Dera Beas Chief Baba Gurinder Singh : ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਹਰਿਆਣਾ ਵਿਖੇ ਪਿੰਡ ਦਾਦੂ ਦੇ ਗੁਰਦੁਆਰਾ ਗੁਰੂ ਗ੍ਰੰਥਸਰ ਸਾਹਿਬ ਵਿਖੇ ਪਹੁੰਚੇ ਅਤੇ ਇਥੇ ਉਨ੍ਹਾਂ ਨੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨਾਲ ਮੁਲਾਕਾਤ ਕੀਤੀ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਬੀਤੇ ਦਿਨ ਇਸ ਮੁਲਾਕਾਤ ਦੌਰਾਨ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਥੇਦਾਰ ਦਾਦੂਵਾਲ ਨੇ ਲਗਭਗ ਇੱਕ ਘੰਟੇ ਤੱਕ ਇਕੱਠੇ ਸਮਾਂ ਬਿਤਾਇਆ। ਇਸ ਦੌਰਾਨ ਉਹ ਦੋਵੇਂ ਇੱਕ ਬੰਦ ਕਮਰੇ ਵਿੱਚ ਬੈਠੇ ਅਤੇ ਗੱਲਬਾਤ ਕੀਤੀ। ਦੱਸ ਦਈਏ ਕਿ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਹਰ ਸਾਲ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਸਾਹਿਬ ‘ਚ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣ ਮਿਲਣ ਆਉਂਦੇ ਹਨ ਅਤੇ ਇਸ ਦੌਰਾਨ ਉਹ ਮੀਡੀਆ ਤੋਂ ਦੂਰੀ ਬਣਾਈ ਰੱਖਦੇ ਹਨ। ਹਰ ਵਾਰ ਦੀ ਤਰਹਾਂ ਇਸ ਵਾਰ ਵੀ ਕਿਸੇ ਨੂੰ ਵੀ ਉਨ੍ਹਾਂ ਦੇ ਆਉਣ ਬਾਰੇ ਪਤਾ ਨਹੀਂ ਲੱਗਾ।
ਇਸ ਸਬੰਧੀ ਜਦੋਂ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨਾਲ ਗੱਲਬਾਤ ਕੀਤੀ ਗਈ ਉਨ੍ਹਾਂ ਕਿਹਾ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਪਹਿਲਾਂ ਵੀ ਕਈ ਵਾਰ ਇਸ ਸਥਾਨ ਉੱਤੇ ਆ ਚੁੱਕੇ ਹਨ ਅਤੇ ਅੱਜ ਵੀ ਉਹ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਸਾਹਿਬ ਦਾਦੂ ਦੇ ਕੋਲੋਂ ਨਿਕਲ ਰਹੇ ਸਨ ਤਾਂ ਉਹ ਇਥੇ ਉਨ੍ਹਾਂ ਨੂੰ ਮਿਲਣ ਆ ਗਏ। ਇਸ ਮੁਲਾਕਾਤ ਦਾ ਕੋਈ ਹੋਰ ਮਤਲਬ ਨਹੀਂ ਕੱਢਿਆ ਚਾਣਾ ਚਾਹੀਦਾ ਹੈ।