ਦਿੱਲੀ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ । ਜਿਥੇ ਛਾਉਣੀ ਮੈਟਰੋ ਸਟੇਸ਼ਨ ਕੋਲ ਤੇਜ਼ ਰਫ਼ਤਾਰ BMW ਕਾਰ ਨੇ ਬਾਈਕ ਸਵਾਰ ਨੂੰ ਟੱਕਰ ਮਾਰੀ ਤੇ ਹਾਦਸੇ ਵਿਚ ਵਿੱਤ ਮੰਤਰਾਲੇ ਦੇ ਡਿਪਟੀ ਸੈਕਟਰੀ ਨਵਜੋਤ ਸਿੰਘ ਦੀ ਜਾਨ ਚਲੀ ਗਈ ਹੈ।
ਜਾਣਕਾਰੀ ਮੁਤਾਬਕ ਨਵਜੋਤ ਸਿੰਘ ਆਪਣੀ ਪਤਨੀ ਨਾਲ ਬਾਈਕ ‘ਤੇ ਜਾ ਰਹੇ ਸਨ ਕਿ ਉਦੋਂ ਹੀ ਕਾਰ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਕਾਰ ਸਵਾਰ ਮਹਿਲਾ ਨੇ ਨਵਜੋਤ ਤੇ ਉਸ ਦੀ ਪਤਨੀ ਨੂੰ ਹਸਪਤਾਲ ਪਹੁੰਚਾਇਆ ਜਿਥੇ ਨਵਜੋਤ ਦੀ ਮੌਤ ਹੋ ਗਈ ਜਦੋਂ ਕਿ ਪਤਨੀ ਗੰਭੀਰ ਜ਼ਖਮੀ ਹੈ।
ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ BMW ਕਾਰ ਇਕ ਮਹਿਲਾ ਵੱਲੋਂ ਚਲਾਈ ਜਾ ਰਹੀ ਸੀ ਤੇ ਉਸ ਮੌਕੇ ਗੱਡੀ ਵਿਚ ਉਸ ਦਾ ਪਤੀ ਵੀ ਮੌਜੂਦ ਸੀ। ਹਾਲਾਂਕਿ ਜਖਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਹਾਦਸੇ ਦੇ ਬਾਅਦ BMW ਕਾਰ ਤੇ ਬਾਈਕ ਨੂੰ ਵੀ ਜ਼ਬਤ ਕਰ ਲਿਆ ਹੈ। ਐੱਫਆਈਆਰ ਦਰਜ ਕਰ ਲਈ ਗਈ ਹੈ ਤੇ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ :ਰਾਹੁਲ ਗਾਂਧੀ ਅੱਜ ਪੰਜਾਬ ਦੌਰੇ ‘ਤੇ, ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ
ਕਾਰ ਚਲਾ ਰਹੀ ਮਹਿਲਾ ਤੇ ਉਸ ਦਾ ਪਤੀ ਵੀ ਜ਼ਖਮੀ ਹੋਇਆ ਹੈ। ਦੋਵੇਂ ਹਸਪਤਾਲ ਵਿਚ ਭਰਤੀ ਹਨ। ਪੁਲਿਸ ਮੁਤਾਬਕ ਦੋਵਾਂ ਦੇ ਬਿਆਨ ਦਰਜ ਕੀਤੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -:
























