ਪੰਜਾਬ ਵਿੱਚ ਬੇਅਦਬੀ ਮਾਮਲੇ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਤਰਫੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਵਿੱਚ ਡੇਰਾ ਮੁਖੀ ਦੇ ਵਕੀਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਕੇਸ ਨਾਲ ਸਬੰਧਤ ਲੋੜੀਂਦੇ ਦਸਤਾਵੇਜ਼ ਨਹੀਂ ਦਿੱਤੇ ਹਨ। ਇਹ ਮਾਮਲਾ ਜ਼ਿਲ੍ਹਾ ਫ਼ਰੀਦਕੋਟ ਦੀ ਅਦਾਲਤ ਵਿੱਚ ਵਿਚਾਰ ਅਧੀਨ ਹੈ।

ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਡੇਰਾ ਮੁਖੀ ਨੂੰ ਸਾਰੇ ਦਸਤਾਵੇਜ਼ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਨਾਲ ਹੀ ਦਸਤਾਵੇਜ਼ਾਂ ਨੂੰ ਪੈਨ ਡਰਾਈਵ ‘ਚ ਅਪਲੋਡ ਕਰਕੇ ਡੇਰਾ ਮੁਖੀ ਦੇ ਵਕੀਲ ਨੂੰ ਦੇਣ ਦੇ ਹੁਕਮ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਇਸ ਤੋਂ ਪਹਿਲਾਂ ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਦਰਜ ਬੇਅਦਬੀ ਦੇ ਕੇਸਾਂ ਦੀ ਜਾਂਚ ਐਸਆਈਟੀ ਦੀ ਬਜਾਏ ਸੀਬੀਆਈ ਤੋਂ ਕਰਵਾਉਣ ਦੀ ਮੰਗ ’ਤੇ ਕੇਂਦਰ ਅਤੇ ਸੀਬੀਆਈ ਤੋਂ ਜਵਾਬ ਤਲਬ ਕੀਤਾ ਹੈ। ਹਾਈ ਕੋਰਟ ਦੇ ਜਸਟਿਸ ਵਿਨੋਦ ਭਾਰਦਵਾਜ ਨੇ ਇਹ ਹੁਕਮ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਦਾਇਰ ਸੋਧ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਦਿੱਤਾ ਹੈ।






















