹਾਜ਼ਰ ਸਨ।