ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਵੱਡਾ ਐਕਸ਼ਨ ਲੈਂਦੇ ਹੋਏ ਖੁਰਾਕ ਤੇ ਸਪਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਰਾਕੇਸ਼ ਸਿੰਗਲਾ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਉਹ ਟੈਂਡਰ ਅਲਾਟਮੈਂਟ ਘੁਟਾਲੇ ਦੇ ਦੋਸ਼ੀਆਂ ਵਿੱਚੋਂ ਇੱਕ ਹੈ। ਦੱਸਿਆ ਜਾ ਰਿਹਾ ਹੈ ਕਿ ਸਿੰਗਲਾ ਇਸ ਵੇਲੇ ਕੈਨੇਡਾ ਵਿੱਚ ਹੈ। ਇਹ ਐਲਾਨ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ।
ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਉਕਤ ਅਧਿਕਾਰੀ ਨੇ ਪੰਜਾਬ ਸਿਵਲ ਸਰਵਿਸਿਜ਼ ਰੂਲਜ਼ 1970 ਦੀ ਘੋਰ ਉਲੰਘਣਾ ਕਰਦਿਆਂ ਇਹ ਤੱਥ ਸਰਕਾਰ ਤੋਂ ਲੁਕਾਇਆ ਕਿ ਉਸ ਨੇ ਸਾਲ 2006 ਤੋਂ ਕੈਨੇਡਾ ਦੀ ਪੀ. ਆਰ. ਹਾਸਲ ਕੀਤੀ ਹੋਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਪਰੋਕਤ ਅਧਿਕਾਰੀ ਨੂੰ ਸਾਲ 2017 ਵਿੱਚ ਚਾਰਜਸ਼ੀਟ ਕੀਤਾ ਗਿਆ ਸੀ ਅਤੇ 29 ਜਨਵਰੀ 2019 ਨੂੰ ਦੋਸ਼ ਸਿੱਧ ਹੋ ਗਏ ਸਨ।
ਕਟਾਰੂਚੱਕ ਨੇ ਇਹ ਵੀ ਦੱਸਿਆ ਕਿ ਇਸ ਸਾਰੇ ਮਾਮਲੇ ਦੀ ਜਾਂਚ ਇਕ ਸੇਵਾਮੁਕਤ ਜੱਜ ਅਤੇ ਵਿਭਾਗ ਦੇ ਇਕ ਅਧਿਕਾਰੀ ਵੱਲੋਂ ਕੀਤੀ ਗਈ ਸੀ। ਉਕਤ ਅਧਿਕਾਰੀ ਨੂੰ ਦੋਸ਼ਾਂ ਦੀ ਕਾਪੀ ਮੁਹੱਈਆ ਕਰਵਾਈ ਗਈ ਸੀ ਤੇ ਨਿੱਜੀ ਸੁਣਵਾਈ ਦਾ ਮੌਕਾ ਦਿੱਤਾ ਗਿਆ ਸੀ ਪਰ ਇਹ ਅਧਿਕਾਰੀ ਸੁਣਵਾਈ ਵਿੱਚ ਸ਼ਾਮਲ ਨਹੀਂ ਹੋਇਆ, ਜਿਸ ਦੇ ਮੱਦੇਨਜ਼ਰ ਇਸ ਅਧਿਕਾਰੀ ਨੂੰ ਅੱਜ ਬਰਖ਼ਾਸਤ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: